10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਲੋਕ ਅਦਾਲਤ ਰਾਹੀਂ ਕਰਵਾਏ ਫ਼ੈਸਲੇ ਨਾਲ ਲੋਕਾਂ ਦੇ ਸਮੇਂ ਤੇ ਧਨ ਦੀ ਹੁੰਦੀ ਹੈ ਬਚਤ- ਜੱਜ ਬਾਜਵਾ <br/>

ਅਜੀਤ ਡੈਸਕ 30-12-2025
ਤਰਨ ਤਾਰਨ, 29 ਦਸੰਬਰ (ਇਕਬਾਲ ਸਿੰਘ ਸੋਢੀ)- ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਕਾਰਜਕਾਰੀ ਚੇਅਰਮੈਨ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ. ਨਗਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਤਰਨ ਤਾਰਨ ਵਿੱਚ ਅਗਲੀ ਕੌਮੀ ਲੋਕ ਅਦਾਲਤ 14 ਮਾਰਚ 2026 ਨੂੰ ਲਗਾਈ ਜਾ ਰਹੀ ਹੈ | ਕੌਮੀ ਲੋਕ ਅਦਾਲਤ ਸਬੰਧੀ ਜਾਣਕਾਰੀ ਦਿੰਦਿਆਂ ਕੰਵਲਜੀਤ ਸਿੰਘ ਬਾਜਵਾ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿਚ 138 ਐੱਨ.ਆਈ.ਐਕਟ, ਬੈਂਕ ਰਿਕਵਰੀ ਕੇਸ, ਲੇਬਰ ਕੇਸ, ਬਿਜਲੀ, ਪਾਣੀ, ਅਤੇ ਕਮੇਟੀ ਘਰ ਦੇ ਹੋਰ ਕੇਸ ਜਿਵੇਂ ਕਿ ਸੀਵਰੇਜ਼, ਵਾਟਰ ਸਪਲਾਈ, ਹਾਊਸ ਟੈਕਸ, ਸਾਇਟ ਪਲੈਨ ਆਦਿ, ਸਾਰੇ ਤਰਾਂ ਦੇ ਸਿਵਲ ਕੇਸ, ਛੋਟੇ ਘੱਟ ਸਜ਼ਾ ਵਾਲੇ ਅਪਰਾਧ, ਵਿਆਹੁਤਾ ਝਗੜੇ, ਐਮ.ਏ.ਸੀ.ਟੀ. (ਮੋਟਰ ਐਕਸੀਡੈਂਟ) ਦੇ ਕੇਸ, ਇੰਸ਼ੋਰੈਂਸ ਕਲੇਮ ਦੇ ਕੇਸਾਂ ਦਾ ਨਿਪਟਾਰਾ ਆਪਸੀ ਰਜ਼ਾਮੰਦੀ ਨਾਲ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਆਪਣੇ ਝਗੜੇ ਦਾ ਨਿਪਟਾਰਾ ਆਪਸੀ ਰਜ਼ਾਮੰਦੀ ਨਾਲ ਇਸ ਰਾਸ਼ਟਰੀ ਲੋਕ ਅਦਾਲਤ ਜ਼ਰੀਏ ਹੱਲ ਕਰਨਾ ਚਾਹੁੰਦਾ ਹੈ, ਤਾਂ ਉਹ ਆਪਣੀ ਅਰਜ਼ੀ ਆਪਣੇ ਸਬੰਧਤ ਕੋਰਟ ਵਿਚ ਜਾਂ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਦੇ ਦਫ਼ਤਰ ਵਿਖੇ ਦੇ ਸਕਦਾ ਹੈ | ਉਨਾਂ ਕਿਹਾ ਕਿ ਨੈਸ਼ਨਲ ਲੋਕ ਅਦਾਲਤ ਰਾਹੀਂ ਹੱਲ ਕੀਤੇ ਜਾਂਦੇ ਮੁਕੱਦਮਿਆਂ ਦੀ ਅੱਗੇ ਕਿਸੇ ਵੀ ਅਦਾਲਤ ਵਿਚ ਅਪੀਲ ਨਹੀਂ ਕੀਤੀ ਜਾ ਸਕਦੀ ਅਤੇ ਲੋਕ ਅਦਾਲਤ ਰਾਹੀਂ ਹੱਲ ਕੀਤੇ ਗਏ ਮਾਮਲੇ ਦਾ ਫੈਸਲਾ ਅੰਤਿਮ ਹੁੰਦਾ ਹੈ | ਉਨ੍ਹਾਂ ਕਿਹਾ ਕਿ ਨੈਸ਼ਨਲ ਲੋਕ ਅਦਾਲਤ ਰਾਹੀਂ ਆਪਣੇ ਮੁਕੱਦਮੇ ਹੱਲ ਕਰਵਾਉਣ ਲਈ ਜਿਥੇ ਲੋਕਾਂ ਦੇ ਪੈਸੇ ਦੀ ਬਚਤ ਹੁੰਦੀ ਹੈ, ਉਥੇ ਦੋਹਾਂ ਧਿਰਾਂ ਵਿਚ ਪ੍ਰੇਮ ਪਿਆਰ ਵੀ ਬਣਿਆ ਰਹਿੰਦਾ ਹੈ ਅਤੇ ਕੋਈ ਵੀ ਧਿਰ ਆਪਣੇ ਆਪ ਨੂੰ ਜਿੱਤੀ ਜਾਂ ਹਾਰੀ ਮਹਿਸੂਸ ਨਹੀਂ ਕਰਦੀ | ਉਨ੍ਹਾਂ ਦੱਸਿਆ ਕਿ ਜੇਕਰ ਲੋਕ ਅਦਾਲਤ ਵਿਚ ਕੇਸ ਦਾ ਫੈਸਲਾ ਹੋ ਜਾਂਦਾ ਹੈ ਤਾਂ ਇਸ ਕੇਸ ਵਿਚ ਲੱਗੀ ਕੋਰਟ ਫੀਸ ਵੀ ਵਾਪਸ ਹੋ ਜਾਂਦੀ ਹੈ |

ਪਿਛਲੀ ਖ਼ਬਰ ਪੰਜਾਬ ਸਰਕਾਰ ਨੇ ਪੋਸਟ ਮੈਟਿ੍ਕ ਸਕਾਲਰਸ਼ਿਪ ਹੇਠ 4.77 ਕਰੋੜ ਰੁਪਏ ਜਾਰੀ ਕੀਤੇ- ਧੁੰਨ <br/> ਅਗਲੀ ਖ਼ਬਰ ਵਿਕਸਿਤ ਭਾਰਤ ਪੇਂਡੂ ਰੁਜ਼ਗਾਰ ਗਾਰੰਟੀ ਮਿਸ਼ਨ-2025 ਨੂੰ ਰੱਦ ਕਰਵਾਉਣ ਲਈ ਮੰਗ ਪੱਤਰ ਭੇਜਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।