23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਗੁਰੂ ਨਾਨਕ ਸਕੂਲ ਗੋਇੰਦਵਾਲ ਸਾਹਿਬ ਦਾ ਸਾਲਾਨਾ ਸਮਾਗਮ ਯਾਦਗਾਰੀ ਹੋ ਨਿੱਬੜਿਆ <br/>

ਅਜੀਤ ਡੈਸਕ 10-12-2025
ਗੋਇੰਦਵਾਲ ਸਾਹਿਬ, 9 ਦਸੰਬਰ (ਸਕੱਤਰ ਸਿੰਘ ਅਟਵਾਲ)-ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਗੋਇੰਦਵਾਲ ਸਾਹਿਬ ਦਾ ਸਾਲਾਨਾ ਸਮਾਗਮ ਸਕੂਲ ਦੀ ਖੁੱਲ੍ਹੀ ਗਰਾਊਾਡ ਵਿਖੇ ਹੋਇਆ | ਸਮਾਗਮ ਦੀ ਵਿਦਿਆਰਥੀਆਂ ਵਲੋਂ ਸ਼ੁਰੂਆਤ ਸ਼ਬਦ ਗਾਇਨ ਉਪਰੰਤ ਵੈਲਕੰਮ ਡਾਂਸ ਕਰਦਿਆਂ ਭੰਗੜਾ, ਗਿੱਧਾ, ਫੈਸੀ ਡਰੈੱਸ, ਲੋਕ ਗੀਤ, ਭਾਸ਼ਣ ਮੁਕਾਬਲਿਆਂ ਵਿਚ ਜ਼ੌਹਰ ਦਿਖਾਏ | ਇਸ ਮੌਕੇ ਮਾਤਾ-ਪਿਤਾ ਅਤੇ ਭੈਣ-ਭਰਾ ਵਰਗੇ ਅਣਮੁੱਲੇ ਰਿਸ਼ਤਿਆਂ ਦੀ ਮਹੱਤਤਾ ਦਰਸਾਉਂਦੀਆਂ ਪੇਸ਼ਕਾਰੀਆਂ ਪੇਸ਼ ਕਰਕੇ ਮਾਪਿਆਂ ਨੂੰ ਜਾਗਰੂਕ ਕੀਤਾ ਗਿਆ | ਵਿਦਿਆਰਥੀਆਂ ਵਲੋਂ ਖੇਡਾਂ ਦੇ ਲਾਭ ਅਤੇ ਮੋਬਾਈਲ ਦੀ ਦੁਰਵਰਤੋਂ ਸੰਬੰਧੀ ਨਾਟਕ ਖੇਡੇ ਗਏ | ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਸਕੂਲ ਦੇ ਪਿ੍ੰਸੀਪਲ ਭਗਵੰਤ ਕੌਰ ਔਲਖ ਨੇ ਕਿਹਾ ਕਿ ਸਕੂਲ ਦੇ ਸਾਲਾਨਾ ਸਮਾਗਮ ਦੌਰਾਨ ਚੰਗੀ ਕਾਰਗੁਜ਼ਾਰੀ ਦਿਖਾਉਣ ਵਾਲੇ ਵਿਦਿਆਰਥੀਆਂ ਨੂੰ ਹਰ ਸਾਲ ਸਨਮਾਨਿਤ ਕੀਤਾ ਜਾਂਦਾ ਹੈ | ਇਸ ਵਾਰ ਵੀ ਖੇਡਾਂ, ਧਾਰਮਿਕ ਸਰਗਰਮੀਆਂ ਅਤੇ ਪੜ੍ਹਾਈ ਵਿਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ਹੈ | ਸਮਾਗਮ ਨੰੂ ਸੰਬੋਧਨ ਕਰਦਿਆਂ ਸਕੂਲ ਦੇ ਮੁੱਖ ਪ੍ਰਬੰਧਕ ਕੁਲਦੀਪ ਸਿੰਘ ਔਲਖ ਨੇ ਕਿਹਾ ਵਿਦਿਆਰਥੀਆਂ ਨੂੰ ਬਾਰ੍ਹਵੀਂ ਜਮਾਤ ਉਪਰੰਤ ਜ਼ਿੰਦਗੀ ਦੇ ਹਰ ਖੇਤਰ ਵਿਚ ਮੁਕਾਬਲੇ ਦਾ ਸਾਹਮਣਾ ਕਰਨਾ ਪੈਣਾ ਹੈ, ਜਿਸ ਕਰਕੇ ਵਿਦਿਆਰਥੀਆਂ ਨੂੰ ਨਕਲ ਵਰਗੀ ਲਾਹਨਤ ਪਾਸੇ ਕਰਕੇ ਪੜ੍ਹਾਈ ਵੱਲ ਧਿਆਨ ਦੇਣਾ ਚਾਹੀਦਾ ਹੈ | ਉਨ੍ਹਾਂ ਪੰਜਾਬ ਵਿਚ ਵਧ ਰਹੇ ਨਸ਼ਿਆਂ ਦੇ ਰੁਝਾਨ 'ਤੇ ਚਿੰਤਾ ਪ੍ਰਗਟ ਕਰਦਿਆਂ ਮਾਪਿਆਂ ਨੂੰ ਆਪਣੇ ਬੱਚਿਆਂ ਵੱਲ ਧਿਆਨ ਦੇਣਾ ਚਾਹੀਦਾ ਹੈ ਅਤੇ ਬੱਚਿਆਂ ਨੂੰ ਮਾੜੀ ਸੰਗਤ ਤੋਂ ਬਚਾਉਣਾ ਚਾਹੀਦਾ ਹੈ | ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ ਤੋਂ ਇਲਾਵਾ ਦਪਿੰਦਰਪਾਲ ਸਿੰਘ ਛੀਨਾ, ਕਾਰਜ ਸਿੰਘ, ਕੁਲਦੀਪ ਸਿੰਘ, ਸ਼ਰਨਜੀਤ ਕੌਰ, ਨੀਲਮ ਕੌਰ, ਮਨਜੀਤ ਕੌਰ, ਬੇਅੰਤ ਕੌਰ, ਕੁਲਜਿੰਦਰ ਕੌਰ, ਬਲਜੀਤ ਕੌਰ, ਅਮਨਦੀਪ ਕੌਰ, ਕੁਲਬੀਰ ਕੌਰ, ਮਨਪ੍ਰੀਤ ਕੌਰ, ਕਰਮਜੀਤ ਸਿੰਘ, ਰਮਨਦੀਪ ਕੌਰ, ਸੰਦੀਪ ਕੌਰ ਤੋਂ ਇਲਾਵਾ ਸਮੂਹ ਸਟਾਫ ਮੈਂਬਰ ਹਾਜ਼ਰ ਸਨ |

ਪਿਛਲੀ ਖ਼ਬਰ ਹਥਿਆਰਾਂ ਨਾਲ ਲੈਸ ਹੋ ਕੇ ਵਿਅਕਤੀ ਨੂੰ ਮਾਰੀਆਂ ਸੱਟਾਂ ਅਗਲੀ ਖ਼ਬਰ ਪਿੰਡ ਅਲਾਦੀਨਪੁਰ ਵਿਖੇ ਚੋਣਾਂ ਸੰਬੰਧੀ ਬ੍ਰਹਮਪੁਰਾ ਦੀ ਅਗਵਾਈ 'ਚ ਅਕਾਲੀ ਦਲ ਦੀ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।