26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਖੇਤੀਬਾੜੀ ਵਿਦਿਆਰਥੀਆਂ ਨੇ ਧਰਨਾ ਲਾ ਕੇ ਮਨਾਈ ਕਾਲੀ ਦੀਵਾਲੀ <br/>

ਅਜੀਤ ਡੈਸਕ 22-10-2025
ਲੁਧਿਆਣਾ, 21 ਅਕਤੂਬਰ (ਜਸਵਿੰਦਰ ਸਿੰਘ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਐਗਰੀਕਲਚਰ ਸਟੂਡੈਂਟ ਐਸੋਸੀਏਸ਼ਨ ਵਲੋਂ ਖੇਤੀਬਾੜੀ ਅਤੇ ਇਸ ਨਾਲ ਜੁੜੇ ਵਿਭਾਗਾਂ ਵਿਚ ਖ਼ਾਲੀ ਅਸਾਮੀਆਂ ਦੀ ਭਰਤੀ ਦੀ ਮੰਗ ਨੂੰ ਲੈ ਕੇ ਲਗਾਇਆ ਗਿਆ ਧਰਨਾ ਅੱਜ 28ਵੇਂ ਦਿਨ ਵਿਚ ਦਾਖਲ ਹੋ ਗਿਆ | ਵਿਦਿਆਰਥੀ ਆਗੂਆਂ ਨੇ ਦੱਸਿਆ ਕਿ ਸਰਕਾਰ ਦੀ ਚੁੱਪ ਅਤੇ ਬੇਪਰਵਾਹੀ ਕਾਰਨ ਵਿਦਿਆਰਥੀਆਂ ਨੇ ਅੱਜ ਤਿਉਹਾਰ ਦੀਵਾਲੀ ਨੂੰ ਕਾਲੀ ਦੀਵਾਲੀ ਦਿਵਸ ਵਜੋਂ ਮਨਾਇਆ | ਉਨ੍ਹਾਂ ਕਿਹਾ ਕਿ ਜਦ ਸਾਰਾ ਪੰਜਾਬ ਰੌਸ਼ਨ ਹੋਇਆ ਤੇ ਖੇਤੀਬਾੜੀ ਦੇ ਵਿਦਿਆਰਥੀ ਸੜਕਾਂ 'ਤੇ ਧਰਨੇ ਸਥਾਨ 'ਤੇ ਹੀ ਰਾਤਾਂ ਕੱਟ ਰਹੇ ਹਨ | ਐਸੋਸੀਏਸ਼ਨ ਨੇ ਕਿਹਾ ਕਿ ਸਰਕਾਰ ਦੀ ਇਹ ਚੁੱਪ ਸੂਬੇ ਦੇ ਖੇਤੀਬਾੜੀ ਭਵਿੱਖ ਪ੍ਰਤੀ ਉਸਦੀ ਅਸਲੀ ਸੋਚ ਨੂੰ ਬੇਨਕਾਬ ਕਰਦੀ ਹੈ¢ ਜੇਕਰ ਮੰਗਾਂ ਤੁਰੰਤ ਨਾ ਮੰਨੀਆਂ ਗਈਆਂ ਤਾਂ ਵਿਦਿਆਰਥੀ ਸੰਘਰਸ਼ ਹੋਰ ਤਿੱਖਾ ਕਰਨਗੇ |

ਪਿਛਲੀ ਖ਼ਬਰ ਜੀ.ਕੇ. ਗਰੁੱਪ, ਵੈਲੀ ਦੇ ਪਲਾਟ ਧਾਰਕਾਂ ਨੂੰ ਨਹੀਂ ਆਵੇਗੀ ਕੋਈ ਸਮੱਸਿਆ-ਗੁਲਸ਼ਨ ਕੁਮਾਰ <br/> ਅਗਲੀ ਖ਼ਬਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਵਿਖੇ ਵਿਦਿਆਰਥੀਆਂ ਨੇ ਮਨਾਈ ਈਕੋਪ੍ਰੀਨਿਓਰ ਦੀਵਾਲੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।