ਪੱਟੀ, 9 ਦਸੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਹਮੇਸ਼ਾਂ ਦੀ ਤਰ੍ਹਾਂ ਸਤਲੁਜ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਠੱਕਰਪੁਰਾ ਦੇ ਹੋਣਹਾਰ ਵਿਦਿਆਰਥੀਆਂ ਨੇ 28 ਨਵੰਬਰ ਨੂੰ ਸੰਗਰਾਣਾ ਸਾਹਿਬ ਵਿਖੇ ਹੋਏ ਵੱਖ-ਵੱਖ ਧਾਰਮਿਕ ਮੁਕਾਬਲਿਆਂ ਵਿਚ ਬੜੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਪੁਜੀਸ਼ਨਾਂ ਹਾਸਲ ਕੀਤੀਆਂ | ਬੱਚਿਆਂ ਨੇ ਗੁਰਬਾਣੀ ਕੰਠ, ਸ਼ਬਦ ਗਾਇਨ, ਕਵਿਤਾ, ਭਾਸ਼ਣ, ਕਵੀਸ਼ਰੀ ਆਦਿ ਕਈ ਮੁਕਾਬਲਿਆਂ 'ਚ ਹਿੱਸਾ ਲਿਆ ਅਤੇ ਇਨ੍ਹਾਂ ਵਿਚੋਂ ਗੁਰਬਾਣੀ ਕੰਠ ਮੁਕਾਬਲੇ ਵਿਚ ਨਵਰੀਨ ਕੌਰ ਨੇ ਤੀਸਰਾ ਅਤੇ ਕਵੀਸ਼ਰੀ ਮੁਕਾਬਲੇ ਵਿਚ ਦਲਜੀਤ ਸਿੰਘ, ਬਲਜੀਤ ਸਿੰਘ ਅਤੇ ਪਿੰ੍ਰਸਪ੍ਰੀਤ ਸਿੰਘ ਨੇ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ | ਇਨ੍ਹਾਂ ਬੱਚਿਆਂ ਦੀ ਤਿਆਰੀ ਸਕੂਲ ਦੇ ਧਾਰਮਿਕ ਅਧਿਆਪਕ ਅਜਿੰਦਰਪਾਲ ਕੌਰ ਨੇ ਕਰਵਾਈ | ਇਸ ਮੌਕੇ ਸਕੂਲ ਦੇ ਮੈਨੇਜਮੈਂਟ ਮੈਂਬਰ ਪਰਮਿੰਦਰ ਕੌਰ, ਹਰਬੀਰ ਸਿੰਘ ਗਿੱਲ, ਹਰਨੂਰ ਸਿੰਘ ਗਿੱਲ ਨੇ ਬੱਚਿਆਂ ਤੇ ਸਮੂਹ ਅਧਿਆਪਕਾਂ ਨੂੰ ਵਧਾਈ ਦਿੱਤੀ | ਸਕੂਲ ਦੇ ਪਿੰ੍ਰਸੀਪਲ ਰਾਜਬੀਰ ਕੌਰ ਅਤੇ ਵਾਈਸ ਪਿੰ੍ਰਸੀਪਲ ਦਲਬੀਰ ਕੌਰ ਨੇ ਬੱਚਿਆਂ ਦੀ ਹੌਂਸਲਾ ਅਫਜ਼ਾਈ ਕਰਦੇ ਹੋਏ ਅੱਗੇ ਤੋਂ ਹੋਰ ਵੱਧ ਚੜ੍ਹ ਕੇ ਅਜਿਹੇ ਮੁਕਾਬਲਿਆਂ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ |