21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਜੂਨ '84 ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ <br/>

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਕਰਵਾਏ ਕੀਰਤਨ ਸਮਾਗਮ ਦੌਰਾਨ ਰਾਗੀ ਸਿੰਘਾਂ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ | ਤਸਵੀਰ-ਸੇਵਕ ਸਿੰਘ <br/> 02-06-2025
ਲੁਧਿਆਣਾ, 1 ਜੂਨ (ਪਰਮਿੰਦਰ ਸਿੰਘ ਆਹੂਜਾ)-ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਪੂਰੀ ਸ਼ਰਧਾ ਭਾਵਨਾ ਦੇ ਨਾਲ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਿਖੇ ਜੂਨ '84 ਦੌਰਾਨ ਵਾਪਰੇ ਘੱਲੂਘਾਰੇ ਦੌਰਾਨ ਸ਼ਹੀਦ ਹੋਣ ਵਾਲੇ ਸਮੂਹ ਸਿੰਘਾਂ ਦੀ ਯਾਦ ਨੂੰ ਸਮਰਪਿਤ ਹਫਤਾਵਾਰੀ ਕੀਰਤਨ ਸਮਾਗਮ ਕਰਵਾਇਆ ਗਿਆ | ਜਿਸ ਦੇ ਅੰਦਰ ਗੁਰੂ ਘਰ ਦੇ ਕੀਰਤਨੀਏ ਭਾਈ ਸਤਿੰਦਰਪਾਲ ਸਿੰਘ (ਜਗਾਧਰੀ ਵਾਲੇ) ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਾਲਿਆਂ ਦੇ ਕੀਰਤਨੀ ਜੱਥੇ ਨੇ ਗੁਰੂ ਸਾਹਿਬਾਂ ਵੱਲੋਂ ਉਚਰੀ ਇਲਾਹੀ ਬਾਣੀ ਦਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ, ਉਥੇ ਸਮਾਗਮ ਅੰਦਰ ਜੁੜ ਬੈਠੀਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਹੋਇਆ ਸੁਸਾਇਟੀ ਦੇ ਮੁੱਖ ਸੇਵਾਦਾਰ ਸ. ਭੁਪਿੰਦਰ ਸਿੰਘ ਨੇ ਕਿਹਾ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਸਮੇਤ ਪ੍ਰਮੁੱਖ ਗੁਰਧਾਮਾਂ ਦੀ ਰਾਖੀ ਕਰਨ ਲਈ ਜੂਨ 84 ਦੌਰਾਨ ਭਾਰਤੀ ਫੌਜ ਹੱਥੋਂ ਸ਼ਹੀਦ ਹੋਣ ਵਾਲੇ ਸਿੰਘ ਕੌਮ ਦਾ ਵੱਡਮੁੱਲਾ ਸਰਮਾਇਆ ਹਨ, ਜਿਨ੍ਹਾਂ ਦੀ ਲਾਸਾਨੀ ਕੁਰਬਾਨੀ ਇਤਿਹਾਸ ਅੰਦਰ ਸੁਨਹਿਰੀ ਅੱਖਰਾਂ ਵਿਚ ਲਿਖੀ ਗਈ ਹੈ | ਉਨ੍ਹਾਂ ਕਿਹਾ ਕਿ ਮਨੁੱਖੀ ਅਣਖ, ਵਿਚਾਰਾਂ ਦੀ ਸੁਤੰਤਰਤਾ ਅਤੇ ਗੁਰਧਾਮਾਂ ਦੀ ਰੱਖਿਆ ਲਈ ਵਹਿਸ਼ੀ ਹਾਕਮਾਂ ਦੇ ਸਾਹਮਣੇ ਆਤਮਕ ਬਲ ਦੀ ਉੱਚਤਤਾ ਦਰਸਾਉਣ ਦੀ ਖਾਤਰ ਸ਼ਹਾਦਤ ਦਾ ਜਾਮ ਪੀਣ ਵਾਲੇ ਸਮੂਹ ਸਿੰਘ -ਸਿੰਘਣੀਆਂ ਦੀ ਕੁਰਬਾਨੀ ਸਾਡੇ ਸਾਰਿਆਂ ਲਈ ਇੱਕ ਚਾਨਣ ਦਾ ਮੁਨਾਰਾ ਹੈ | ਉਨ੍ਹਾਂ ਕਿਹਾ ਕਿ ਅੱਜ ਸਮੇਂ ਦੀ ਮੁੱਖ ਲੋੜ ਹੈ ਕਿ ਮੌਜੂਦਾ ਸਮੇਂ ਦੀ ਨੌਜਵਾਨ ਪੀੜੀ ਗੁਰੂ ਸਾਹਿਬਾਂ ਵੱਲੋਂ ਬਖਸ਼ੇ ਭਗਤੀ ਤੇ ਸ਼ਕਤੀ ਦੇ ਸੰਕਲਪ ਤੋਂ ਸੇਧ ਲੈ ਕੇ ਬਾਣੀ ਤੇ ਬਾਣੇ ਦੀ ਧਾਰਨੀ ਬਣੇ | ਸਮਾਗਮ ਦੀ ਸਮਾਪਤੀ ਮੌਕੇ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ. ਭੁਪਿੰਦਰ ਸਿੰਘ ਨੇ ਕੀਰਤਨੀ ਜੱਥੇ ਦੇ ਮੈਬਰਾਂ ਦਾ ਧੰਨਵਾਦ ਪ੍ਰਗਟ ਕੀਤਾ | ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਇੰਦਰਜੀਤ ਸਿੰਘ ਮਕੱੜ, ਜਤਿੰਦਰਪਾਲ ਸਿੰਘ ਸਲੂਜਾ, ਕਰਨੈਲ ਸਿੰਘ ਬੇਦੀ, ਭੁਪਿੰਦਰਪਾਲ ਸਿੰਘ ਧਵਨ, ਏ.ਪੀ ਸਿੰਘ ਅਰੋੜਾ, ਸੁਰਿੰਦਰਪਾਲ ਸਿੰਘ ਭੁਟੀਆਨੀ, ਜਗਬੀਰ ਸਿੰਘ, ਰਜਿੰਦਰ ਸਿੰਘ ਮੱਕੜ, ਪਿ੍ਤਪਾਲ ਸਿੰਘ, ਕੰਵਲਜੀਤ ਸਿੰਘ ਖੁਰਾਣਾ, ਜੀਤ ਸਿੰਘ, ਗੁਰਵਿੰਦਰ ਸਿੰਘ ਆੜਤੀ, ਸੁਰਿੰਦਰ ਸਿੰਘ ਸਚਦੇਵਾ, ਹਰਕਿਰਤ ਸਿੰਘ ਬਾਵਾ, ਮਨਜੀਤ ਸਿੰਘ ਟੋਨੀ, ਰਜਿੰਦਰ ਸਿੰਘ ਮੱਕੜ, ਇੰਦਰਪਾਲ ਸਿੰਘ ਕਾਲੜਾ, ਕਮਲਦੀਪ ਸਿੰਘ ਕਾਲੜਾ, ਗੁਰਦੀਪ ਸਿੰਘ ਸਲੂਜਾ, ਬਲਜੀਤ ਸਿੰਘ ਦੂਆ, ਗਗਨਦੀਪ ਸਿੰਘ ਬੇਦੀ, ਅਮਨਦੀਪ ਸਿੰਘ ਬੇਦੀ, ਮਹਿੰਦਰ ਸਿੰਘ ਡੰਗ, ਅੱਤਰ ਸਿੰਘ ਮੱਕੜ, ਰਜਿੰਦਰ ਸਿੰਘ ਡੰਗ, ਹਰਮੀਤ ਸਿੰਘ ਡੰਗ, ਗੁਰਪ੍ਰੀਤ ਸਿੰਘ ਪਿ੍ੰਸ, ਸੁਖਪ੍ਰੀਤ ਸਿੰਘ ਮਨੀ, ਬਾਦਸ਼ਾਹ ਦੀਪਸਿੰਘ, ਕਰਨਦੀਪ ਸਿੰਘ ਸਿਮਰਨ, ਬਲ ਫਤਹਿ ਸਿੰਘ, ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

ਪਿਛਲੀ ਖ਼ਬਰ ਖਾਲਸਾ ਕਾਲਜ ਫਾਰ ਵਿਮਨ ਵਿਖੇ ਲਗਾਈ ਵੱਖ-ਵੱਖ ਵਿਸ਼ਿਆਂ ਨਾਲ ਸੰਬੰਧਿਤ ਵਰਕਸ਼ਾਪ <br/> ਅਗਲੀ ਖ਼ਬਰ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਖ਼ਿਲਾਫ਼ ਕੇਸ ਦਰਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।