16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਫਗਵਾੜਾ 'ਚ ਕਾਲ ਸੈਂਟਰ ਮਾਮਲੇ 'ਚ ਨੌਜਵਾਨ ਕਾਬੂ <br/>

drinking water
ਅਜੀਤ ਡੈਸਕ 24-09-2025
ਲੁਧਿਆਣਾ, 23 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਫਗਵਾੜਾ ਪੁਲਿਸ ਵੱਲੋਂ ਬੀਤੇ ਦਿਨ ਕਾਲ ਸੈਂਟਰ ਵਿਚ ਛਾਪਾਮਾਰੀ ਦੌਰਾਨ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਦੀ ਪੁੱਛ ਪੜਤਾਲ ਤੋਂ ਬਾਅਦ ਅੱਜ ਲੁਧਿਆਣਾ ਵਿਖੇ ਵੀ ਛਾਪਾਮਾਰੀ ਕੀਤੀ ਗਈ ਅਤੇ ਇੱਕ ਵਿਅਕਤੀ ਨੂੰ ਕਾਬੂ ਕਰ ਲਿਆ ਗਿਆ | ਜਾਣਕਾਰੀ ਅਨੁਸਾਰ ਫਗਵਾੜਾ ਅਤੇ ਲੁਧਿਆਣਾ ਪੁਲਿਸ ਵੱਲੋਂ ਅੱਜ ਬਾਅਦ ਦੁਪਹਿਰ ਖੁੱਡ ਮੁਹੱਲਾ ਵਿਖੇ ਛਾਪੇਮਾਰੀ ਕੀਤੀ ਗਈ ਅਤੇ ਇੱਥੋਂ ਪੁਲਿਸ ਵੱਲੋਂ ਪਵਨ ਕੁਮਾਰ ਨਾਮੀ ਵਿਅਕਤੀ ਨੂੰ ਕਾਬੂ ਕਰ ਲਿਆ ਗਿਆ | ਪੁਲਿਸ ਨੇ ਉਸ ਪਾਸੋਂ 2 ਕਰੋੜ 5 ਲੱਖ ਰੁਪਏ ਦੀ ਨਕਦੀ ਬਰਾਮਦ ਕੀਤੀ ਹੈ | ਪੁਲਿਸ ਉਸ ਨੂੰ ਆਪਣੇ ਨਾਲ ਫਗਵਾੜਾ ਲੈ ਗਈ | ਪੁਲਿਸ ਵੱਲੋਂ ਇਸ ਸਬੰਧੀ ਜਿਆਦਾ ਵੇਰਵੇ ਦੇਣ ਤੋਂ ਇਨਕਾਰ ਕੀਤਾ ਜਾ ਰਿਹਾ ਹੈ | ਕਾਬੂ ਕੀਤਾ ਗਿਆ ਕਥਿਤ ਦੋਸ਼ੀ ਮੂਲ ਰੂਪ ਵਿਚ ਰਾਜਸਥਾਨ ਦਾ ਰਹਿਣ ਵਾਲਾ ਹੈ | ਪੁਲਿਸ ਵੱਲੋਂ ਉਸ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ ਫਿਰੋਜ ਗਾਂਧੀ ਮਾਰਕੀਟ 'ਚ ਬਹੁਮੰਜ਼ਿਲਾ ਬਿਲਡਿੰਗ ਨੰੂ ਲੱਗੀ ਅੱਗ <br/> ਅਗਲੀ ਖ਼ਬਰ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਵਲੋਂ ਸਿਵਲ ਸਰਜਨ ਦਫ਼ਤਰ ਮੂਹਰੇ ਰੋਸ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।