27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਖ਼ਾਲਸਾ ਕਾਲਜ ਫ਼ਾਰ ਵੁਮੈਨ ਵਿਖੇ ਛਾਤੀ ਦੇ ਕੈਂਸਰ ਸੰਬੰਧੀ ਜਾਗਰੂਕਤਾ ਸੈਸ਼ਨ <br/>

ਅਜੀਤ ਡੈਸਕ 22-10-2025
ਲੁਧਿਆਣਾ, 21 ਅਕਤੂਬਰ (ਜਸਵਿੰਦਰ ਸਿੰਘ)-ਖ਼ਾਲਸਾ ਕਾਲਜ ਫ਼ਾਰ ਵੁਮੈਨ ਦੇ ਯੂਥ ਰੈੱਡ ਕਰਾਸ ਕਲੱਬ ਵਲੋਂ ਕਾਲਜ ਕੈਂਪਸ ਵਿਚ ਛਾਤੀ ਦੇ ਕੈਂਸਰ ਬਾਰੇ ਜਾਗਰੂਕਤਾ ਸੈਸ਼ਨ ਡਾ. ਜਸਪਿੰਦਰ ਕੌਰ, ਅਪੋਲੋ ਹਸਪਤਾਲ ਦੇ ਰੇਡੀਏਸ਼ਨ ਓਨਕੋਲੋਜਿਸਟ ਵਲੋਂ ਲਗਾਇਆ ਗਿਆ | ਉਨ੍ਹਾਂ ਵਿਦਿਆਰਥੀਆਂ ਨੂੰ ਛਾਤੀ ਦੇ ਕੈਂਸਰ ਦੇ ਕਾਰਨਾਂ ਅਤੇ ਰੋਕਥਾਮ ਬਾਰੇ ਜਾਣੂ ਕਰਵਾਇਆ | ਉਨ੍ਹਾਂ ਨੇ ਸਵੈ-ਜਾਂਚ, ਕੈਂਸਰ ਦੀ ਛੇਤੀ ਪਛਾਣ ਅਤੇ ਇਲਾਜ ਬਾਰੇ ਜਾਣਕਾਰੀ ਭਰਪੂਰ ਸੈਸ਼ਨ ਦਿੱਤਾ | ਵਿਦਿਆਰਥਣਾਂ ਨੂੰ ਸਿਹਤਮੰਦ ਖੁਰਾਕ ਅਤੇ ਜੀਵਨ ਸ਼ੈਲੀ ਦੀ ਮਹੱਤਤਾ ਬਾਰੇ ਵੀ ਸਲਾਹ ਦਿੱਤੀ ਗਈ | ਪਿ੍ੰਸੀਪਲ ਡਾ. ਕਮਲਜੀਤ ਗਰੇਵਾਲ ਨੇ ਯੂਥ ਰੈੱਡ ਕਰਾਸ ਯੂਨਿਟ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਵਿਦਿਆਰਥੀਆਂ ਨੂੰ ਪਰਿਵਾਰ ਅਤੇ ਦੋਸਤਾਂ ਵਿਚ ਜਾਗਰੂਕਤਾ ਫੈਲਾਉਣ ਅਤੇ ਦੇਸ਼ ਦੇ ਜ਼ਿੰਮੇਵਾਰ ਨਾਗਰਿਕ ਵਜੋਂ ਸਮਾਜ ਵਿਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ |

ਪਿਛਲੀ ਖ਼ਬਰ ਬੰਪਰ ਡਰਾਅ ਨਾਲ ਸਮਾਪਤ ਹੋਇਆ ਸਾਲਾਨਾ ਦੀਵਾਲੀ ਸਮਾਗਮ <br/> ਅਗਲੀ ਖ਼ਬਰ ਸੈਕਰੇਡ ਡੇਲ ਇੰਟਰਨੈਸ਼ਨਲ ਸਕੂਲ ਲੁਹਾਰਾ 'ਚ ਦੀਵਾਲੀ ਦਾ ਤਿਉਹਾਰ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।