30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਢੀਂਡਸਾ ਦੀਆਂ ਪੰਜਾਬ ਪ੍ਰਤੀ ਸੇਵਾਵਾਂ ਚਿਰਾਂ ਤੱਕ ਯਾਦ ਰਹਿਣਗੀਆਂ-ਆਲੀਵਾਲ

ਅਜੀਤ ਡੈਸਕ 01-06-2025
ਮੁੱਲਾਂਪੁਰ-ਦਾਖਾ, 31 ਮਈ (ਨਿਰਮਲ ਸਿੰਘ ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ ਦੀ ਸਿਆਸਤ ਦਾ ਅਹਿਮ ਅੰਗ ਸੁਖਦੇਵ ਸਿੰਘ ਢੀਂਡਸਾ ਦਾ ਦਿਹਾਂਤ ਪੰਜਾਬ ਦੀ ਰਾਜਨੀਤੀ ਅੰਦਰ ਨਾ ਪੂਰੇ ਜਾਣ ਵਾਲਾ ਘਾਟਾ ਹੈ, ਮੇਰਾ ਪਰਿਵਾਰ ਕੇਂਦਰੀ ਵਜ਼ੀਰ ਸੁਖਦੇਵ ਸਿੰਘ ਢੀਂਡਸਾ ਵਲੋਂ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਨਾਲ ਦੇਸ਼ ਦੀ ਰਾਜਨੀਤੀ ਅੰਦਰ ਉਸਾਰੂ ਰੋਲ ਅੱਗੇ ਸਿਰ ਝੁਕਾਉਂਦਾ ਹੈ, ਇਹ ਪ੍ਰਤੀਕਿਰਿਆ ਸਾਲ 1999 'ਚ ਕੇਂਦਰੀ ਵਜ਼ੀਰ ਹੁੰਦਿਆਂ ਸੁਖਦੇਵ ਸਿੰਘ ਢੀਂਡਸਾ ਦੇ ਅਤਿ ਕਰੀਬੀ ਸਾਬਕਾ ਸੰਸਦ ਅਮਰੀਕ ਸਿੰਘ ਆਲੀਵਾਲ ਵਲੋਂ ਕੀਤੀ | ਆਲੀਵਾਲ ਨੇ ਕਿਹਾ ਕਿ ਢੀਂਡਸਾ ਦੀਆਂ ਸੇਵਾਵਾਂ ਨੂੰ ਲੋਕ ਚਿਰਾਂ ਤੱਕ ਯਾਦ ਰੱਖਣਗੇ | ਸਾਬਕਾ ਐੱਮ.ਪੀ. ਆਲੀਵਾਲ ਨੇ ਦੱਸਿਆ ਕਿ ਸੁਖਦੇਵ ਸਿੰਘ ਢੀਂਡਸਾ ਨੂੰ ਪਦਮ ਭੂਸ਼ਣ ਦਾ ਸਨਮਾਨ ਵੀ ਉਨ੍ਹਾਂ ਦੀ ਵਚਨਬੱਧਤਾ ਦਾ ਪ੍ਰਤੀਕ ਹੈ |
ਪਿਛਲੀ ਖ਼ਬਰ ਵਾਤਾਵਰਨ ਦੀ ਸੰਭਾਲ ਲਈ ਨੋ-ਪੋਲੀਥਿਨ ਮੁਹਿੰਮ <br/> ਅਗਲੀ ਖ਼ਬਰ ਸੁਆਮੀ ਸੰਤ ਦਾਸ ਦਰਬਾਰ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।