27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਸੈਕਰੇਡ ਡੇਲ ਇੰਟਰਨੈਸ਼ਨਲ ਸਕੂਲ ਲੁਹਾਰਾ 'ਚ ਦੀਵਾਲੀ ਦਾ ਤਿਉਹਾਰ ਮਨਾਇਆ <br/>

ਅਜੀਤ ਡੈਸਕ 22-10-2025
ਡਾਬਾ/ਲੁਹਾਰਾ, 21 ਅਕਤੂਬਰ (ਕੁਲਵੰਤ ਸਿੰਘ ਸੱਪਲ)-ਸੈਕਰੇਡ ਡੇਲ ਇੰਟਰਨੈਸ਼ਨਲ ਸਕੂਲ ਲੁਹਾਰਾ 'ਚ ਦੀਵਾਲੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਬੱਚਿਆਂ ਵਲੋਂ ਗਰੀਨ ਦੀਵਾਲੀ ਮਨਾਈ ਗਈ ਅਤੇ ਬੱਚਿਆਂ ਨੇ ਸਕੂਲ ਦੇ ਦਰਵਾਜ਼ੇ 'ਤੇ ਰੰਗ-ਬਿਰੰਗੀ ਤੇ ਸੁੰਦਰ ਰੰਗੋਲੀ ਬਣਾ ਕੇ ਆਪਣੀ ਕਲਾ ਦਿਖਾਈ | ਸੁਰੱਖਿਆ ਅਤੇ ਪਰਿਆਵਰਣ ਜਾਗਰੂਕਤਾ ਦਾ ਸੁਨੇਹਾ ਫੈਲਾਉਣ ਲਈ ਵਿਦਿਆਰਥੀਆਂ ਨੇ ਇਕ ਰੈਲੀ ਵਿਚ ਹਿੱਸਾ ਲਿਆ, ਜਿਸ ਵਿਚ ਉਨ੍ਹਾਂ ਨੇ ''ਪਲਿਊਸ਼ਨ-ਮੁਕਤ ਦੀਵਾਲੀ'' ਦੇ ਨਾਅਰੇ ਵਾਲੇ ਬੋਰਡ ਫੜੇ ਹੋਏ ਸਨ | ਇਸ ਮੌਕੇ ਡਾਇਰੈਕਟਰ ਬਲਬੀਰ ਸਿੰਘ ਅਤੇ ਪਿੰ੍ਰਸੀਪਲ ਹਰਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਦੀਵਾਲੀ ਦੇ ਇਤਿਹਾਸ ਬਾਰੇ ਅਤੇ ਬੰਦੀ ਛੋੜ ਦਿਵਸ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ਬਾਰੇ ਜਾਣੂ ਕਰਵਾਇਆ ਅਤੇ ਸਾਰਿਆਂ ਨੂੰ ਦੀਵਾਲੀ, ਬੰਦੀ ਛੋੜ ਦਿਵਸ ਦੀਆਂ ਵਧਾਈਆਂ ਦਿੱਤੀਆਂ |

ਪਿਛਲੀ ਖ਼ਬਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਵਿਖੇ ਛਾਤੀ ਦੇ ਕੈਂਸਰ ਸੰਬੰਧੀ ਜਾਗਰੂਕਤਾ ਸੈਸ਼ਨ <br/> ਅਗਲੀ ਖ਼ਬਰ ਇੰਡੀਅਨ ਪਬਲਿਕ ਸਕੂਲ ਲੁਹਾਰਾ ਵਲੋਂ ਦੀਵਾਲੀ ਦਾ ਤਿਉਹਾਰ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।