23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਬਲਾਕ ਸੰਮਤੀ ਚੋਣਾਂ ਸੰਬੰਧੀ ਕਾਂਗਰਸ ਪਾਰਟੀ ਦੀ ਮੀਟਿੰਗ ਹੋਈ <br/>

ਅਜੀਤ ਡੈਸਕ 10-12-2025

ਝਬਾਲ, 9 ਦਸੰਬਰ (ਸੁਖਦੇਵ ਸਿੰਘ/ਸਰਬਜੀਤ ਸਿੰਘ)- 14 ਦਸੰਬਰ ਨੂੰ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਸੰਬੰਧੀ ਕਾਂਗਰਸ ਪਾਰਟੀ ਦੀ ਮੀਟਿੰਗ ਦਾਣਾ ਮੰਡੀ ਝਬਾਲ ਵਿਖੇ ਹਲਕਾ ਇੰਚਾਰਜ ਕਰਨਬੀਰ ਸਿੰਘ ਬੁਰਜ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਲਈ ਗਏ ਕਾਂਗਰਸ ਪਾਰਟੀ ਦੇ ਉਮੀਦਵਾਰ ਦੀਆਂ ਹਾਕਮ ਜਮਾਤ ਵਲੋਂ ਪੁਲਿਸ ਤੇ ਸਿਵਲ ਪ੍ਰਸ਼ਾਸਨ ਦੀ ਹਾਜ਼ਰੀ ਵਿਚ ਪਾੜੀਆਂ ਗਈਆਂ ਫਾਈਲਾਂ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਰਨਬੀਰ ਸਿੰਘ ਬੁਰਜ ਨੇ ਕਿਹਾ ਕਿ ਸੱਤਾਧਾਰੀ ਪਾਰਟੀ ਆਪਣੀ ਹਾਰ ਨੂੰ ਵੇਖਦਿਆਂ ਘਟੀਆ ਕਿਸਮ ਦੀ ਕਾਰਵਾਈਆਂ 'ਤੇ ਉੱਤਰ ਆਈ ਹੈ | ਉਨ੍ਹਾਂ ਨੇ ਇਸ ਨੂੰ ਕਾਂਗਰਸ ਪਾਰਟੀ ਦੀ ਜਿੱਤ ਦੱਸਦਿਆਂ ਕਿਹਾ ਕਿ ਬਲਾਕ ਤਰਨ ਤਾਰਨ ਤੋਂ ਕਾਂਗਰਸ ਪਾਰਟੀ ਦੇ ਤਿੰਨ ਉਮੀਦਵਾਰਾਂ ਦੀ ਬਚੀਆਂ ਫਾਈਲਾਂ 'ਤੇ ਕਾਂਗਰਸ ਪਾਰਟੀ ਭਾਰੀ ਬਹੁਮਤ ਨਾਲ ਜਿੱਤ 'ਆਪ' ਸਰਕਾਰ ਵਲੋਂ ਕੀਤੀਆਂ ਗਈਆਂ ਧੱਕੇਸ਼ਾਹੀਆਂ ਦਾ ਜਵਾਬ ਦੇਵੇਗੀ | ਉਨ੍ਹਾਂ ਨੇ ਨਵਜੋਤ ਕੌਰ ਸਿੱਧੂ ਵਲੋਂ ਕਾਂਗਰਸ ਪਾਰਟੀ ਖਿਲਾਫ਼ ਕੀਤੀ ਗਈ ਬਿਆਨਬਾਜ਼ੀ ਨੂੰ ਬੇਤੁਕਾ ਦੱਸਦਿਆਂ ਕਿਹਾ ਕਿ ਵਿਧਾਨ ਸਭਾ ਹਲਕਾ ਤਰਨ ਤਾਰਨ ਤੋਂ ਜ਼ਿਮਨੀ ਚੋਣ ਦੀ ਟਿਕਟ ਲੈਣ ਲਈ ਕੋਈ ਵੀ ਪੈਸਾ ਜਾਂ ਪਾਰਟੀ ਫੰਡ ਨਹੀਂ ਦਿੱਤਾ ਗਿਆ | ਉਨ੍ਹਾਂ ਨੇ ਪਾਰਟੀ ਹਾਈਕਮਾਂਡ ਵਲੋਂ ਨਵਜੋਤ ਕੌਰ ਸਿੱਧੂ ਖਿਲਾਫ਼ ਲਏ ਗਏ ਫੈਸਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਪਾਰਟੀ ਵਰਕਰਾਂ ਦਾ ਮਨੋਬਲ ਉੱਚਾ ਹੋਇਆ ਹੈ | ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਹਰਚਰਨ ਸਿੰਘ ਮੱਲਾ ਸੋਹਲ , ਸਾਬਕਾ ਚੇਅਰਮੈਨ ਬਲਵਿੰਦਰ ਸਿੰਘ ਗੱਗੋਬੂਹਾ, ਸਾਬਕਾ ਬਲਾਕ ਪ੍ਰਧਾਨ ਗੁਰਪਾਲ ਸਿੰਘ ਜਗਤਪੁਰਾ, ਮਹਾਂਵੀਰ ਸਿੰਘ ਗਹਿਰੀ, ਨੌਨਿਹਾਲ ਸਿੰਘ ਕਸੇਲ, ਦਿਲਬਾਗ ਸਿੰਘ ਸਾਬਕਾ ਸਰਪੰਚ ਪੱਧਰੀ, ਸਕੱਤਰ ਸਿੰਘ ਸਰਪੰਚ ਰਾਮਰੌਣੀ, ਗੁਰਬਾਜ ਸਿੰਘ ਕਾਜੀਕੋਟ, ਬਹਾਲ ਸਿੰਘ ਰਾਮਰੋਣੀ, ਚਰਨਜੀਤ ਸਿੰਘ ਭੁੱਚਰ, ਮਿਲਖਾ ਸਿੰਘ ਮੱਜੂਪਰਾ ਸਾਬਕਾ ਸਰਪੰਚ, ਆੜਤੀ ਤਸਵੀਰ ਸਿੰਘ ਪੱਟੀ, ਗੁਰਵੇਲ ਸਿੰਘ ਚੱਕ ਸਿਕੰਦਰ, ਰਸ਼ਪਾਲ ਸਿੰਘ ਰਾਸ਼ੀ ਗੱਗੂਬੂਹਾ, ਬੂਟਾ ਸਿੰਘ ਚਾਹਲ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਵਿਅਕਤੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ 'ਤੇ ਮਾਮਲਾ ਦਰਜ ਅਗਲੀ ਖ਼ਬਰ ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 6 ਵਿਅਕਤੀ ਗਿ੍ਫ਼ਤਾਰ- ਐੱਸ.ਐੱਸ.ਪੀ. ਲਾਂਬਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।