27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਕੈਬਨਿਟ ਮੰਤਰੀ ਮੁੰਡੀਆਂ ਨੇ ਕਿਸਾਨਾਂ ਨੂੰ 38.15 ਕਰੋੜ ਦੀ ਰਾਹਤ ਰਾਸ਼ੀ ਵੰਡੀ <br/>

ਅਜੀਤ ਡੈਸਕ 22-10-2025
ਭਾਮੀਆਂ ਕਲਾਂ/ਲੁਧਿਆਣਾ, 21 ਅਕਤੂਬਰ (ਜਤਿੰਦਰ ਭੰਬੀ)-ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਮੰਗਲਵਾਰ ਨੂੰ ਹੜ੍ਹ ਪ੍ਰਭਾਵਿਤ ਪਿੰਡਾਂ ਸਸਰਾਲੀ, ਵਲੀਪੁਰ ਖੁਰਦ ਅਤੇ ਖੁਰਸ਼ੈਦਪੁਰ ਦੇ 121 ਹੜ੍ਹ ਪੀੜਤ ਕਿਸਾਨਾਂ ਨੂੰ ਕੁੱਲ 38.15 ਕਰੋੜ ਦੀ ਰਾਹਤ ਰਾਸ਼ੀ ਵੰਡੀ | ਕੈਬਨਿਟ ਮੰਤਰੀ ਮੁੰਡੀਆਂ ਨੇ ਦੱਸਿਆ ਕਿ ਪੂਰੀ ਪਾਰਦਰਸ਼ਤਾ ਲਈ ਪੂਰੀ ਰਕਮ ਸਿੱਧੀ ਲਾਭ ਟ੍ਰਰਾਂਸਫਰ (ਡੀ.ਬੀ.ਟੀ.) ਰਾਹੀਂ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਸਿੱਧੀ ਟ੍ਰਰਾਂਸਫਰ ਕਰ ਦਿੱਤੀ ਗਈ ਹੈ | ਪ੍ਰਤੀਕਾਤਮਿਕ ਰਾਸ਼ੀ ਸਰਟੀਫਿਕੇਟ ਵੰਡ ਸਮਾਗਮ ਪਿੰਡ ਮੁੰਡੀਆਂ ਵਿਚ ਕਰਵਾਇਆ ਗਿਆ, ਜਿੱਥੇ ਮਾਲ ਮੰਤਰੀ ਨੇ ਸਤਲੁਜ ਦਰਿਆ ਅਤੇ ਇਸ ਦੀਆਂ ਸਹਾਇਕ ਨਦੀਆਂ ਵਿਚ ਆਏ ਹੜ੍ਹ ਨਾਲ ਤਬਾਹ ਹੋਈਆਂ ਫ਼ਸਲਾਂ ਦੇ ਕਿਸਾਨਾਂ ਨੂੰ ਨਿੱਜੀ ਤੌਰ 'ਤੇ ਸਰਟੀਫਿਕੇਟ ਸੌਂਪੇ | ਇਸ ਮੌਕੇ ਮਾਲ ਮੰਤਰੀ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਲਈ 24 ਘੰਟੇ ਕੰਮ ਕਰ ਰਹੀ ਹੈ, ਜੋ ਕਿ ਪਿਛਲੀ ਕਿਸੇ ਸਰਕਾਰ ਨੇ ਕਦੇ ਨਹੀਂ ਕੀਤਾ | ਉਨ੍ਹਾਂ ਦੱਸਿਆ ਕਿ ਸਰਕਾਰ ਨੇ ਇਹ ਯਕੀਨੀ ਬਣਾਇਆ ਹੈ ਕਿ ਹਰ ਪ੍ਰਭਾਵਿਤ ਪਰਿਵਾਰ ਨੂੰ ਫ਼ਸਲਾਂ ਦੇ ਨੁਕਸਾਨ ਲਈ 20 ਹਜ਼ਾਰ ਰੁਪਏ ਪ੍ਰਤੀ ਏਕੜ, ਘਰਾਂ ਦੇ ਨੁਕਸਾਨ ਲਈ 1 ਲੱਖ 20 ਹਜ਼ਾਰ ਰੁਪਏ ਤੱਕ ਅਤੇ ਪਸ਼ੂਆਂ ਦੀ ਸਹਾਇਤਾ ਮਿਲ | ਇਹ ਸਭ ਕੁੱਝ ਸਿਰਫ਼ 45 ਦਿਨਾਂ ਦੇ ਅੰਦਰ-ਅੰਦਰ ਹੀ ਕੀਤਾ ਗਿਆ ਹੈ |

ਪਿਛਲੀ ਖ਼ਬਰ ਪ੍ਰੋ. ਗੁਰਭਜਨ ਗਿੱਲ ਦੇ ਗੀਤ ਸੰਗ੍ਰਹਿ 'ਫੁੱਲਾਂ ਦੀ ਝਾਂਜਰ' ਲੋਕ ਅਰਪਣ <br/> ਅਗਲੀ ਖ਼ਬਰ ਮਠਾੜੂ ਗੋਤਰ ਦੇ ਜਠੇਰਿਆਂ ਦਾ ਸਾਲਾਨਾ ਜੋੜ ਮੇਲਾ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।