29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਭਾਰਤੀ ਕਿਸਾਨ ਯੂਨੀਅਨ ਚੜੂਨੀ 'ਚ ਲੋਕ ਸੇਵਾ ਦੀ ਭਾਵਨਾ ਵਾਲੇ ਆਗੂਆਂ ਨੂੰ ਪਹਿਲ-ਅਰੋੜਾ, ਸਾਗਰ <br/>

ਭਾਰਤੀ ਕਿਸਾਨ ਯੂਨੀਅਨ ਚੜੂਨੀ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਦੌਰਾਨ ਗੱਲਬਾਤ ਕਰਦੇ ਹੋਏ ਜੇ.ਜੇ. ਅਰੋੜਾ, ਰੌਸ਼ਨ ਸਿੰਘ ਸਾਗਰ ਅਤੇ ਹੋਰ | ਅਜੀਤ ਤਸਵੀਰ <br/> 01-06-2025
ਲੁਧਿਆਣਾ, 31 ਮਈ (ਜਗਮੀਤ ਸਿੰਘ)-ਭਾਰਤੀ ਕਿਸਾਨ ਯੂਨੀਅਨ ਚੜੂਨੀ ਦੇ ਪੰਜਾਬ ਆਗੂਆਂ ਜਨਰਲ ਸਕੱਤਰ ਪੰਜਾਬ ਜੇ.ਜੇ. ਅਰੋੜਾ ਅਤੇ ਸੀਨੀਅਰ ਮੀਤ ਪ੍ਰਧਾਨ ਪੰਜਾਬ ਰੌਸ਼ਨ ਸਿੰਘ ਸਾਗਰ ਦੀ ਅਗਵਾਈ ਹੇਠ ਇਕ ਵਿਸ਼ੇਸ਼ ਮੀਟਿੰਗ ਹੋਈ | ਇਸ ਮੀਟਿੰਗ ਦੌਰਾਨ ਉਪਰੋਕਤ ਆਗੂਆਂ ਨੇ ਪਾਰਟੀ ਦਾ ਹੋਰ ਵਿਸਥਾਰ ਕਰਨ ਲਈ ਜ਼ਿਲ੍ਹਾ ਪੱਧਰ 'ਤੇ ਕੀਤੀਆਂ ਜਾਣ ਵਾਲੀਆਂ ਨਿਯੁਕਤੀਆਂ ਬਾਰੇ ਵਿਚਾਰ ਵਟਾਂਦਰਾ ਕਰਦਿਆਂ ਕਿਹਾ ਕਿ ਜਲਦ ਹੀ ਨਵੀਆਂ ਨਿਯੁਕਤੀਆਂ ਸ਼ੁਰੂ ਕੀਤੀਆਂ ਜਾਣਗੀਆਂ, ਜਿਸ ਦੌਰਾਨ ਪਾਰਟੀ ਪ੍ਰਤੀ ਅਤੇ ਲੋਕ ਸੇਵਾ ਨੂੰ ਮੁੱਖ ਰੱਖ ਕੇ ਸੰਘਰਸ਼ ਕਰਨ ਵਾਲੇ ਆਗੂਆਂ ਨੂੰ ਪਾਰਟੀ ਵਿਚ ਪਹਿਲ ਦਿੱਤੀ ਜਾਵੇਗੀ | ਇਸੇ ਤਰ੍ਹਾਂ ਨਵੇਂ ਮੈਂਬਰਾਂ ਨੂੰ ਕਾਰਗੁਜ਼ਾਰੀ ਦੇ ਆਧਾਰ 'ਤੇ ਹੀ ਅਹੁਦੇਦਾਰੀਆਂ ਦਿੱਤੀਆਂ ਜਾਣਗੀਆਂ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਪੰਜਾਬ ਕੈਪਟਨ ਕੁਲਵੰਤ ਸਿੰਘ, ਗੁਰਚਰਨ ਸਿੰਘ ਸ਼ਾਹਕੋਟੀ ਮੁੱਖ ਬੁਲਾਰਾ ਪੰਜਾਬ, ਸੁਖਦੇਵ ਸਿੰਘ ਕਨੀਜਾ ਜਨਰਲ ਸਕੱਤਰ ਲੁਧਿਆਣਾ, ਹਰਦੀਪ ਸਿੰਘ ਬਾਜੜਾ ਸੀਨੀਅਰ ਮੀਤ ਪ੍ਰਧਾਨ ਲੁਧਿਆਣਾ, ਮਲਕੀਤ ਸਿੰਘ ਵਾਲੀਆ ਸੀਨੀਅਰ ਮੀਤ ਪ੍ਰਧਾਨ ਲੁਧਿਆਣਾ, ਜਗਦੇਵ ਸਿੰਘ ਭੁੱਲਰ, ਦਵਿੰਦਰ ਸਿੰਘ ਘੁੰਮਣ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਨੀਟੂ ਸ਼ੱਟਰਾਂ ਵਾਲੇ ਨੇ ਵੀ ਭਰੀ ਨਾਮਜ਼ਦਗੀ ਅਗਲੀ ਖ਼ਬਰ ਡਾ. ਰਣਜੀਤ ਨੇ ਜ਼ੀਰੋ ਤਕਨੀਕ ਨਾਲ ਜੰਮੂ ਨਿਵਾਸੀ 84 ਸਾਲਾ ਮਹਿਲਾ ਦੇ ਦੋਵੇਂ ਗੋਡਿਆਂ ਦੀ ਕੀਤੀ ਸਫਲ ਸਰਜਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।