27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਸ਼ਾਲੀਮਾਰ ਸਕੂਲ ਵਿਖੇ ਧੂਮਧਾਮ ਨਾਲ ਮਨਾਇਆ ਦੀਵਾਲੀ ਤਿਉਹਾਰ <br/>

ਅਜੀਤ ਡੈਸਕ 22-10-2025
ਡਾਬਾ/ਲੁਹਾਰਾ, 21 ਅਕਤੂਬਰ (ਕੁਲਵੰਤ ਸਿੰਘ ਸੱਪਲ)-ਸ਼ਾਲੀਮਾਰ ਮਾਡਲ ਸੀਨੀਅਰ ਸੈਕੰਡਰੀ ਸਕੂਲ, ਲੁਧਿਆਣਾ ਵਿਖੇ ਪ੍ਰਾਇਮਰੀ ਵਿੰਗ 'ਚ ਦੀਵਾਲੀ ਦਾ ਤਿਉਹਾਰ ਬਹੁਤ ਹੀ ਧੂਮਧਾਮ ਨਾਲ ਮਨਾਇਆ ਗਿਆ ¢ ਇਸ ਮÏਕੇ ਵਿਦਿਆਰਥੀ ਰੰਗ-ਬਿਰੰਗੇ ਕੱਪੜੇ ਪਾ ਕੇ ਆਏ | ਵਿਦਿਆਰਥੀ ਨੇ ਗ਼ੁਬਾਰਿਆਂ, ਦੀਵਿਆਂ, ਮੋਮਬਤੀਆਂ ਅਤੇ ਰੰਗ-ਬਿਰੰਗੀਆਂ ਲੜੀਆਂ ਨਾਲ ਸਜਾਵਟ ਕੀਤੀ | ਵਿਦਿਆਰਥੀਆਂ ਨੇ ਵੱਖ-ਵੱਖ ਤਰ੍ਹਾਂ ਦੇ ਕਾਰਡ ਅਤੇ ਰੰਗੋਲੀਆਂ ਬਣਾ ਕੇ ਸਕੂਲ ਵਿਚ ਆਨੰਦ ਮਾਣਿਆ | ਵਿਦਿਆਰਥੀਆਂ ਦੀ ਖ਼ੁਸ਼ੀ ਨੂੰ ਦੁੱਗਣਾ ਕਰਨ ਲਈ ਅਧਿਆਪਕਾਂ ਨੇ ਵੀ ਸਾਥ ਦਿੱਤਾ | ਪ੍ਰਾਇਮਰੀ ਵਿੰਗ ਦੇ ਸਾਰੇ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਦੀਵਾਲੀ ਦੇ ਇਤਿਹਾਸ ਤੋਂ ਜਾਣੂ ਕਰਵਾਇਆ ਅਤੇ ਸੁਰੱਖਿਅਤ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ ¢ ਇਸ ਮÏਕੇ ਸਕੂਲ ਸਰਪ੍ਰਸਤ ਸੁਰਿੰਦਰਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਗਰੀਨ ਦੀਵਾਲੀ ਮਨਾਉਣ ਲਈ ਕਿਹਾ ਅਤੇ ਨਾਲ ਹੀ ਸਾਰੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ¢

ਪਿਛਲੀ ਖ਼ਬਰ ਸਤਲੁਜ ਕਲੱਬ ਵਿਖੇ ਮਨਾਈ ਗ੍ਰੀਨ ਦੀਵਾਲੀ <br/> ਅਗਲੀ ਖ਼ਬਰ ਪੀ.ਏ.ਯੂ. ਨੇ ਸ਼ਹਿਦ ਦੀਆਂ ਮੱਖੀਆਂ ਪਾਲਣ ਲਈ ਮੁਢਲੀ ਸਿਖਲਾਈ ਦਿੱਤੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।