ਲੁਧਿਆਣਾ, 21 ਅਕਤੂਬਰ (ਜਸਵਿੰਦਰ ਸਿੰਘ)-ਪੀ.ਏ.ਯੂ. ਦੇ ਸਕਿੱਲ ਡਿਵੈਲਪਮੈਂਟ ਸੈਂਟਰ ਵਲੋਂ ਕੀਟ ਵਿਗਿਆਨ ਵਿਭਾਗ ਦੇ ਸਹਿਯੋਗ ਨਾਲ ਪੰਜਾਬ ਦੇ ਕਿਸਾਨਾਂ ਅਤੇ ਕਿਸਾਨ ਬੀਬੀਆਂ ਲਈ ਸ਼ਹਿਦ ਦੀਆਂ ਮੱਖੀਆਂ ਪਾਲਣ ਸਬੰਧੀ ਮੁਢਲਾ ਸਿਖਲਾਈ ਕੋਰਸ ਕਰਵਾਇਆ ਗਿਆ | ਇਸ ਕੋਰਸ 'ਚ 41 ਸਿੱਖਿਆਰਥੀਆਂ ਨੇ ਭਾਗ ਲਿਆ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾ. ਰੁਪਿੰਦਰ ਕÏਰ, ਸਹਿਯੋਗੀ ਨਿਰਦੇਸ਼ਕ (ਸਕਿੱਲ ਡਿਵੈਲਪਮੈਂਟ) ਨੇ ਦੱਸਿਆ ਕਿ ਇਸ ਸਿਖਲਾਈ ਕੋਰਸ ਦਾ ਮੁੱਖ ਮੰਤਵ ਸਿੱਖਿਆਰਥੀਆਂ ਨੂੰ ਯੂਨੀਵਰਸਿਟੀ ਦੇ ਮਾਹਿਰਾਂ ਕੋਲੋਂ ਸ਼ਹਿਦ ਦੀਆਂ ਮੱਖੀਆਂ ਪਾਲਣ ਸਬੰਧੀ ਭਰਪੂਰ ਜਾਣਕਾਰੀ ਮੁਹੱਈਆ ਕਰਨਾ ਹੈ ¢ ਟੈਕਨੀਕਲ ਕੋਰਸ ਕੋਆਰਡੀਨੇਟਰ ਡਾ. ਜਸਪਾਲ ਸਿੰਘ ਨੇ ਦੱਸਿਆ ਕਿ ਕੀਟ ਵਿਗਿਆਨ ਵਿਭਾਗ ਦੇ ਵਿਸ਼ਾ ਮਾਹਿਰਾਂ ਡਾ. ਅਮਿਤ ਚÏਧਰੀ, ਡਾ. ਭਾਰਤੀ ਮਹਿੰਦਰੂ, ਡਾ. ਨਵਨੀਤ ਕÏਰ ਧਾਲੀਵਾਲ ਅਤੇ ਇਕਨਾਮਿਕਸ ਅਤੇ ਸ਼ੋਸ਼ੋਲੋਜੀ ਵਿਭਾਗ ਤੋਂ ਡਾ. ਸੰਗੀਤ ਰੰਗੂਵਾਲ, ਚੰਦਨ ਠਾਕੁਰ, ਇਲਾਹਾਬਾਦ ਬੈਂਕ ਅਤੇ ਡਾ. ਸ਼ੈਲੀ ਬਾਗ਼ਬਾਨੀ ਵਿਕਾਸ ਅਫ਼ਸਰ, ਲੁਧਿਆਣਾ ਨੇ ਕੋਰਸ ਸਬੰਧਿਤ ਵੱਖ-ਵੱਖ ਵਿਸ਼ਿਆਂ ਉਪਰ ਪ੍ਰੈਕਟੀਕਲ ਤਰੀਕੇ ਨਾਲ਼ ਲਾਹੇਵੰਦ ਜਾਣਕਾਰੀ ਸਾਂਝੀ ਕੀਤੀ | ਅੰਤ ਵਿਚ ਡਾ. ਕੁਲਵੀਰ ਕÏਰ, ਕੋਰਸ ਕੋਆਰਡੀਨੇਟਰ ਨੇ ਸਾਰੇ ਸਿੱਖਿਆਰਥੀਆਂ ਨੂੰ ਸਕਿੱਲ ਡਿਵੈਲਪਮੈਂਟ ਸੈਂਟਰ ਵਲੋਂ ਭਵਿੱਖ ਵਿਚ ਕਰਵਾਏ ਜਾਣ ਵਾਲੇ ਸਿਖਲਾਈ ਕੋਰਸਾਂ ਬਾਰੇ ਜਾਣਕਾਰੀ ਦਿੱਤੀ ਅਤੇ ਸਾਰੇ ਸਿੱਖਿਆਰਥੀਆਂ ਦਾ ਤੇ ਯੂਨੀਵਰਸਿਟੀ ਦੇ ਮਾਹਿਰਾਂ ਦਾ ਧੰਨਵਾਦ ਕੀਤਾ ਅਤੇ ਸਿੱਖਿਆਰਥੀਆਂ ਨੂੰ ਇਸ ਕੋਰਸ ਉਪਰੰਤ ਪ੍ਰਾਪਤ ਕੀਤੀ ਜਾਣਕਾਰੀ ਨੂੰ ਆਪਣੇ ਕਿੱਤੇ ਵਿਚ ਅਪਣਾਉਣ ਦੀ ਸਲਾਹ ਦਿੱਤੀ |