26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ <br/>

ਅਜੀਤ ਡੈਸਕ 22-10-2025
ਲੁਧਿਆਣਾ, 21 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਦੇ ਕੇਂਦਰੀ ਅਸਥਾਨ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਗਏ, ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀਆਂ ਭਰਕੇ ਗੁਰੂ ਮਹਾਰਾਜ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ | ਸਮਾਗਮ ਦੌਰਾਨ ਭਾਈ ਬੁਲੰਦਪ੍ਰੀਤ ਸਿੰਘ ਲੁਧਿਆਣਾ ਵਾਲੇ, ਭਾਈ ਦਵਿੰਦਰ ਸਿੰਘ, ਗਿਆਨੀ ਬੇਅੰਤ ਸਿੰਘ ਨੇ ਹਾਜ਼ਰੀਆਂ ਭਰੀਆਂ ਅਤੇ ਸੰਗਤਾਂ ਨੂੰ ਗੁਰਬਾਣੀ ਕਥਾ ਕੀਰਤਨ ਦੁਆਰਾ ਨਿਹਾਲ ਕੀਤਾ | ਇਸ ਮੌਕੇ ਮੁੱਖ ਸੇਵਾਦਾਰ ਗੁਰਮੀਤ ਸਿੰਘ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ | ਸਮਾਗਮ 'ਚ ਦਰਸ਼ਨ ਸਿੰਘ ਰਾਜੂ, ਹਰਸ਼ਰਨ ਸਿੰਘ ਪਾਹਵਾ, ਚਰਨਜੀਤ ਸਿੰਘ, ਤੇਜਿੰਦਰਪਾਲ ਸਿੰਘ, ਰਛਪਾਲ ਸਿੰਘ, ਸੁਰਜੀਤ ਸਿੰਘ ਆਦਿ ਹਾਜ਼ਰ ਸਨ | ਸਟੇਜ ਦੀ ਸੇਵਾ ਤੇਜਿੰਦਰਪਾਲ ਸਿੰਘ ਨਿਭਾਈ |

ਪਿਛਲੀ ਖ਼ਬਰ ਮੱਸਿਆ ਦਾ ਦਿਹਾੜਾ ਅਤੇ ਬੰਦੀ ਛੋੜ ਦਿਵਸ ਸ਼ਰਧਾਪੂਰਵਕ ਮਨਾਇਆ <br/> ਅਗਲੀ ਖ਼ਬਰ ਮਾਲਵਾ ਕਾਲਜ ਆਫ਼ ਐਜੂਕੇਸ਼ਨ ਨੇ ਜਿੱਤੀ ਫ਼ਸਟ ਰਨਰ ਅੱਪ ਟਰਾਫ਼ੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।