08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਮੇਅਰ ਨੇ ਵਾਰਡ ਨੰਬਰ 13 ਤੋਂ ਸਫ਼ਾਈ ਅਭਿਆਨ ਦੀ ਕੀਤੀ ਸ਼ੁਰੂਆਤ <br/>

ਅਜੀਤ ਡੈਸਕ 25-09-2025
ਲੁਧਿਆਣਾ, 24 ਸਤੰਬਰ (ਭੁਪਿੰਦਰ ਸਿੰਘ ਬੈਂਸ)-ਸ਼ਹਿਰ ਭਰ ਵਿਚ ਸਫ਼ਾਈ ਨੂੰ ਯਕੀਨੀ ਬਣਾਉਣ ਦੇ ਏਜੰਡੇ ਨਾਲ ਅੱਗੇ ਵਧਦੇ ਹੋਏ ਮੇਅਰ ਪਿ੍ੰਸੀਪਲ ਇੰਦਰਜੀਤ ਕੌਰ ਨੇ ਮੰਗਲਵਾਰ ਨੂੰ ਸੁਭਾਸ਼ ਨਗਰ ਵਾਰਡ ਨੰਬਰ 13 ਤੋਂ ਇਕ ਵੱਡੀ ਸਫ਼ਾਈ ਮੁਹਿੰਮ ਸ਼ੁਰੂ ਕੀਤੀ | ਇਹ ਪਹਿਲ 'ਸਵੱਛਤਾ ਹੀ ਸੇਵਾ' ਮੁਹਿੰਮ ਤਹਿਤ ਕੀਤੀ ਗਈ ਹੈ, ਜਿਸ ਤਹਿਤ ਸ਼ਹਿਰ ਭਰ ਵਿਚ ਸਫ਼ਾਈ ਅਤੇ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ | ਇਸ ਮੁਹਿੰਮ ਤਹਿਤ ਗੈਰ-ਸਰਕਾਰੀ ਸੰਗਠਨਾਂ, ਵਿੱਦਿਅਕ ਸੰਸਥਾਵਾਂ ਆਦਿ ਨੂੰ ਵੀ ਸ਼ਾਮਿਲ ਕੀਤਾ ਗਿਆ ਹੈ | ਸਫ਼ਾਈ ਮੁਹਿੰਮ ਦੌਰਾਨ ਸੀ.ਐਸ.ਓ. ਰਵੀ ਡੋਗਰਾ, ਸੀ.ਐਸ.ਆਈ. ਅਮੀਰ ਸਿੰਘ ਬਾਜਵਾ ਸਮੇਤ ਹੋਰ ਅਧਿਕਾਰੀ ਮੌਜੂਦ ਸਨ | ਇਸ ਮੌਕੇ ਮੇਅਰ ਇੰਦਰਜੀਤ ਕੌਰ ਨੇ ਦੱਸਿਆ ਕਿ ਸ਼ਹਿਰ ਭਰ ਵਿਚ ਸਫ਼ਾਈ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ ਅਤੇ ਕੂੜਾ ਪ੍ਰਬੰਧਨ ਨੂੰ ਬਿਹਤਰ ਬਣਾਉਣ ਲਈ ਕਈ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ | ਇਸ ਤੋਂ ਇਲਾਵਾ ਵਸਨੀਕਾਂ ਵਿਚ ਆਪਣੇ ਆਲੇ-ਦੁਆਲੇ ਨੂੰ ਸਾਫ਼ ਰੱਖਣ ਲਈ ਜਾਗਰੂਕਤਾ ਫੈਲਾਉਣ ਲਈ ਮੁਹਿੰਮਾਂ ਵੀ ਚਲਾਈਆਂ ਜਾ ਰਹੀਆਂ ਹਨ | ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਸ਼ਹਿਰ ਭਰ ਵਿਚ ਨਿਯਮਤ ਫੌਗਿੰਗ ਵੀ ਯਕੀਨੀ ਬਣਾਈ ਜਾਵੇ ਤਾਂ ਜੋ ਵਸਨੀਕਾਂ ਨੂੰ ਮੱਛਰਾਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੋਂ ਸੁਰੱਖਿਅਤ ਰੱਖਿਆ ਜਾ ਸਕੇ |

ਪਿਛਲੀ ਖ਼ਬਰ ਅੰਮਿ੍ਤ ਇੰਡੋ ਕੈਨੇਡੀਅਨ ਅਕੈਡਮੀ ਵਿਚ ਮਾਂ ਬੋਲੀ ਪੰਜਾਬੀ ਦਿਵਸ ਮਨਾਇਆ <br/> ਅਗਲੀ ਖ਼ਬਰ ਹਰਿੰਦਰ ਸਿੰਘ ਸਾਹਨੀ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।