24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਵਿਦਿਆਰਥੀਆਂ ਨੇ ਸੂਬਾ ਪੱਧਰੀ ਖੇਡਾਂ 'ਚ ਦੂਜਾ ਸਥਾਨ ਪ੍ਰਾਪਤ ਕੀਤਾ <br/>

ਸਰਕਾਰੀ ਐਲੀਮੈਂਟਰੀ ਸਕੂਲ ਧੁੰਨ ਵਿਖੇ ਰਾਜ ਪੱਧਰੀ ਖੇਡਾਂ ਕਰਾਟੇ 'ਚ ਚਾਂਦੀ ਦੇ ਤਗਮੇ ਜਿੱਤਣ ਵਾਲੀਆਂ ਖਿਡਾਰਨਾਂ ਨੂੰ ਸਨਮਾਨਿਤ ਕਰਦੇ ਹੋਏ ਸਕੂਲ ਮੁਖੀ ਗੁਰਦੇਵ ਸਿੰਘ ਅਤੇ ਪਤਵੰਤੇ | ਤਸਵੀਰ:ਜੱਜ <br/> 10-12-2025
ਖਾਲੜਾ, 9 ਦਸੰਬਰ (ਜੱਜਪਾਲ ਸਿੰਘ ਜੱਜ)- 54 ਵੀਆਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ 2025-26 ਤਹਿਤ ਸਰਕਾਰੀ ਐਲੀਮੈਂਟਰੀ ਸਕੂਲ ਪਿੰਡ ਧੁੰਨ ਦੀਆਂ ਵਿਦਿਆਰਥੀਆਂ ਨੇ ਕਰਾਟੇ ਈਵੈਂਟ ਦੇ ਵੱਖ-ਵੱਖ ਵਰਗਾਂ ਵਿਚ ਚਾਂਦੀ ਦੇ ਤਮਗੇ ਜਿੱਤ ਕੇ ਇਲਾਕੇ ਅਤੇ ਸਕੂਲ ਦਾ ਨਾਂ ਰੋਸ਼ਨ ਕੀਤਾ ਹੈ | ਜ਼ਿਲ੍ਹਾ ਰੂਪਨਗਰ ਦੇ ਸ਼ਹਿਰ ਮੋਰਿੰਡਾ ਵਿਖੇ ਖੇਡੇ ਗਏ ਕਰਾਟਿਆਂ ਦੇ ਮੁਕਾਬਲਿਆਂ ਵਿੱਚ ਈਵੈਂਟ (18 ਕਿਲੋਗ੍ਰਾਮ) ਵਿੱਚ ਸਰਕਾਰੀ ਐਲੀਮੈਂਟਰੀ ਸਕੂਲ ਧੁੰਨ ਦੀ ਵਿਦਿਆਰਥਣ ਰਵਨੀਤ ਕੌਰ ਪੁੱਤਰੀ ਵਕੀਲ ਸਿੰਘ ਨੇ ਦੂਜਾ ਸਥਾਨ ਹਾਸਲ ਕੀਤਾ ਜਦੋਂ ਕਿ ਈਵੈਂਟ (-24 ਕਿਲੋਗ੍ਰਾਮ) ਵਿਚ ਸਕੂਲ ਧੁੰਨ ਦੀ ਵਿਦਿਆਰਥਣ ਗੁਰਨਾਜ ਕੌਰ ਪੁੱਤਰੀ ਰਾਮ ਸਿੰਘ ਨੇ ਦੂਜਾ ਸਥਾਨ ਹਾਸਿਲ ਕਰਕੇ ਇਲਾਕੇ ਦਾ ਮਾਣ ਵਧਾਇਆ ਹੈ | ਉਕਤ ਵਿਦਿਆਰਥਣਾਂ ਦੇ ਸਕੂਲ ਪਹੁੰਚਣ ਤੇ ਸਕੂਲ ਮੁਖੀ ਗੁਰਦੇਵ ਸਿੰਘ, ਸਰਪੰਚ ਨਵਪ੍ਰੀਤ ਸਿੰਘ, ਐੱਸ.ਐੱਮ.ਸੀ ਚੇਅਰਮੈਨ ਰਾਮ ਸਿੰਘ, ਦਿਲਜੀਤ ਕੌਰ ਅਤੇ ਹੋਰ ਪਤਵੰਤਿਆਂ ਵਲੋਂ ਜੇਤੂ ਵਿਦਿਆਰਥਣਾਂ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ | ਉਕਤ ਵਿਅਕਤੀਆਂ ਨੇ ਹਲਕਾ ਵਿਧਾਇਕ ਸਰਵਨ ਸਿੰਘ ਧੁੰਨ ਕੋਲੋਂ ਮੰਗ ਕੀਤੀ ਕਿ ਸਰਕਾਰੀ ਐਲੀਮੈਂਟਰੀ ਸਕੂਲ ਧੁੰਨ ਵਿਖੇ ਕਰਾਟੇ ਸਿਖਾਉਣ ਲਈ ਕੋਚ ਦਿੱਤਾ ਜਾਵੇ ਤਾਂ ਜੋ ਇਹ ਸਕੂਲ ਹੋਰ ਮੱਲਾਂ ਮਾਰ ਸਕੇ | ਇਸ ਮੌਕੇ ਹਰਪ੍ਰੀਤ ਸਿੰਘ, ਖੁਸ਼ਦੀਪ ਮਿੱਤਲ ਆਦਿ ਅਧਿਆਪਕ ਅਤੇ ਪਤਵੰਤੇ ਹਾਜਰ ਸਨ |

ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਨੇ ਬਿਜਲੀ ਘਰ ਧਰਨਾ ਦੇ ਕੇ ਬਿਜਲੀ ਬਿੱਲ ਦੀਆਂ ਕਾਪੀਆਂ ਸਾੜੀਆਂ <br/> ਅਗਲੀ ਖ਼ਬਰ ਕਸ਼ਮੀਰ ਸਿੰਘ ਸੰਘਾ ਵਲੋਂ ਐੱਸ.ਐੱਚ.ਓ. ਅਵਤਾਰ ਸਿੰਘ ਨਾਲ ਦੁੱਖ ਪ੍ਰਗਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।