09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅੱਜ ਲਗਾਇਆ ਜਾਵੇਗਾ-ਡਾ. ਭੁਪਿੰਦਰ ਸਿੰਘ ਏ.ਓ. <br/>

ਅਜੀਤ ਡੈਸਕ 30-12-2025
ਪੱਟੀ, 29 ਦਸੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)- ਹਾੜ੍ਹੀ ਦੀਆਂ ਫ਼ਸਲਾਂ ਸੰਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਡਿਪਟੀ ਕਮਿਸ਼ਨਰ ਤਰਨ ਤਾਰਨ ਰਾਹੁਲ ਆਈ.ਏ.ਐੱਸ. ਦੀ ਅਗਵਾਈ ਹੇਠ ਭੱਠਲ ਫਾਰਮ ਨੌਸ਼ਹਿਰਾ ਪੰਨੂੰਆਂ ਜ਼ਿਲ੍ਹਾ ਤਰਨ ਤਾਰਨ ਵਿਖੇ 30 ਦਸੰਬਰ ਦਿਨ ਮੰਗਲਵਾਰ ਨੂੰ ਸਵੇਰੇ 10.30 ਵਜੇ ਤੋਂ ਕਰਵਾਇਆ ਜਾ ਰਿਹਾ ਹੈ | ਇਸ ਕੈਂਪ ਵਿਚ ਕੈਬਨਿਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਣਗੇ | ਕੈਂਪ ਸੰਬੰਧੀ ਸਮੂਹ ਸਟਾਫ ਦੀ ਮੀਟਿੰਗ ਕਰਦਿਆਂ ਬਲਾਕ ਖੇਤੀਬਾੜੀ ਅਫਸਰ ਪੱਟੀ ਡਾ. ਭੁਪਿੰਦਰ ਸਿੰਘ ਨੇ ਦੱਸਿਆ ਕਿ ਮੁੱਖ ਖੇਤੀਬਾੜੀ ਅਫਸਰ ਤਰਨ ਤਾਰਨ ਡਾ. ਤੇਜਬੀਰ ਸਿੰਘ ਦੀ ਅਗਵਾਈ ਹੇਠ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਾਇੰਸਦਾਨ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਕਿਸਾਨਾਂ ਨੂੰ ਹਾੜ੍ਹੀ ਦੀਆਂ ਫਸਲਾਂ, ਬਾਗਬਾਨੀ, ਡੇਅਰੀ ਅਤੇ ਖੇਤੀ ਸਹਾਇਕ ਧੰਦਿਆਂ ਆਦਿ ਬਾਰੇ ਤਕਨੀਕੀ ਜਾਣਕਾਰੀ ਦੇਣਗੇ | ਇਸ ਮੌਕੇ ਵੱਖ-ਵੱਖ ਕਿਸਮ ਦੀਆਂ ਪ੍ਰਦਰਸ਼ਨੀਆਂ ਜਿਵੇਂ ਕਿ ਮੱਛੀ ਪਾਲਣ, ਪਸ਼ੂ-ਪਾਲਣ, ਸ਼ਹਿਦ ਮੱਖੀ ਪਾਲਣ, ਭੂਮੀ ਰੱਖਿਆ, ਡੇਅਰੀ, ਸੁਧਰੇ ਹੋਏ ਬੀਜ, ਖਾਦ, ਦਵਾਈਆਂ, ਸੈਲਫ ਹੈਲਪ ਗਰੁੱਪਾਂ ਅਤੇ ਖੇਤੀਬਾੜੀ ਸੰਬੰਧੀ ਮਸ਼ੀਨਰੀ ਦੇ ਪੰਡਾਲ ਲਗਾਏ ਜਾਣਗੇ | ਇਸ ਮੌਕੇ 'ਤੇ ਡਾ. ਭੁਪਿੰਦਰ ਸਿੰਘ ਏ.ਓ. ਪੱਟੀ, ਡਾ. ਪਰਮਿੰਦਰ ਕੌਰ ਏ.ਡੀ.ਓ., ਰਜਿੰਦਰ ਕੁਮਾਰ ਏ.ਈ.ਓ., ਗੁਰਬਰਿੰਦਰ ਸਿੰਘ ਏ.ਡੀ.ਓ., ਮਨਮੋਹਨ ਸਿੰਘ ਏ.ਈ.ਓ., ਅਮਨਦੀਪ ਸਿੰਘ ਏ.ਈ.ਓ., ਦਇਆਪ੍ਰੀਤ ਸਿੰਘ ਏ.ਈ.ਓ., ਹਰਮਨਦੀਪ ਕੌਰ ਏ.ਡੀ.ਓ. ਅਤੇ ਗੁਰਪ੍ਰੀਤ ਸਿੰਘ ਬੀ.ਟੀ.ਐੱਮ. ਨੇ ਇਸ ਕੈਂਪ ਵਿਚ ਕਿਸਾਨਾਂ ਨੂੰ ਸ਼ਾਮਿਲ ਹੋਣ ਲਈ ਸੱਦਾ ਦਿੱਤਾ |

ਪਿਛਲੀ ਖ਼ਬਰ 4 ਜਨਵਰੀ ਨੂੰ ਮਨਾਇਆ ਜਾਵੇਗਾ ਬਾਬਾ ਸੋਹਣ ਸਿੰਘ ਭਕਨਾ ਦਾ ਜਨਮ ਦਿਨ- ਦਵਿੰਦਰ ਸੋਹਲ <br/> ਅਗਲੀ ਖ਼ਬਰ ਵਿਆਹ ਦਾ ਝਾਂਸਾ ਦੇ ਕੇ ਲੜਕੀ ਨੂੰ ਭਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।