ਤਰਨ ਤਾਰਨ, 9 ਦਸੰਬਰ (ਹਰਿੰਦਰ ਸਿੰਘ)ਜ਼ਿਲ੍ਹਾ ਪੁਲਿਸ ਵਲੋਂ 'ਯੁੱਧ ਨਸ਼ਿਆਂ ਵਿਰੁੱਧ' ਚਲਾਈ ਜਾ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਨਾਕਾਬੰਦੀ ਦੌਰਾਨ ਨਸ਼ੀਲੇ ਪਦਾਰਥਾਂ ਸਮੇਤ 6 ਵਿਅਕਤੀਆਂ ਨੂੰ ਕਾਬੂ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਸਰਾਏ ਅਮਾਨਤ ਖਾਂ ਦੇ ਏ.ਐੱਸ.ਆਈ. ਬਾਰਾ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਸਮਸ਼ਾਨਘਾਟ ਕਸੇਲ ਤੋਂ ਸ਼ਰਨਜੀਤ ਸਿੰਘ ਪੁੱਤਰ ਜਗਦੀਸ਼ ਸਿੰਘ ਵਾਸੀ ਕਸੇਲ ਨੂੰ ਕਾਬੂ ਕਰਕੇ ਉਸ ਪਾਸੋਂ 15 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਵਲਟੋਹਾ ਦੇ ਏ.ਐੱਸ.ਆਈ. ਅਮਰਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਪੁਲ ਸੂਆ ਛੰਨਾ ਸਰਜਾ ਮਿਰਜਾ ਨਜ਼ਦੀਕ ਨਾਕਾਬੰਦੀ ਦੌਰਾਨ ਸ਼ਿਵਕਰਨ ਸਿੰਘ ਪੁੱਤਰ ਰੋਸ਼ਨ ਲਾਲ ਵਾਸੀ ਅਲਗੋ ਕਲਾਂ ਨੂੰ ਕਾਬੂ ਕਰਕੇ ਉਸ ਪਾਸੋਂ 8 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਖਾਲੜਾ ਦੇ ਏ.ਐੱਸ.ਆਈ. ਗੁਰਸਾਹਿਬ ਸਿੰਘ ਨੇ ਪੁਲਿਸ ਪਾਰਟੀ ਸਮੇਤ ਡਿਫੈਂਸ ਡਰੇਨ ਖਾਲੜਾ ਤੋਂ ਗੁਰਲਾਲ ਸਿੰਘ ਪੁੱਤਰ ਲੱਖਾ ਸਿੰਘ, ਭਗਵਾਨ ਸਿੰਘ ਪੁੱਤਰ ਲਾਭ ਸਿੰਘ ਵਾਸੀਅਨ ਅਮੀਸ਼ਾਹ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 9 ਗ੍ਰਾਮ ਹੈਰੋਇਨ, 1 ਹਜ਼ਾਰ ਰੁਪਏ ਨਕਦੀ ਅਤੇ ਇਕ ਬਿਨਾਂ ਨੰਬਰ ਤੋਂ ਮੋਟਰਸਾਈਕਲ ਬਰਾਮਦ ਕੀਤਾ ਹੈ | ਇਸੇ ਤਰ੍ਹਾਂ ਥਾਣਾ ਸਦਰ ਪੱਟੀ ਦੇ ਏ.ਐੱਸ.ਆਈ. ਹਰਵਿੰਦਰਪਾਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਲਵਤਾਰ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਸੀਤੋ ਮਹਿ ਝੁੱਗੀਆਂ ਨੂੰ ਕਾਬੂ ਕਰਕੇ ਉਸ ਪਾਸੋਂ 7 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਸਰਹਾਲੀ ਦੇ ਏ.ਐੱਸ.ਆਈ. ਸਲਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਨੇੜੇ ਪ੍ਰਾਇਮਰੀ ਸਕੂਲ ਪੱਤੀ ਜੱਗਪੁਰ ਨੌਸ਼ਹਿਰਾ ਪੰਨੂੰਆਂ ਨਜ਼ਦੀਕ ਨਾਕਾਬੰਦੀ ਦੌਰਾਨ ਗੁਰਸੇਵਕ ਸਿੰਘ ਪੁੱਤਰ ਜਗਦੀਸ਼ ਸਿੰਘ ਵਾਸੀ ਸਖੀਰਾ ਨੂੰ ਕਾਬੂ ਕਰਕੇ ਉਸ ਪਾਸੋਂ 7 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿਚ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲੇ ਦਰਜ ਕਰਨ ਤੋਂ ਬਾਅਦ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾ ਰਿਹਾ ਹੈ |
ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 6 ਵਿਅਕਤੀ ਗਿ੍ਫ਼ਤਾਰ- ਐੱਸ.ਐੱਸ.ਪੀ. ਲਾਂਬਾ <br/>
ਅਜੀਤ ਡੈਸਕ
10-12-2025