ਤਰਨ ਤਾਰਨ, 9 ਦਸੰਬਰ (ਹਰਿੰਦਰ ਸਿੰਘ)-ਬਾਬਾ ਦੀਪ ਸਿੰਘ ਜੀ ਦੇ ਪਵਿੱਤਰ ਅਸਥਾਨ ਗੁਰਦੁਆਰਾ ਲਕੀਰ ਸਾਹਿਬ ਫਤਹਿਚੱਕ ਤਰਨ ਤਾਰਨ ਦੇ ਪਹਿਲੇ ਮੁੱਖ ਸੇਵਾਦਾਰ ਸੱਚਖੰਡ ਵਾਸੀ ਸੰਤ ਬਾਬਾ ਜੋਗਿੰਦਰ ਸਿੰਘ ਜੋਗੀ ਕਾਰ ਸੇਵਾ ਵਾਲਿਆਂ ਦੀ ਯਾਦ ਵਿਚ ਮਹਾਨ ਗੁਰਮਤਿ ਸਮਾਗਮ 14 ਦਸੰਬਰ ਦਿਨ ਐਤਵਾਰ ਨੂੰ ਗੁਰਦੁਆਰਾ ਲਕੀਰ ਸਾਹਿਬ ਫਤਿਹਚੱਕ ਤਰਨ ਤਾਰਨ ਵਿਖੇ ਸ਼ਾਮ 4:30 ਤੋਂ ਰਾਤ 9 ਵਜੇ ਤੱਕ ਕਰਵਾਏ ਜਾ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਸਵੰਤ ਸਿੰਘ ਪੱਡਾ ਨੇ ਦੱਸਿਆ ਕਿ ਬਾਬਾ ਦੀਪ ਸਿੰਘ ਜੀ ਨੌਜਵਾਨ ਸੇਵਕ ਸਭਾ ਗੁਰਦੁਆਰਾ ਲਕੀਰ ਸਾਹਿਬ ਅਤੇ ਸਮੂਹ ਸਾਧ ਸੰਗਤ ਵਲੋਂ ਕਰਵਾਏ ਜਾ ਰਹੇ ਇਨ੍ਹਾਂ ਸਮਾਗਮਾਂ ਦੌਰਾਨ ਬੀਬੀਆਂ ਦਾ ਕੀਰਤਨੀ ਜਥਾ ਗੁਰਦੁਆਰਾ ਲਕੀਰ ਸਾਹਿਬ, ਭਾਈ ਅਮਨਦੀਪ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਲਕੀਰ ਸਾਹਿਬ, ਭਾਈ ਹੀਰਾ ਸਿੰਘ ਕੰਗ ਹਜ਼ੂਰੀ ਕਥਾਵਾਚਕ ਗੁਰਦੁਆਰਾ ਲਕੀਰ ਸਾਹਿਬ, ਭਾਈ ਲਖਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਗਿਆਨੀ ਜੰਗ ਸਿੰਘ ਕਥਾਵਾਚਕ ਮਿਸਲ ਸ਼ਹੀਦਾਂ ਤਰਨਾ ਦਲ, ਭਾਈ ਦਵਿੰਦਰ ਸਿੰਘ ਸੋਢੀ ਕੀਰਤਨੀ ਜਥਾ ਆਈ ਸੰਗਤ ਨੂੰ ਗੁਰਬਾਣੀ ਇਤਿਹਾਸ ਰਾਹੀਂ ਨਿਹਾਲ ਕਰਨਗੇ | ਉਨ੍ਹਾਂ ਇਲਾਕੇ ਦੀ ਸਮੂਹ ਸੰਗਤ ਨੂੰ ਬੇਨਤੀ ਕੀਤੀ ਕਿ ਉਹ ਇਨ੍ਹਾਂ ਸਮਾਗਮਾਂ ਦੌਰਾਨ ਵਧ ਚੜ੍ਹ ਕੇ ਸ਼ਮੂਲੀਅਤ ਕਰਨ |