ਤਰਨ ਤਾਰਨ, 9 ਦਸੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਚੋਹਲਾ ਸਾਹਿਬ ਦੀ ਪੁਲਿਸ ਨੇ ਇਕ ਵਿਅਕਤੀ ਨਾਲ ਕੁੱਟਮਾਰ ਕਰਕੇ ਉਸ ਨੂੰ ਗੰਭੀਰ ਜ਼ਖਮੀ ਕਰਨ ਦੇ ਦੋਸ਼ ਹੇਠ 9 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਚੋਹਲਾ ਸਾਹਿਬ ਵਿਖੇ ਸਰਬਜੀਤ ਸਿੰਘ ਪੁੱਤਰ ਕਰਮ ਸਿੰਘ ਵਾਸੀ ਰਾਣੀਵਲਾਹ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦਾ ਦਿਲਬਾਗ ਸਿੰਘ ਪੁੱਤਰ ਪਾਲ ਸਿੰਘ, ਅਕਾਸ਼ਦੀਪ ਸਿੰਘ, ਅਰਦਦੀਪ ਸਿੰਘ ਪੁੱਤਰਾਨ ਦਿਲਬਾਗ ਸਿੰਘ, ਹਰਮਨਜੀਤ ਸਿੰਘ ਪੁੱਤਰ ਸਰਬਜੀਤ ਸਿੰਘ, ਲਵਪ੍ਰੀਤ ਸਿੰਘ ਪੁੱਤਰ ਬਲਕਾਰ ਸਿੰਘ, ਅਕਾਸ਼ਦੀਪ ਸਿੰਘ ਪੁੱਤਰ ਜਗਤਾਰ ਸਿੰਘ, ਹਰਨੇਕ ਸਿੰਘ, ਅਰਸ਼ਦੀਪ ਸਿੰਘ ਪੁੱਤਰਾਨ ਹਰਦਿਆਲ ਸਿੰਘ ਵਾਸੀਆਨ ਰਾਣੀਵਲਾਹ, ਅਕਾਸ਼ਦੀਪ ਸਿੰਘ ਪੁੱਤਰ ਪ੍ਰਗਟ ਸਿੰਘ ਵਾਸੀ ਖਾਰਾ ਨਾਲ ਸਾਡਾ ਪੁਰਾਣਾ ਲੜਾਈ ਝਗੜਾ ਚਲਦਾ ਆ ਰਿਹਾ ਸੀ, ਮੇਰੇ ਘਰ ਦਾ ਵਿਹੜਾ ਮੇਰੇ ਭਰਾ ਜਸਬੀਰ ਸਿੰਘ ਪੁੱਤਰ ਕਰਮ ਸਿੰਘ ਨਾਲ ਸਾਂਝਾ ਹੈ | 11 ਨਵੰਬਰ ਨੂੰ ਮੈਂ ਪਰਿਵਾਰ ਸਮੇਤ ਘਰ ਵਿਚ ਮੌਜੂਦ ਸੀ ਤਾਂ ਉਸ ਸਮੇਂ ਉਕਤ ਵਿਅਕਤੀ ਉਸਦੇ ਘਰ ਹਥਿਆਰਾਂ ਸਮੇਤ ਦਾਖਲ ਹੋਏ ਅਤੇ ਉਸਦੇ ਲੜਕੇ ਗੁਰਸੇਵਕ ਸਿੰਘ ਨਾਲ ਕੁੱਟਮਾਰ ਕਰਕੇ ਉਸ ਨੂੰ ਗੰਭੀਰ ਸੱਟਾਂ ਮਾਰ ਦਿੱਤੀਆਂ ਅਤੇ ਫ਼ਰਾਰ ਹੋ ਗਏ | ਉਸਦੇ ਲੜਕੇ ਨੂੰ ਤੁਰੰਤ ਇਲਾਜ ਲਈ ਗੁਰੂ ਨਾਨਕ ਦੇਵ ਹਸਪਤਾਲ ਅੰਮਿ੍ਤਸਰ ਦਾਖਲ ਕਰਵਾਇਆ ਗਿਆ | ਜਾਂਚ ਅਧਿਕਾਰੀ ਏ.ਐੱਸ.ਆਈ.ਗੁਰਮੁਖ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |