21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ <br/>

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਭਾਈ ਗੁਰਦਿੱਤ ਸਿੰਘ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਅੰਮਿ੍ਤਸਰ ਸਾਹਿਬ ਵਾਲੇ ਕੀਰਤਨ ਦੀ ਸੇਵਾ ਕਰਦੇ ਹੋਏ | ਅਜੀਤ ਤਸਵੀਰ <br/> 02-06-2025
ਲੁਧਿਆਣਾ, 1 ਜੂਨ (ਪਰਮਿੰਦਰ ਸਿੰਘ ਆਹੂਜਾ)-ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਸਬੰਧ ਵਿਚ ਗੁਰਮਤਿ ਕਥਾ ਅਤੇ ਕੀਰਤਨ ਸਮਾਗਮ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਦੁੱਗਰੀ ਫੇਸ-1 ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਸਦਕਾ ਬੜੀ ਸ਼ਰਧਾ ਅਤੇ ਭਾਵਨਾ ਨਾਲ ਕਰਵਾਏ ਗਏ | ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਦੱਸਿਆਂ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਸਬੰਧ ਵਿਚ ਅੰਮਿ੍ਤ ਵੇਲੇ ਤੋਂ ਹੀ ਗੁਰਬਾਣੀ ਦਾ ਪ੍ਰਵਾਹ ਆਰੰਭ ਹੋਇਆ, ਜਿਸ ਵਿਚ ਭਾਈ ਗੁਰਦਿੱਤ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਤੋਂ ਇਲਾਵਾ ਰਾਗੀ ਸਿੰਘਾਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ | ਇਸ ਤੋਂ ਇਲਾਵਾ ਇਸਤਰੀ ਸਤਸੰਗ ਸਭਾ ਦੀਆਂ ਮੈਂਬਰਾਂ ਬੀਬੀ ਦਵਿੰਦਰ ਕੌਰ, ਰਾਜਨੀਇੰਦਰ ਕੌਰ, ਰਵਿੰਦਰ ਕੌਰ ਰਹੇਜਾ, ਅੰਮਿ੍ਤਪਾਲ ਕੌਰ ਮਨਜੀਤ ਕੌਰ, ਮਨਮੀਤ ਕੌਰ, ਬਲਵਿੰਦਰ ਕੌਰ ਬੱਤਰਾ ਅਤੇ ਸਿਮਰਨ ਕੌਰ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਪੰਥ ਪ੍ਰਸਿੱਧ ਪ੍ਰਚਾਰਕ ਗਿਆਨੀ ਪਰਮਜੀਤ ਸਿੰਘ ਅੰਬਾਲੇ ਵਾਲਿਆਂ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ ਅਤੇ ਉਨ੍ਹਾਂ ਦੇ ਜੀਵਨ ਬਾਰੇ ਸੰਗਤਾਂ ਨਾਲ ਵਿਚਾਰ ਸਾਂਝੇ ਕੀਤੇ | ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਆਇਆਂ ਸੰਗਤਾਂ ਦਾ ਧੰਨਵਾਦ ਕੀਤਾ | ਸਮਾਗਮ ਵਿਚ ਚੇਅਰਮੈਨ ਬਲਜੀਤ ਸਿੰਘ ਸੇਠੀ, ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ, ਗੁਰਦੀਪ ਸਿੰਘ ਕਾਲੜਾ, ਬਲਬੀਰ ਸਿੰਘ, ਜਗਮੋਹਨ ਸਿੰਘ, ਸਰਬਜੀਤ ਸਿੰਘ ਚੱਗਰ, ਯਸ਼ਪਾਲ ਸਿੰਘ, ਡਾ ਪ੍ਰੇਮ ਸਿੰਘ ਚਾਵਲਾ, ਕਿ੍ਪਾਲ ਸਿੰਘ ਕਾਲੜਾ, ਚਰਨਜੀਤ ਸਿੰਘ ਪਾਇਲ, ਮਨਜੀਤ ਸਿੰਘ ਪਾਇਲ, ਦਰਸ਼ਨ ਸਿੰਘ, ਤਰਲੋਕ ਸਿੰਘ ਸਚਦੇਵਾ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਜਾਇਦਾਦ ਦੇ ਮਾਮਲੇ ਵਿਚ ਧੋਖਾਧੜੀ ਕਰਨ ਦੇ ਦੋਸ਼ ਤਹਿਤ ਦੋ ਭਰਾਵਾਂ ਖ਼ਿਲਾਫ਼ ਕੇਸ ਦਰਜ <br/> ਅਗਲੀ ਖ਼ਬਰ <h4> ਮਾਮਲਾ ਪਿੰਡ ਬੱਗਾ ਕਲਾਂ ਦਾ </h4> ਪ੍ਰਾਪਰਟੀ ਕਾਰੋਬਾਰੀ ਦੇ ਘਰ 'ਤੇ ਚਲਾਈਆਂ ਗੋਲੀਆਂ, ਲੋਕਾਂ ਵਿਚ ਦਹਿਸ਼ਤ ਦਾ ਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।