26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਜਾਅਲੀ ਦਸਤਾਵੇਜ਼ਾਂ ਦੇ ਆਧਾਰ 'ਤੇ ਵਿਦੇਸ਼ ਜਾਣ ਦੀ ਕੋਸ਼ਿਸ਼ ਕਰ ਰਿਹਾ ਨੌਜਵਾਨ ਕਾਬੂ <br/>

ਅਜੀਤ ਡੈਸਕ 22-10-2025
ਲੁਧਿਆਣਾ, 21 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਜਾਅਲੀ ਦਸਤਾਵੇਜ਼ਾਂ ਦੇ ਆਧਾਰ 'ਤੇ ਵਿਦੇਸ਼ ਜਾਣ ਦੀ ਕੋਸ਼ਿਸ਼ ਕਰ ਰਹੇ ਇਕ ਨੌਜਵਾਨ ਨੂੰ ਪੁਲਿਸ ਨੇ ਕਾਬੂ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਏਅਰਪੋਰਟ ਦੀ ਸੁਰੱਖਿਆ ਵਿਚ ਤਾਇਨਾਤ ਹੌਲਦਾਰ ਅਸ਼ੀਸ਼ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਨੇ ਸੰਧੂ ਨਗਰ ਵਾਸੀ ਸਾਹਿਲ ਯਾਦਵ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਦੋਸ਼ੀ ਦਿੱਲੀ ਏਅਰਪੋਰਟ 'ਤੇ ਜਾਅਲੀ ਦਸਤਾਵੇਜ਼ਾਂ ਦੇ ਆਧਾਰ 'ਤੇ ਯੂ.ਕੇ. ਜਾਣ ਦੀ ਕੋਸ਼ਿਸ਼ ਕਰ ਰਿਹਾ ਸੀ, ਜਦੋਂ ਉਸ ਦੇ ਦਸਤਾਵੇਜ਼ ਚੈੱਕ ਕੀਤੇ ਤਾਂ ਉਹ ਜਾਅਲੀ ਪਾਏ ਗਏ, ਜਿਸ 'ਤੇ ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਕਮਿਸ਼ਨਰ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਕਮਿਸ਼ਨਰ ਵਲੋਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਕੇਸ ਦਰਜ ਕਰਨ ਉਪਰੰਤ ਕਥਿਤ ਦੋਸ਼ੀ ਨੂੰ ਕਾਬੂ ਕਰ ਲਿਆ | ਇਸ ਤੋਂ ਪਹਿਲਾਂ ਕਥਿਤ ਦੋਸ਼ੀ ਖ਼ਿਲਾਫ਼ ਦਿੱਲੀ ਵਿਚ ਜ਼ੀਰੋ ਐਫ.ਆਈ.ਆਰ. ਦਰਜ ਕੀਤੀ ਗਈ ਸੀ | ਪੁਲਿਸ ਵਲੋਂ ਹੁਣ ਉਸ ਪਾਸੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ |

ਪਿਛਲੀ ਖ਼ਬਰ ਮਹਾਨਗਰ 'ਚ ਦੋ ਦਿਨ ਮਨਾਇਆ ਦੀਵਾਲੀ ਦਾ ਤਿਉਹਾਰ <br/> ਅਗਲੀ ਖ਼ਬਰ ਦੀਵਾਲੀ ਤੇ ਬੰਦੀ ਛੋੜ ਦਿਵਸ ਮੌਕੇ ਗੁਰਦੁਆਰਾ ਗਲੈਨਵੁੱਡ ਵਿਖੇ ਵਿਸ਼ੇਸ਼ ਇਕੱਠ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।