24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਦੀ ਅਲਪਾਈਨ ਸਕੂਲ ਦੀ ਵਿਦਿਆਰਥਣ ਨਵਨੀਤ ਕੌਰ ਨੂੰ ਕੀਤਾ ਸਨਮਾਨਿਤ <br/>

ਅਜੀਤ ਡੈਸਕ 10-12-2025
ਤਰਨ ਤਾਰਨ, 9 ਦਸੰਬਰ (ਹਰਿੰਦਰ ਸਿੰਘ)-ਸ੍ਰੀ ਗੁਰੂ ਅਰਜਨ ਦੇਵ ਸਹੋਦਯਾ ਸਕੂਲ ਐਸੋਸੀਏਸ਼ਨ ਤਰਨ ਤਾਰਨ ਵਲੋਂ ਬੱਚਿਆਂ ਦੇ ਦਿਵਸ ਦੇ ਮੌਕੇ 'ਤੇ ਇਕ ਵਿਸ਼ੇਸ਼ ਐਵਾਰਡ ਸਮਾਰੋਹ ਮਾਤਾ ਗੁਜਰੀ ਕਾਨਵੈਂਟ ਸਕੂਲ ਸਰਹਾਲੀ ਵਿਖੇ ਕਰਵਾਇਆ ਹੋਇਆ, ਜਿਸ ਵਿਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ | ਇਸ ਸਮਾਰੋਹ ਦਾ ਮੁੱਖ ਉਦੇਸ਼ ਬੱਚਿਆਂ ਦੀਆਂ ਯੋਗਤਾਵਾਂ, ਪ੍ਰਤਿਭਾ ਅਤੇ ਮਿਹਨਤ ਨੂੰ ਸਮਾਜ ਸਾਹਮਣੇ ਲਿਆਉਣਾ ਅਤੇ ਉਨ੍ਹਾਂ ਦਾ ਹੌਸਲਾ ਵਧਾਉਣਾ ਸੀ | ਇਸ ਸਮਾਰੋਹ ਵਿਚ ਕਲਾਸ ਦਸਵੀਂ ਦੀ ਵਿਦਿਆਰਥਣ ਨਵਨੀਤ ਕੌਰ ਨੂੰ ਉਸ ਦੀ ਸ਼ਾਨਦਾਰ ਪ੍ਰਦਰਸ਼ਨ ਅਤੇ ਬੇਮਿਸਾਲ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ | ਨਵਨੀਤ ਕੌਰ ਨੇ ਵਿੱਦਿਆ, ਸੱਭਿਆਚਾਰਕ ਗਤੀਵਿਧੀਆਂ ਅਤੇ ਸਮਾਜਿਕ ਸੇਵਾ ਦੇ ਖੇਤਰ ਵਿਚ ਕਾਬਿਲੇ-ਤਾਰੀਫ਼ ਭੂਮਿਕਾ ਨਿਭਾਈ ਹੈ | ਉਸ ਦੀ ਲਗਨ, ਅਨੁਸ਼ਾਸਨ ਅਤੇ ਨਿਰੰਤਰ ਮਿਹਨਤ ਨੇ ਉਸਨੂੰ ਇਸ ਐਵਾਰਡ ਲਈ ਯੋਗ ਬਣਾਇਆ | ਸਹੋਦਯਾ ਐਸੋਸੀਏਸ਼ਨ ਨੇ ਕਿਹਾ ਕਿ ਨਵੀਂ ਪੀੜ੍ਹੀ ਨੂੰ ਸਹੀ ਦਿਸ਼ਾ ਦੇਣਾ ਅਤੇ ਉਨ੍ਹਾਂ ਦੀ ਪ੍ਰਤਿਭਾ ਨੂੰ ਮੰਚ ਪ੍ਰਦਾਨ ਕਰਨਾ ਸਾਡੇ ਸਭ ਦੀ ਜਿੰਮੇਵਾਰੀ ਹੈ | ਜਿਵੇਂ ਕਿ ਬੱਚਿਆਂ ਦਾ ਦਿਵਸ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੀ ਯਾਦ ਵਿਚ ਮਨਾਇਆ ਜਾਂਦਾ ਹੈ, ਉਸੇ ਤਰ੍ਹਾਂ ਇਹ ਐਵਾਰਡ ਸਮਾਰੋਹ ਉਨ੍ਹਾਂ ਦੇ ਸੁਪਨੇ ਦੇ ਭਾਰਤ ਨੂੰ ਤਿਆਰ ਕਰਨ ਵੱਲ ਇਕ ਕਦਮ ਹੈ | ਨਵਨੀਤ ਕੌਰ ਨੇ ਆਪਣੇ ਸਨਮਾਨ ਦੌਰਾਨ ਕਿਹਾ ਕਿ ਇਹ ਐਵਾਰਡ ਉਸ ਦੇ ਮਾਤਾ-ਪਿਤਾ, ਅਧਿਆਪਕਾਂ ਅਤੇ ਸਕੂਲ ਦੀ ਮਿਹਨਤ ਅਤੇ ਹੌਸਲਾ ਅਫਜ਼ਾਈ ਦਾ ਨਤੀਜਾ ਹੈ | ਉਸ ਨੇ ਹੋਰ ਵਿਦਿਆਰਥੀਆਂ ਨੂੰ ਸਲਾਹ ਦਿੱਤੀ ਕਿ ਮਿਹਨਤ, ਸਮਰਪਣ ਅਤੇ ਲਗਨ ਨਾਲ ਹਰ ਸੁਪਨਾ ਪੂਰਾ ਕੀਤਾ ਜਾ ਸਕਦਾ ਹੈ | ਸਕੂਲ ਦੇ ਪਿ੍ੰਸਿਪਲ ਲਖਵਿੰਦਰ ਕੌਰ ਨੇ ਵੀ ਨਵਨੀਤ ਕੌਰ ਦੀ ਪ੍ਰਾਪਤੀ ਨੂੰ ਸਕੂਲ ਲਈ ਮਾਣ ਦੀ ਗੱਲ ਦੱਸਿਆ ਅਤੇ ਕਿਹਾ ਕਿ ਇਸ ਤਰ੍ਹਾਂ ਦੇ ਮੰਚ ਵਿਦਿਆਰਥੀਆਂ ਵਿਚ ਵਿਸ਼ਵਾਸ ਅਤੇ ਹੌਸਲਾ ਪੈਦਾ ਕਰਦੇ ਹਨ | ਸਹੋਦਯਾ ਐਸੋਸੀਏਸ਼ਨ ਵਲੋਂ ਅੰਤ ਵਿਚ ਸਭ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ ਅਤੇ ਭਵਿੱਖ ਵਿਚ ਵੀ ਇਸ ਤਰ੍ਹਾਂ ਦੇ ਪ੍ਰੋਗਰਾਮ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ |

ਪਿਛਲੀ ਖ਼ਬਰ ਗੁਰਦਾਸਪੁਰ ਪੁਲਿਸ ਵਲੋਂ 13 ਗ੍ਰਾਮ 420 ਮਿਲੀਗਰਾਮ ਹੈਰੋਇਨ ਸਮੇਤ ਦੋਸ਼ੀ ਗਿ੍ਫ਼ਤਾਰ <br/> ਅਗਲੀ ਖ਼ਬਰ ਸੈਂਟਰਲ ਕਾਨਵੈਂਟ ਸਕੂਲ ਪੱਟੀ ਵਿਖੇ ਸਰਵਾਈਕਲ ਕੈਂਸਰ ਉੱਪਰ ਜਾਗਰੂਕਤਾ ਲੈਕਚਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।