29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਹਲਕਾ ਪੱਛਮੀ ਦੇ ਲੋਕਾਂ ਨੂੰ ਮਿਲੇਗੀ ਹਰ ਸਹੂਲਤ-ਐਡਵੋਕੇਟ ਘੁੰਮਣ <br/>

ਜਵਾਹਰ ਨਗਰ ਕੈਂਪ ਇਲਾਕੇ 'ਚ ਹਲਕੇ ਦੇ ਵੋਟਰਾਂ ਨੂੰ ਮਿਲਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ, ਨਰੇਸ਼ ਧੀਂਗਾਨ ਤੇ ਹੋਰ ਸਮਰਥਕ | ਅਜੀਤ ਤਸਵੀਰ <br/> 01-06-2025
ਲੁਧਿਆਣਾ, 31 ਮਈ (ਜਗਮੀਤ ਸਿੰਘ)-ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਨੇ ਜਵਾਹਰ ਨਗਰ ਵਿਖੇ ਚੋਣ ਮੁਹਿੰਮ ਦੌਰਾਨ ਲੋਕਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਚੋਣ ਮਨੋਰਥ ਪੱਤਰ ਵਿਚ ਕੀਤਾ ਗਿਆ ਇਕ-ਇਕ ਵਾਅਦਾ ਪੂਰਾ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਝੂਠ ਤੇ ਧੋਖੇ ਦੀ ਰਾਜਨੀਤੀ ਕਰਨ ਵਾਲੇ ਇਕ ਵਾਰ ਫਿਰ ਤੁਹਾਡੇ ਦਰਵਾਜ਼ੇ 'ਤੇ ਆਉਣਗੇ ਅਤੇ ਤੁਹਾਡੀ ਵੋਟ ਹਾਸਲ ਕਰਨ ਲਈ ਝੂਠੇ ਵਾਅਦੇ ਅਤੇ ਦਾਅਵੇ ਕਰਕੇ ਜਾਣਗੇ | ਐਡਵੋਕੇਟ ਘੁੰਮਣ ਨੇ ਕਿਹਾ ਅੱਜ ਪੰਜਾਬ ਐਨਾ ਪੱਛੜ ਚੁੱਕਿਆ ਹੈ ਕਿ ਭਗਵੰਤ ਮਾਨ ਸਰਕਾਰ ਨੂੰ ਫੋਕੀ ਸ਼ੋਹਰਤ ਹਾਸਲ ਕਰਨ ਲਈ ਫਲੈਕਸਾਂ, ਪੋਸਟਰਾਂ ਅਤੇ ਵੱਡੇ-ਵੱਡੇ ਬੈਨਰਾਂ ਦਾ ਸਹਾਰਾ ਲੈਣਾ ਪੈ ਰਿਹਾ ਹੈ | ਹਰ ਘਰ ਦੀ ਅÏਰਤ ਭਗਵੰਤ ਮਾਨ ਸਰਕਾਰ ਵਲੋਂ 1000 ਰੁਪਏ ਪ੍ਰਤੀ ਮਹੀਨਾ ਦੇਣ ਦੇ ਵਾਅਦੇ ਨੂੰ ਨਾ ਪੂਰਾ ਹੋਣ ਕਰਕੇ ਚੋਣਾਂ ਦੌਰਾਨ ਸਬਕ ਸਿਖਾਉਣ ਦੀ ਗੱਲ ਕਰ ਰਹੀ ਹੈ | ਐਡਵੋਕੇਟ ਘੁੰਮਣ ਨੇ ਵੋਟਰਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਜੇਕਰ ਉਹ ਆਪਣੇ ਹਲਕੇ ਦੇ ਵਿਕਾਸ ਅਤੇ ਬੁਨਿਆਦੀ ਸਹੂਲਤਾਂ ਨੂੰ ਪੂਰਾ ਕਰਨਾ ਚਾਹੁੰਦੇ ਹਨ ਤਾਂ ਆਪਣਾ ਕੀਮਤੀ ਵੋਟ ਪਾਉਣ ਸਮੇਂ ਇਕ ਵਾਰ ਜ਼ਰੂਰ ਸੋਚਣ ਕਿ ਉਨ੍ਹਾਂ ਦੀਆਂ ਆਸਾਂ ਅਤੇ ਉਮੀਦਾਂ ਉਪਰ ਕੌਣ ਪੂਰਾ ਉਤਰ ਸਕਦਾ ਹੈੈੈ? ਇਸ ਮੌਕੇ ਉਨ੍ਹਾਂ ਨਾਲ ਨਰੇਸ਼ ਧੀਂਗਾਨ ਅਤੇ ਪਾਰਟੀ ਦੇ ਹੋਰ ਆਗੂ ਵੀ ਚੋਣ ਪ੍ਰਚਾਰ 'ਚ ਲੱਗੇ ਹੋਏ ਸਨ |

ਪਿਛਲੀ ਖ਼ਬਰ ਨਾਮਜ਼ਦਗੀਆਂ ਦੇ ਛੇਵੇਂ ਦਿਨ 6 ਨਾਮਜ਼ਦਗੀ ਪੱਤਰ ਦਾਖ਼ਲ-ਸਿਬਿਨ ਸੀ <br/> ਅਗਲੀ ਖ਼ਬਰ ਟਿੱਕਾ ਨੇ ਜੀਵਨ ਗੁਪਤਾ ਨੰੂ ਟਿਕਟ ਦੇਣ ਲਈ ਭਾਜਪਾ ਹਾਈਕਮਾਂਡ ਦਾ ਕੀਤਾ ਧੰਨਵਾਦ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।