24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਕਸ਼ਮੀਰ ਸਿੰਘ ਸੰਘਾ ਵਲੋਂ ਐੱਸ.ਐੱਚ.ਓ. ਅਵਤਾਰ ਸਿੰਘ ਨਾਲ ਦੁੱਖ ਪ੍ਰਗਟ <br/>

ਅਜੀਤ ਡੈਸਕ 10-12-2025
ਤਰਨ ਤਾਰਨ, 9 ਦਸੰਬਰ (ਇਕਬਾਲ ਸਿੰਘ ਸੋਢੀ)-ਥਾਣਾ ਸਦਰ ਤਰਨ ਤਾਰਨ ਦੇ ਐੱਸ.ਐੱਚ.ਓ. ਅਵਤਾਰ ਸਿੰਘ ਸੋਨਾ ਜਿਨ੍ਹਾਂ ਦੇ ਭਰਾ ਅਵਜਿੰਦਰ ਸਿੰਘ ਸੰਧੂ ਦੇ ਦਿਹਾਂਤ ਮੌਕੇ ਅਵਤਾਰ ਸਿੰਘ ਨਾਲ ਦੁੱਖ ਪ੍ਰਗਟ ਕਰਨ ਲਈ ਸਮਾਜ ਸੇਵੀ ਕਸ਼ਮੀਰ ਸਿੰਘ ਸੰਘਾ ਆਪਣੇ ਸਾਥੀਆਂ ਨਾਲ ਉਨ੍ਹਾਂ ਦੇ ਗ੍ਰਹਿ ਪੁੱਜੇ | ਇਸ ਮੌਕੇ ਉਨ੍ਹਾਂ ਵਲੋਂ ਐੱਸ.ਐੱਚ.ਓ. ਅਵਤਾਰ ਸਿੰਘ ਨਾਲ ਗਹਿਰਾ ਦੁੱਖ ਪ੍ਰਗਟ ਕੀਤਾ ਅਤੇ ਕਿਹਾ ਕਿ ਅਵਜਿੰਦਰ ਸਿੰਘ ਦੀ ਮੌਤ ਨਾਲ ਜਿਥੇ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ, ਉਥੇ ਸਮਾਜ ਨੂੰ ਵੀ ਵੱਡਾ ਘਾਟਾ ਪਿਆ ਹੈ ਕਿਉਂਕਿ ਇਹ ਹਮੇਸ਼ਾ ਲੋੜਵੰਦਾਂ ਦੀ ਮਦਦ ਕਰਦੇ ਸਨ | ਉਨ੍ਹਾਂ ਵਾਹਿਗੁਰੂ ਦੇ ਚਰਨਾਂ ਵਿਚ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ | ਇਸ ਮੌਕੇ ਅਮਰਾਜ ਸਿੰਘ ਉਮਰਾਨੰਗਲ, ਅਰਸ਼ਦੀਪ ਸਿੰਘ ਸੰਧੂ, ਕੰਵਰ ਸੰਧੂ, ਰਾਜੂ ਭਾਟੀਆ ਅੰਮਿ੍ਤਸਰ, ਸਰਵਨ ਸਿੰਘ ਆਦਿ ਵੀ ਮੌਜੂਦ ਸਨ |

ਪਿਛਲੀ ਖ਼ਬਰ ਵਿਦਿਆਰਥੀਆਂ ਨੇ ਸੂਬਾ ਪੱਧਰੀ ਖੇਡਾਂ 'ਚ ਦੂਜਾ ਸਥਾਨ ਪ੍ਰਾਪਤ ਕੀਤਾ <br/> ਅਗਲੀ ਖ਼ਬਰ ਸਾ. ਵਿਧਾਇਕ ਭਲਾਈਪੁਰ ਨੇ ਕਾਂਗਰਸੀ ਉਮੀਦਵਾਰ ਅਮਰੀਕ ਕੌਰ ਦੇ ਹੱਕ 'ਚ ਕੀਤੇ ਦੌਰੇ- ਮੱਲਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।