06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਨਸ਼ਾ ਤਸਕਰੀ ਦੇ ਮਾਮਲੇ ਵਿਚ ਨਾਮਜ਼ਦ ਔਰਤ ਦੇ ਘਰ ਨੂੰ ਪੁਲਿਸ ਨੇ ਢਾਹਿਆ <br/>

ਅਜੀਤ ਡੈਸਕ 25-09-2025
ਲੁਧਿਆਣਾ, 24 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਨਸ਼ਾ ਤਸਕਰੀ ਦੇ 9 ਮਾਮਲਿਆਂ ਦਾ ਸਾਹਮਣਾ ਕਰ ਰਹੀ ਇਕ ਔਰਤ ਦੇ ਘਰ ਨੂੰ ਪੁਲਿਸ ਨੇ ਨਗਰ ਨਿਗਮ ਦੇ ਅਧਿਕਾਰੀਆਂ ਦੀ ਮਦਦ ਨਾਲ ਅੱਜ ਢਾਹ ਦਿੱਤਾ ਹੈ | ਪੁਲਿਸ ਅਨੁਸਾਰ ਸੋਨੀਆ ਨਾਂਅ ਦੀ ਇਹ ਔਰਤ ਪੀਰੂ ਬੰਦਾ ਮੁਹੱਲੇ 'ਚ ਰਹਿੰਦੀ ਸੀ ਅਤੇ ਉਸ ਖ਼ਿਲਾਫ਼ ਨਸ਼ਾ ਤਸਕਰੀ ਦੇ ਵੱਖ ਵੱਖ ਥਾਣਿਆਂ 'ਚ 9 ਮਾਮਲੇ ਦਰਜ ਹਨ ਅਤੇ ਅੱਜਕੱਲ੍ਹ ਉਹ ਜ਼ਮਾਨਤ 'ਤੇ ਬਾਹਰ ਹੈ | ਪੁਲਿਸ ਅਧਿਕਾਰੀਆਂ ਦਾ ਕਹਿਣਾ ਸੀ ਕਿ ਉਸ ਨੇ ਆਪਣਾ ਘਰ ਨਸ਼ਾ ਵੇਚ ਕੇ ਬਣਾਇਆ ਹੈ, ਜਿਸ ਕਾਰਨ ਪੁਲਿਸ ਵਲੋਂ ਅੱਜ ਨਗਰ ਨਿਗਮ ਅਧਿਕਾਰੀਆਂ ਦੀ ਮਦਦ ਨਾਲ ਉਸ ਦਾ ਘਰ ਢਾਹ ਦਿੱਤਾ ਗਿਆ ਹੈ | ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਕਾਰਵਾਈ ਆਉਂਦੇ ਦਿਨਾਂ 'ਚ ਵੀ ਜਾਰੀ ਰਹੇਗੀ |

ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਨੇ ਕਈ ਹੋਰ ਪਹਿਲੂਆਂ 'ਤੇ ਵੀ ਕੰਮ ਕਰਨ ਦੇ ਦਿੱਤੇ ਨਿਰਦੇਸ਼ ਅਗਲੀ ਖ਼ਬਰ ਪਿਓ-ਪੁੱਤਰ ਦੀ ਕੁੱਟਮਾਰ ਕਰਨ ਦੇ ਦੋਸ਼ ਤਹਿਤ 6 ਖ਼ਿਲਾਫ਼ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।