29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਮਾਪੇ ਅਧਿਆਪਕ ਮਿਲਣੀ ਦੌਰਾਨ ਵੱਖ-ਵੱਖ ਸਕੂਲਾਂ ਦਾ ਦੌਰਾ ਔਸ਼ਧੀ ਗੁਣਾਂ ਵਾਲੇ ਪੌਦੇ ਸਿਹਤ ਤੇ ਵਾਤਾਵਰਨ ਲਈ ਲਾਹੇਵੰਦ-ਰਵਿੰਦਰ ਕੌਰ <br/>

ਇਕ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਬੂਟੇ ਵੰਡਦੇ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰ ਰਵਿੰਦਰ ਕੌਰ | ਅਜੀਤ ਤਸਵੀਰ <br/> 01-06-2025
ਲੁਧਿਆਣਾ, 31 ਮਈ (ਭੁਪਿੰਦਰ ਸਿੰਘ ਬੈਂਸ)-ਸਿੱਖਿਆ ਵਿਭਾਗ ਵਲੋਂ ਗਰਮੀ ਦੀਆਂ ਛੁੱਟੀਆਂ ਹੋਣ ਤੋਂ ਪਹਿਲਾਂ ਸਾਰੇ ਸਰਕਾਰੀ ਸਕੂਲਾਂ ਵਿਚ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ | ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਰਵਿੰਦਰ ਕੌਰ ਵਲੋਂ ਚਾਰ ਬਲਾਕਾਂ ਦੇ ਪੰਜ ਸਕੂਲਾਂ ਵਿਚ ਦੌਰਾ ਕੀਤਾ ਗਿਆ | ਉਨ੍ਹਾਂ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮਨੋਜ ਕੁਮਾਰ ਵਲੋਂ ਸਪਸ ਰਤਨ, ਬਲਾਕ ਪੱਖੋਵਾਲ, ਸਪਸ ਦਾਦ, ਸਪਸ ਜਗਰਾਉਂ ਬਿ੍ਜ, ਬਲਾਕ ਲੁਧਿਆਣਾ-2, ਸਪਸ ਗੋਬਿੰਦ ਨਗਰ ਬਲਾਕ ਮਾਂਗਟ-1, ਪੱਖੋਵਾਲ ਬਲਾਕ ਦੇ ਸਪਸ ਜੋਧਾਂ, ਸਪਸ ਖੰਡੂਰ, ਬਲਾਕ ਸੁਧਾਰ ਦੇ ਸਪਸ ਮੋਹੀ, ਸਪਸ ਸੁਧਾਰ ਅਤੇ ਸਪਸ ਮੁੱਲਾਂਪੁਰ ਸਕੂਲਾਂ ਦਾ ਦੌਰਾ ਕੀਤਾ ਗਿਆ | ਸਰਕਾਰੀ ਪ੍ਰਾਇਮਰੀ ਸਕੂਲ ਰਤਨ ਬਲਾਕ ਪੱਖੋਵਾਲ ਤੇ ਸਪਸ ਦਾਦ ਬਲਾਕ ਲੁਧਿਆਣਾ-2 ਦੇ ਦੌਰੇ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਰਵਿੰਦਰ ਕੌਰ ਵਲੋਂ ਬੱਚਿਆਂ ਦੇ ਮਾਪਿਆਂ ਨਾਲ ਗੱਲਬਾਤ ਕਰਦਿਆਂ ਜਿੱਥੇ ਛੁੱਟੀਆਂ ਦੌਰਾਨ ਬੱਚਿਆਂ ਨੂੰ ਰੰਗਦਾਰ ਪਿ੍ੰਟ ਰੂਪ ਵਿਚ ਦਿੱਤੇ ਗਏ ਘਰ ਦੇ ਕੰਮ ਕਰਵਾਉਣ ਸੰਬੰਧੀ ਉਨ੍ਹਾਂ ਦੀਆਂ ਜ਼ਿੰਮੇਵਾਰੀਆਂ ਤੋਂ ਜਾਣੂ ਕਰਵਾਇਆ ਗਿਆ | ਉਨ੍ਹਾਂ ਵਲੋਂ ਬੱਚਿਆਂ ਦੇ ਦਾਦਾ-ਦਾਦੀ ਨੂੰ ਸਕੂਲ ਦੇ ਪ੍ਰਚਾਰ ਲਈ ਬ੍ਰਾਂਡ ਅੰਬੈਸਡਰ ਬਣਾਇਆ ਗਿਆ ਅਤੇ ਉਨ੍ਹਾਂ ਨੂੰ ਬੱਚਿਆਂ ਵਿਚ ਨੈਤਿਕਤਾ ਦਾ ਵਿਕਾਸ ਕਰਨ ਦੀ ਜ਼ਿੰਮੇਵਾਰੀ ਦਿੱਤੀ ਗਈ | ਇਸ ਦੇ ਨਾਲ ਹੀ ਸੰਸਾਰ ਵਾਤਾਵਰਨ ਦਿਵਸ ਸਬੰਧੀ ਮਾਪਿਆਂ ਤੇ ਬੱਚਿਆਂ ਨੂੰ ਜਾਗਰੂਕ ਕਰਦਿਆਂ ਅÏਸ਼ਧੀ ਗੁਣਾਂ ਵਾਲੇ ਪੌਦਿਆਂ ਜਿਵੇਂ ਨਿੰਮ, ਤੁਲਸੀ, ਸੁਹੰਜਣਾਂ, ਅਰਜਨ, ਗਲੋਅ, ਪਿੱਪਲ, ਬੋਹੜ, ਹਰਡ, ਬਹੇੜਾ ਤੇ ਆਮਲਾ ਦੇ ਗੁਣਾਂ ਬਾਰੇ ਦੱਸਿਆ ਗਿਆ ਤੇ ਇਹ ਬੂਟੇ ਲਾਉਣ ਅਤੇ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਬੰਦ ਕਰਕੇ ਕੱਪੜੇ ਦੇ ਬੈਗ ਵਰਤਣ ਲਈ ਵੀ ਪ੍ਰੇਰਿਤ ਕੀਤਾ | ਇਸ ਮੌਕੇ ਉਨ੍ਹਾਂ ਵਲੋਂ ਬੱਚਿਆਂ ਦੇ ਮਾਪਿਆਂ ਤੇ ਬੱਚਿਆਂ ਨੂੰ ਕੱਪੜੇ ਦੇ ਬਣੇ ਬੈਗ ਤੇ ਔਸ਼ਧੀ ਗੁਣਾਂ ਵਾਲੇ ਬੂਟੇ ਵੀ ਵੰਡੇ | ਇਸ ਮੌਕੇ ਜ਼ਿਲ੍ਹਾ ਰਿਸੋਰਸ ਕੋਆਰਡੀਨੇਟਰ ਮਨਮੀਤਪਾਲ ਸਿੰਘ ਗਰੇਵਾਲ ਵੀ ਮੌਜੂਦ ਸਨ |

ਪਿਛਲੀ ਖ਼ਬਰ ਸੀਨੀਅਰ ਡਿਪਟੀ ਮੇਅਰ ਨੇ ਡਿਜੀਟਲਾਈਜੇਸ਼ਨ ਪ੍ਰਕਿਰਿਆ ਨੂੰ ਤੇਜ਼ ਕਰਨ ਲਈ ਕੰਪਿਊਟਰਾਂ ਦੀ ਵੰਡ ਲਈ ਨਿਰਦੇਸ਼ ਕੀਤੇ ਜਾਰੀ... ਅਗਲੀ ਖ਼ਬਰ ਜਾਇਦਾਦ ਦੇ ਮਾਮਲੇ ਵਿਚ ਧੋਖਾਧੜੀ ਕਰਨ ਦੇ ਦੋਸ਼ ਤਹਿਤ ਦੋ ਔਰਤਾਂ ਸਮੇਤ ਤਿੰਨ ਖ਼ਿਲਾਫ਼ ਕੇਸ ਦਰਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।