09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਵਿਆਹ ਦਾ ਝਾਂਸਾ ਦੇ ਕੇ ਲੜਕੀ ਨੂੰ ਭਜਾਇਆ

ਅਜੀਤ ਡੈਸਕ 30-12-2025
ਤਰਨ ਤਾਰਨ, 29 ਦਸੰਬਰ (ਪਰਮਜੀਤ ਜੋਸ਼ੀ)— ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਭਜਾ ਲੈ ਕੇ ਜਾਣ ਦੇ ਮਾਮਲੇ ਵਿਚ ਇਕ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸਿਟੀ ਤਰਨ ਤਾਰਨ ਵਿਖੇ ਇਲਾਕੇ ਦੇ ਇਕ ਪਿੰਡ ਦੀ ਰਹਿਣ ਵਾਲੇ ਵਿਅਕਤੀ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੀ ਛੋਟੀ ਲੜਕੀ ਜਿਸਦੀ ਉਮਰ 15 ਸਾਲ 7 ਮਹੀਨੇ ਹੈ ਅਤੇ ਉਹ ਨਾਲਾਬਗ ਹੈ, ਨੂੰ ਵਿਆਹ ਦਾ ਝਾਂਸਾ ਦੇ ਕੇ ਬਾਜ ਸਿੰਘ ਪੁੱਤਰ ਜੀਤ ਸਿੰਘ ਵਾਸੀ ਪਿੰਡ ਝੰਦੇਰ ਜ਼ਿਲ੍ਹਾ ਅੰਮਿ੍ਤਸਰ ਭਜਾ ਲੈ ਗਿਆ ਹੈ | ਜਾਂਚ ਅਧਿਕਾਰੀ ਐੱਸ.ਆਈ. ਸਿਮਰਨਜੀਤ ਕੌਰ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਤੋਂ ਬਾਅਦ ਬਾਜ ਸਿੰਘ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅੱਜ ਲਗਾਇਆ ਜਾਵੇਗਾ-ਡਾ. ਭੁਪਿੰਦਰ ਸਿੰਘ ਏ.ਓ. <br/> ਅਗਲੀ ਖ਼ਬਰ ਝਬਾਲ-ਅਟਾਰੀ ਮਾਰਗ 'ਤੇ ਪਾਏ ਜਾ ਰਹੇ ਘਟੀਆ ਮਟੀਰੀਅਲ ਦੀ ਉੱਚ ਪੱਧਰੀ ਜਾਂਚ ਦੀ ਮੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।