24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਅਕਾਲੀ ਉਮੀਦਵਾਰ ਸਰਵਣ ਸਿੰਘ ਦੇ ਹੱਕ 'ਚ ਸਾਬਕਾ ਚੇਅ. ਸ਼ੇਖ ਵਲੋਂ ਚੋਣ ਪ੍ਰਚਾਰ <br/>

ਅਜੀਤ ਡੈਸਕ 10-12-2025
ਸ਼ਾਹਬਾਜਪੁਰ, 9 ਦਸੰਬਰ (ਪ੍ਰਦੀਪ ਬੇਗੇਪੁਰ)- ਹਲਕਾ ਖਡੂਰ ਸਾਹਿਬ ਦੇ ਜ਼ੋਨ ਜੀਓਬਾਲਾ ਵਿਖੇ ਬਲਾਕ ਸੰਮਤੀ ਦੀ ਚੋਣ ਲੜ ਰਹੇ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਸਰਵਣ ਸਿੰਘ ਦੇ ਹੱਕ ਵਿਚ ਪਿੰਡ ਭੈਣੀ ਮੱਟੂਆਂ ਵਿਖੇ ਸ਼ੋ੍ਰਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਸਾਬਕਾ ਚੇਅਰਮੈਨ ਗੁਰਸੇਵਕ ਸਿੰਘ ਸ਼ੇਖ ਨੇ ਸਾਥੀਆਂ ਸਮੇਤ ਚੋਣ ਪ੍ਰਚਾਰ ਕੀਤਾ | ਇਸ ਮੌਕੇ ਬੋਲਦਿਆਂ ਸਾਬਕਾ ਚੇਅ.ਸ਼ੇਖ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਨੂੰ ਅੱਜ ਵੀ ਲੋਕ ਯਾਦ ਕਰਦੇ ਹਨ, ਕਿਉਂਕਿ ਬਾਦਲ ਸਰਕਾਰ ਵੇਲੇ ਖਡੂਰ ਸਾਹਿਬ ਹਲਕੇ ਦੇ ਸਰਬਪੱਖੀ ਵਿਕਾਸ ਸੰਭਵ ਹੋ ਸਕੇ ਹਨ, ਜਦਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਸਮੇਂ ਪਿੰਡਾਂ ਦੇ ਵਿਕਾਸ ਠੱਪ ਹੋ ਕੇ ਰਹਿ ਗਏ | ਉਨ੍ਹਾਂ ਕਿਹਾ ਕਿ ਹਲਕਾ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਦੀ ਅਗਵਾਈ ਹੇਠ ਹਲਕਾ ਖਡੂਰ ਸਾਹਿਬ ਦੇ ਅਕਾਲੀ ਉਮੀਦਵਾਰਾਂ ਪ੍ਰਤੀ ਲੋਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਉਨ੍ਹਾਂ ਨੇ ਪਿੰਡਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਹ ਫਿਰ ਤੋਂ ਪਿੰਡਾਂ ਦੇ ਵਿਕਾਸ ਚਾਹੁੰਦੇ ਹਨ ਤਾਂ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਵੋਟਾਂ ਪਾ ਕੇ ਜਿਤਾਉਣ |

ਪਿਛਲੀ ਖ਼ਬਰ ਸਾ. ਵਿਧਾਇਕ ਭਲਾਈਪੁਰ ਨੇ ਕਾਂਗਰਸੀ ਉਮੀਦਵਾਰ ਅਮਰੀਕ ਕੌਰ ਦੇ ਹੱਕ 'ਚ ਕੀਤੇ ਦੌਰੇ- ਮੱਲਾ <br/> ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਸੁਖਬੀਰ ਸਿੰਘ ਵਾਹਲਾ ਵਲੋਂ ਚੋਣ ਮੀਟਿੰਗਾਂ ਜਾਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।