26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਮੱਸਿਆ ਦਾ ਦਿਹਾੜਾ ਅਤੇ ਬੰਦੀ ਛੋੜ ਦਿਵਸ ਸ਼ਰਧਾਪੂਰਵਕ ਮਨਾਇਆ <br/>

ਅਜੀਤ ਡੈਸਕ 22-10-2025

ਲੁਧਿਆਣਾ, 21 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼ਹੀਦਾਂ ਫੇਰੂਮਾਨ ਢੋਲੇਵਾਲ ਚੌਂਕ ਵਿਖੇ ਕੱਤਕ ਮਹੀਨੇ ਦੀ ਮੱਸਿਆ ਦਾ ਦਿਹਾੜਾ ਅਤੇ ਬੰਦੀ ਛੋੜ ਦਿਵਸ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਰਧਾ ਭਾਵਨਾ ਅਤੇ ਸਤਿਕਾਰ ਨਾਲ ਮਨਾਇਆ ਗਿਆ | ਅੰਮਿ੍ਤ ਵੇਲੇ ਤੋਂ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਜਥਿਆਂ ਭਾਈ ਗੁਰਦੀਪ ਸਿੰਘ ਜੈਪੁਰ ਵਾਲੇ, ਭਾਈ ਗੁਰਸ਼ਰਨ ਸਿੰਘ, ਭਾਈ ਹਰਪ੍ਰੀਤ ਸਿੰਘ ਖਾਲਸਾ, ਭਾਈ ਪ੍ਰਮਵੀਰ ਸਿੰਘ, ਕਲਗੀਧਰ ਸਕੂਲ ਦੇ ਬੱਚਿਆਂ, ਭਾਈ ਕੇਹਰ ਸਿੰਘ ਅਤੇ ਉਨ੍ਹਾਂ ਦੇ ਜਥੇ ਨੇ ਗੁਰਬਾਣੀ ਕੀਰਤਨ ਦੀ ਸੇਵਾ ਨਿਭਾਈ | ਗੁਰਦੁਆਰਾ ਸਾਹਿਬ ਦੇ ਮੁੱਖ ਕਥਾ ਵਾਚਕ ਗਿਆਨੀ ਮਨਪ੍ਰੀਤ ਸਿੰਘ ਨੇ ਗੁਰੂ ਘਰ ਨਤਮਸਤਕ ਹੋਈਆਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ਗਈ | ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਗੁਰੂ ਘਰ ਨਤਮਸਤਕ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ | ਤਰਲੋਚਨ ਸਿੰਘ ਬੱਬਰ, ਜਤਿੰਦਰਪਾਲ ਸਿੰਘ ਸਲੂਜਾ, ਅਰਜਨ ਸਿੰਘ ਚੀਮਾ ਨੇ ਰਾਗੀ ਜੱਥਿਆਂ ਨੂੰ ਸਿਰਪਾਓ ਭੇਟ ਕੀਤੇ ਅਤੇ ਦੱਸਿਆ ਕਿ 26 ਅਕਤੂਬਰ ਦਿਨ ਐਤਵਾਰ ਨੂੰ ਸ਼ਾਮ ਦੇ ਵਿਸ਼ੇਸ਼ ਗਰਮਤਿ ਸਮਾਗਮ ਦੌਰਾਨ ਭਾਈ ਦਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਸਾਹਿਬ ਵਾਲੇ ਅਤੇ ਉਨ੍ਹਾਂ ਦੇ ਸਾਥੀ ਸੰਗਤਾਂ ਨੂੰ ਨਾਮ ਰਸ ਨਾਲ ਜੋੜਨਗੇ | ਗੁਰਦੁਆਰਾ ਸਾਹਿਬ ਦੇ ਜਨਰਲ ਸਕੱਤਰ ਤੇਜਿੰਦਰ ਸਿੰਘ ਡੰਗ, ਤਰਲੋਚਨ ਸਿੰਘ ਬੱਬਰ, ਇੰਦਰਜੀਤ ਸਿੰਘ ਗੋਲਾ, ਜਗਦੇਵ ਸਿੰਘ ਗੋਹਲਵੜੀਆ, ਬਲਜੀਤ ਸਿੰਘ ਦੁਖੀਆ, ਜਤਿੰਦਰਪਾਲ ਸਿੰਘ ਸਲੂਜਾ, ਸੁਰਿੰਦਰਜੀਤ ਸਿੰਘ ਮੱਕੜ, ਮੋਹਨ ਸਿੰਘ ਚੋਹਾਨ, ਅਰਜਨ ਸਿੰਘ ਚੀਮਾ, ਇੰਦਰਜੀਤ ਸਿੰਘ ਮੱਕੜ, ਲਖਵਿੰਦਰ ਸਿੰਘ ਲੱਖਾ,ਦਵਿੰਦਰ ਸਿੰਘ ਸਿੱਬਲ, ਅਵਤਾਰ ਸਿੰਘ ਪਨੇਸਰ, ਪ੍ਰੀਤਮ ਸਿੰਘ ਮਣਕੂ, ਸੁਰਿੰਦਰ ਸਿੰਘ ਨਾਰੰਗ, ਗੁਰਦੇਵ ਸਿੰਘ ਖੁੱਲਰ, ਪਿ੍ੰਸ, ਤਨਵੀਰ ਕੌਰ, ਭੁਪਿੰਦਰ ਸਿੰਘ ਐਨ ਐਸ, ਪਰਮਿੰਦਰ ਸਿੰਘ, ਸੁਰਜੀਤ ਸਿੰਘ ਮਠਾੜੂ, ਸਵਰਨ ਸਿੰਘ ਮਹੌਲੀ, ਸੁਨੀਲ ਕੁਮਾਰ, ਰਵਿੰਦਰ ਸਿੰਘ ਵੀ ਗੁਰੂ ਘਰ ਨਤਮਸਤਕ ਹੋਏ |

ਪਿਛਲੀ ਖ਼ਬਰ ਕਾਂਗਰਸ 'ਆਪ' ਨੂੰ ਸਰਕਾਰੀ ਜਾਇਦਾਦਾਂ ਨਹੀਂ ਵੇਚਣ ਦੇਵੇਗੀ-ਪਵਨ ਦੀਵਾਨ ਅਗਲੀ ਖ਼ਬਰ ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।