09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਠੰਢੀਆਂ ਹਵਾਵਾਂ ਤੋਂ ਬਚਣ ਲਈ ਵਿਸ਼ੇਸ਼ ਧਿਆਨ ਦਿੱਤਾ ਜਾਵੇ-ਸਹਾਇਕ ਕਮਿਸ਼ਨਰ <br/>

ਸਹਾਇਕ ਕਮਿਸ਼ਨਰ (ਜਨਰਲ) ਡਾ. ਕਰਨਵੀਰ ਸਿੰਘ <br/> 30-12-2025
ਤਰਨ ਤਾਰਨ, 29 ਦਸੰਬਰ (ਇਕਬਾਲ ਸਿੰਘ ਸੋਢੀ)-ਸਹਾਇਕ ਕਮਿਸ਼ਨਰ (ਜਨਰਲ) ਤਰਨ ਤਾਰਨ ਡਾ. ਕਰਨਵੀਰ ਸਿੰਘ ਨੇ ਸਰਦੀ ਦੇ ਮੌਸਮ ਵਿਚ ਠੰਢੀਆਂ ਹਵਾਵਾਂ ਚੱਲਣ ਨਾਲ ਹੋਣ ਵਾਲੇ ਨੁਕਸਾਨਾਂ ਤੋਂ ਬਚਣ ਲਈ ਜ਼ਿਲ੍ਹਾ ਵਾਸੀਆਂ ਨੂੰ ਅਗਾਉਂ ਤੋਂ ਹੀ ਤਿਆਰੀਆਂ ਰੱਖਣ ਲਈ ਕਿਹਾ ਹੈ | ਉਨ੍ਹਾਂ ਕਿਹਾ ਬੱਚਿਆਂ ਤੇ ਬਜ਼ੁਰਗਾਂ ਦਾ ਇਨ੍ਹਾਂ ਦਿਨਾਂ ਦੌਰਾਨ ਵਿਸ਼ੇਸ਼ ਧਿਆਨ ਰੱਖਣਾ ਚਾਹੀਦਾ ਹੈ ਅਤੇ ਲੋੜ ਅਨੁਸਾਰ ਹੀ ਘਰ ਤੋਂ ਬਾਹਰ ਨਿਕਲਣਾ ਚਾਹੀਦਾ ਹੈ | ਸਰਦੀ ਦੇ ਮੌਸਮ ਵਿਚ ਕੋਲਡ ਵੇਵ ਦੌਰਾਨ ਕੀ ਕਰਨਾ ਚਾਹੀਦਾ ਹੈ ਤੇ ਕੀ ਨਹੀਂ ਕਰਨਾ ਚਾਹੀਦਾ ਹੈ, ਇਸ ਬਾਰੇ ਪ੍ਰੇਰਿਤ ਕਰਦਿਆਂ ਸਹਾਇਕ ਕਮਿਸ਼ਨਰ ਡਾ. ਕਰਨਵੀਰ ਸਿੰਘ ਨੇ ਕਿਹਾ ਕਿ ਠੰਢ ਤੋਂ ਬਚਣ ਲਈ ਮੋਟੇ ਕੱਪੜਿਆਂ ਦੀ ਵਰਤੋਂ ਕਰਨੀ ਚਾਹੀਦੀ ਹੈ | ਇਸ ਤੋਂ ਇਲਾਵਾ ਘਰ ਦੇ ਦਰਵਾਜਿਆਂ ਤੇ ਖਿੜਕੀਆਂ ਨੂੰ ਚੰਗੀ ਤਰ੍ਹਾਂ ਬੰਦ ਰੱਖਣਾ ਚਾਹੀਦਾ ਹੈ, ਤਾਂ ਜੋ ਕੋਲਡ ਵੇਵ ਘਰ ਦੇ ਅੰਦਰ ਦਾਖਲ ਨਾ ਹੋ ਸਕੇ | ਉਨ੍ਹਾਂ ਕਿਹਾ ਕਿ ਫਲੂ, ਨੱਕ ਦਾ ਵਗਣਾ ਜਾਂ ਹੋਰ ਬਿਮਾਰੀ ਵਾਲੇ ਲੱਛਣ ਹੋਣ 'ਤੇ ਡਾਕਟਰੀ ਸਹਾਇਤਾ ਲੈ ਲਈ ਜਾਵੇ | ਉਨ੍ਹਾਂ ਦੱਸਿਆ ਕਿ ਧੁੰਦ ਦੌਰਾਨ ਵਾਹਨਾਂ ਚਾਲਕਾਂ ਨੂੰ ਆਪਣਾ ਵਾਹਨ ਦੀ ਗਤੀ ਹੌਲੀ ਰੱਖਣੀ ਚਾਹੀਦੀ ਹੈ | ਵਾਹਨ ਚਾਲਕਾਂ ਨੂੰ ਆਪਣੇ ਵਾਹਨ ਦੀ ਲਾਈਟਾਂ ਨੂੰ ਲੋਅ ਬੀਮ 'ਤੇ ਰੱਖਣਾ ਚਾਹੀਦਾ ਹੈ, ਤਾਂ ਜੋ ਸਾਹਮਣੇ ਤੋਂ ਆਉਂਦਾ ਵਹੀਕਲ ਜਲਦੀ ਨਜ਼ਰ ਆ ਜਾਵੇ ਅਤੇ ਦੂਰੋਂ ਆਉਂਦੇ ਵਹੀਕਲ ਦੀ ਸੜਕ 'ਤੇ ਰੌਸ਼ਨੀ ਨਜ਼ਰ ਆਵੇ | ਉਨ੍ਹਾਂ ਕਿਹਾ ਕਿ ਧੁੰਦ ਦੇ ਸਮੇਂ ਹਮੇਸ਼ਾਂ ਵਹੀਕਲ ਦੇ ਇੰਡੀਕੇਟਰ ਦੀ ਵਰਤੋਂ ਕਰਨੀ ਯਕੀਨੀ ਬਣਾਈ ਜਾਵੇ | ਉਨ੍ਹਾਂ ਕਿਹਾ ਕਿ ਵਹੀਕਲ ਚਲਾਉਂਦੇ ਸਮੇਂ ਮੋਬਾਈਲ ਜਾਂ ਹੋਰ ਕਿਸੇ ਸਮਾਨ ਦੀ ਵਰਤੋਂ ਨਹੀਂ ਕਰਨੀ ਚਾਹੀਦੀ, ਬਲਕਿ ਹਮੇਸ਼ਾਂ ਸੜਕ ਵੱਲ ਧਿਆਨ ਦੇਣਾ ਚਾਹੀਦਾ ਹੈ |

ਪਿਛਲੀ ਖ਼ਬਰ ਬਾਬਾ ਮੋਤੀ ਰਾਮ ਮਹਿਰਾ ਦੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ <br/> ਅਗਲੀ ਖ਼ਬਰ ਕਿਸਾਨ ਨਵੇਂ ਬਾਗ ਲਗਾਉਣ ਲਈ 40 ਫ਼ੀਸਦੀ ਤੱਕ ਸਬਸਿਡੀ ਪ੍ਰਾਪਤ ਕਰਨ- ਬਹਿੜਵਾਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।