23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਗ਼ੈਰ-ਕਾਨੂੰਨੀ ਢੰਗ ਨਾਲ ਚੱਲ ਰਹੇ ਨਸ਼ਾ ਛੁਡਾਊ ਕੇਂਦਰ ਨੂੰ ਕੀਤਾ ਬੇਨਕਾਬ <br/>

ਗ਼ੈਰ-ਕਾਨੂੰਨੀ ਢੰਗ ਨਾਲ ਚੱਲ ਰਹੇ ਨਸ਼ਾ ਛੁਡਾਊ ਕੇਂਦਰ ਸੰਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਮੈਡੀਕਲ ਕਮਿਸ਼ਨਰ ਡਾ. ਰੂਪਮ ਚੌਧਰੀ ਤੇ ਹੋਰ | <br/> 10-12-2025

ਤਰਨ ਤਾਰਨ, 9 ਦਸੰਬਰ (ਹਰਿੰਦਰ ਸਿੰਘ)-ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਦੇ ਹੁਕਮਾਂ ਤਹਿਤ ਸਿਵਲ ਸਰਜਨ ਤਰਨ ਤਾਰਨ ਡਾ. ਗੁਰਪ੍ਰੀਤ ਸਿੰਘ ਰਾਏ ਵਲੋਂ ਨਸ਼ਿਆਂ ਦੀ ਰੋਕਥਾਮ ਲਈ ਇਕ ਵਿਸ਼ੇਸ਼ ਜਾਂਚ ਟੀਮ ਗਠਿਤ ਕੀਤੀ ਗਈ ਹੈ, ਜਿਸ ਵਿਚ ਡਿਪਟੀ ਮੈਡੀਕਲ ਕਮਿਸ਼ਨਰ ਡਾ. ਰੂਪਮ ਚੌਧਰੀ, ਤਹਿਸੀਲਦਾਰ ਹਰੀਕੇ ਅਕਵਿੰਦਰ ਕੌਰ, ਡਾ. ਪਵਨਦੀਪ ਨੋਡਲ ਅਫ਼ਸਰ, ਡੀ-ਐਡੀਕਸ਼ਨ ਸੈਂਟਰ, ਵਰਿੰਦਰਪਾਲ ਸਿੰਘ ਭਾਟੀਆ ਫਾਰਮੇਸੀ ਅਫ਼ਸਰ, ਯੋਗਿਤਾ ਕੌਂਸਲਰ, ਡੀ.ਐਸ.ਪੀ. ਪੱਟੀ ਦੇ ਨੁਮਾਇੰਦੇ ਐਸ.ਐਚ.ਓ. ਹਰੀਕੇ ਬਲਰਾਜ ਸਿੰਘ ਆਦਿ ਸ਼ਾਮਿਲ ਸਨ | ਇਸ ਟੀਮ ਵਲੋਂ ਸੇਫ਼ ਲਾਈਫ਼ ਰੀਹੈਬਲੀਏਸ਼ਨ ਸੈਂਟਰ ਬੂਹ ਹਵੇਲੀਆਂ ਵਿਚ ਛਾਪਾ ਮਾਰ ਕੇ ਜਾਂਚ ਕੀਤੀ | ਜਾਂਚ ਦੌਰਾਨ ਇਹ ਸਾਹਮਣੇ ਆਇਆ ਕਿ ਇਹ ਕੇਂਦਰ ਬਿਨਾਂ ਕਿਸੇ ਮਨਜ਼ੂਰੀ, ਬਿਨਾਂ ਰਜਿਸਟ੍ਰੇਸ਼ਨ ਅਤੇ ਬਿਨਾਂ ਯੋਗਤਾ ਵਾਲੇ ਸਟਾਫ਼ ਦੇ ਅਤੇ ਗੈਰ-ਕਾਨੂੰਨੀ ਤਰੀਕੇ ਨਾਲ ਚੱਲ ਰਿਹਾ ਸੀ | ਜ਼ਿਲ੍ਹਾ ਪ੍ਰਸ਼ਾਸਨ, ਸਿਹਤ ਵਿਭਾਗ ਅਤੇ ਪੁਲਿਸ ਵਿਭਾਗ ਦੀ ਸਾਂਝੀ ਰੇਡ ਦੌਰਾਨ ਮਰੀਜ਼ਾਂ ਦੀ ਦੇਖਭਾਲ, ਇਲਾਜ, ਰਿਹਾਇਸ਼ ਤੇ ਸੁਰੱਖਿਆ ਸੰਬੰਧੀ ਬੁਨਿਆਦੀ ਮਾਪਦੰਡਾਂ ਦੀ ਗੰਭੀਰ ਉਲੰਘਣਾ ਸਾਹਮਣੇ ਆਈ | ਕਾਰਵਾਈ ਦੌਰਾਨ ਜ਼ਬਰਨ ਦਾਖ਼ਲ ਕੀਤੇ ਹੋਏ 8 ਮਰੀਜ਼ਾਂ ਨੂੰ ਸੁਰੱਖਿਅਤ ਢੰਗ ਨਾਲ ਬਚਾ ਕੇ ਸਰਕਾਰੀ ਨਸ਼ਾ ਛਡਾਊ ਕੇਂਦਰ ਵਿਚ ਦਾਖ਼ਲ ਕਰਵਾ ਦਿੱਤਾ ਗਿਆ, ਤਾਂ ਜੋ ਉਹਨਾਂ ਨੂੰ ਮਿਆਰੀ ਅਤੇ ਸੁਰੱਖਿਅਤ ਇਲਾਜ ਮਿਲ ਸਕੇ | ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਸ ਕੇਂਦਰ ਨੂੰ ਤੁਰੰਤ ਬੰਦ ਕਰਕੇ ਜ਼ਿੰਮੇਵਾਰਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ | ਜਨਤਾ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਕੇਵਲ ਸਰਕਾਰੀ ਪ੍ਰਮਾਣਿਤ ਅਤੇ ਰਜਿਸਟਰਡ ਨਸ਼ਾ ਮੁਕਤੀ ਕੇਂਦਰਾਂ ਵਿਚ ਹੀ ਇਲਾਜ ਲਈ ਸੰਪਰਕ ਕਰਨ | ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ 'ਯੁੱਧ ਨਸ਼ਿਆਂ ਵਿਰੁੱਧ' ਨੂੰ ਹੋਰ ਮਜ਼ਬੂਤ ਕਰਨ ਲਈ ਇਸ ਤਰ੍ਹਾਂ ਦੀਆਂ ਕਾਰਵਾਈਆਂ ਭਵਿੱਖ ਵਿਚ ਵੀ ਜਾਰੀ ਰਹਿਣਗੀਆਂ |

ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਮੈਂਬਰਾਂ ਦੀਆਂ 67 ਜ਼ੋਨਾਂ 'ਚ ਹੋਣ ਵਾਲੀ ਚੋਣ ਦੇ ਪ੍ਰਬੰਧ ਮੁਕੰਮਲ ਅਗਲੀ ਖ਼ਬਰ ਧੂੰਦਾ ਵਿਖੇ ਕਾਂਗਰਸ ਨੂੰ ਛੱਡ ਕੇ ਜਸਵਿੰਦਰ ਸਿੰਘ ਕਾਲਾ ਪਰਿਵਾਰ ਸਮੇਤ ਅਕਾਲੀ ਦਲ 'ਚ ਸ਼ਾਮਿਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।