23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਪਿੰਡ ਅਲਾਦੀਨਪੁਰ ਵਿਖੇ ਚੋਣਾਂ ਸੰਬੰਧੀ ਬ੍ਰਹਮਪੁਰਾ ਦੀ ਅਗਵਾਈ 'ਚ ਅਕਾਲੀ ਦਲ ਦੀ ਮੀਟਿੰਗ <br/>

ਅਜੀਤ ਡੈਸਕ 10-12-2025

ਤਰਨ ਤਾਰਨ, 9 ਦਸੰਬਰ (ਹਰਿੰਦਰ ਸਿੰਘ)-ਵਿਧਾਨ ਸਭਾ ਹਲਕਾ ਖਡੂਰ ਸਾਹਿਬ ਪਿੰਡ ਅਲਾਦੀਨਪੁਰ ਵਿਖੇ ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਦੀ ਅਗਵਾਈ ਹੇਠ ਪਿੰਡ ਅਲਾਦੀਨਪੁਰ ਵਿਖੇ ਗੁਰਸੇਵਕ ਸਿੰਘ ਸ਼ੇਖ ਅਤੇ ਹੋਰਨਾਂ ਅਕਾਲੀ ਆਗੂਆਂ ਦੇ ਨਾਲ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਸੰਬੰਧੀ ਮੀਟਿੰਗ ਕੀਤੀ ਗਈ | ਇਸ ਮੌਕੇ ਬੋਲਦਿਆਂ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਪਿੰਡਾਂ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਹੱਕ ਵਿਚ ਅਕਾਲੀ ਉਮੀਦਵਾਰਾਂ ਨੂੰ ਭਾਰੀ ਸਮੱਰਥਨ ਮਿਲ ਰਿਹਾ ਹੈ | ਲੋਕਾਂ ਦਾ ਮਨ ਹੈ ਕਿ ਇਨ੍ਹਾਂ ਚੋਣਾਂ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਜਿਤਾਇਆ ਜਾਵੇ, ਤਾਂ ਜੋ 2027 ਵਿਚ ਆਉਣ ਵਾਲੀ ਵਿਧਾਨ ਸਭਾ ਚੋਣ ਦਾ ਮੁੱਢ ਬੱਝ ਸਕੇ | ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪੂਰੇ ਪੰਜਾਬ ਦੇ ਹਰ ਹਲਕੇ ਵਿਚ ਜਾ ਕੇ ਚੋਣ ਪ੍ਰਚਾਰ ਕਰ ਰਹੇ ਹਨ ਅਤੇ ਅਕਾਲੀ ਉਮੀਦਵਾਰਾਂ ਨੂੰ ਜਿਤਾਉਣ ਲਈ ਲੋਕਾਂ ਨੂੰ ਅਪੀਲ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਇਸ ਜਿੱਤ ਨਾਲ ਹਲਕਾ ਖਡੂਰ ਸਾਹਿਬ ਵਿਚ ਸ਼ੋ੍ਰਮਣੀ ਅਕਾਲੀ ਦਲ ਦਾ ਝੰਡਾ ਹੋਰ ਉਚਾ ਹੋਵੇਗਾ | ਇਸ ਮੌਕੇ ਸ਼ੋ੍ਰਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ ਤੇ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਗੁਰੂ ਨਾਨਕ ਸਕੂਲ ਗੋਇੰਦਵਾਲ ਸਾਹਿਬ ਦਾ ਸਾਲਾਨਾ ਸਮਾਗਮ ਯਾਦਗਾਰੀ ਹੋ ਨਿੱਬੜਿਆ <br/> ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਮੈਂਬਰਾਂ ਦੀਆਂ 67 ਜ਼ੋਨਾਂ 'ਚ ਹੋਣ ਵਾਲੀ ਚੋਣ ਦੇ ਪ੍ਰਬੰਧ ਮੁਕੰਮਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।