21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਭਾਜਪਾ ਆਗੂਆਂ ਕਵਰਨਰਿੰਦਰ ਸਿੰਘ ਤੇ ਨਰੇਸ਼ ਚਲੋਤਰਾ ਨੇ ਜੀਵਨ ਗੁਪਤਾ ਨੂੰ ਟਿਕਟ ਦੇਣ 'ਤੇ ਭਾਜਪਾ ਹਾਈਕਮਾਂਡ ਦਾ ਕੀਤਾ ਧੰਨਵਾਦ <br/>

ਅਜੀਤ ਡੈਸਕ 02-06-2025
ਲੁਧਿਆਣਾ, 1 ਜੂਨ (ਭੁਪਿੰਦਰ ਸਿੰਘ ਬੈਂਸ)-ਭਾਜਪਾ ਦੇ ਸੀਨੀਅਰ ਆਗੂਆਂ ਕਵਰਨਰਿੰਦਰ ਸਿੰਘ ਤੇ ਨਰੇਸ਼ ਚਲੋਤਰਾ ਵਲੋਂ ਸ਼ਹਿਰ ਦੇ ਹਲਕਾ ਪੱਛਮੀ ਵਿਧਾਨਸਭਾ ਦੀ 19 ਜੂਨ ਨੰੂ ਹੋਣ ਜਾ ਰਹੀ ਜ਼ਿਮਨੀ ਚੋਣ ਵਿਚ ਜੀਵਨ ਗੁਪਤਾ ਨੂੰ ਟਿਕਟ ਦੇਣ 'ਤੇ ਕੇਂਦਰੀ ਭਾਜਪਾ ਹਾਈਕਮਾਂਡ ਦਾ ਧੰਨਵਾਦ ਕੀਤਾ | ਉਕਤ ਆਗੂਆਂ ਨੇ ਕਿਹਾ ਕਿ ਜੀਵਨ ਗੁਪਤਾ ਪਾਰਟੀ ਦੇ ਇਕ ਮਿਹਨਤੀ ਆਗੂ ਹਨ, ਜੋ ਲੰਬੇ ਸਮੇਂ ਤੋ ਪਾਰਟੀ ਨਾਲ ਜੁੜੇ ਹੋਏ ਹਨ | ਉਨ੍ਹਾਂ ਕਿਹਾ ਕਿ ਜੀਵਨ ਗੁਪਤਾ ਵਲੋਂ ਪਾਰਟੀ ਪ੍ਰਤੀ ਨਿਰੰਤਰ ਆਪਣੀਆਂ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਜੀਵਨ ਗੁਪਤਾ ਦਾ ਹਲਕਾ ਪੱਛਮੀ ਵਿਚ ਚੰਗਾ ਆਧਾਰ ਹੈ ਤੇ ਉਨ੍ਹਾਂ ਨੰੂ ਟਿਕਟ ਮਿਲਣ ਕਾਰਨ ਭਾਜਪਾ ਆਗੂਆਂ ਤੇ ਵਰਕਰਾਂ ਵਿਚ ਖੁਸ਼ੀ ਪਾਈ ਜਾ ਰਹੀ ਹੈ ਤੇ ਉਹ ਉਨ੍ਹਾਂ ਨੂੰ ਜਿਤਾਉਣ ਲਈ ਤਿਆਰ ਬੈਠੇ ਹਨ |

ਪਿਛਲੀ ਖ਼ਬਰ ਭਾਜਪਾ ਉਮੀਦਵਾਰ ਜੀਵਨ ਗੁਪਤਾ ਨੇ ਭਾਜਪਾ ਆਗੂਆਂ ਨਾਲ ਕੀਤੀ ਮੁਲਾਕਾਤ <br/> ਅਗਲੀ ਖ਼ਬਰ ਪੀ. ਏ. ਯੂ. ਨੇ ਮੋਟੇ ਅਨਾਜਾਂ ਦੀ ਪ੍ਰੋਸੈਸਿੰਗ ਅਤੇ ਮੁੱਲ ਵਾਧੇ 'ਤੇ ਸਿਖਲਾਈ ਕੋਰਸ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।