12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਪ੍ਰਵਾਸੀ ਭਾਰਤੀ ਦੀ ਕਰੋੜਾਂ ਰੁਪਏ ਮੁੱਲ ਦੀ ਜਾਇਦਾਦ 'ਤੇ ਨਾਜਾਇਜ਼ ਕਬਜ਼ੇ ਦੀ ਕੋਸ਼ਿਸ਼ ਕਰਨ ਦੇ ਮਾਮਲੇ ਵਿਚ ਕੇਸ ਦਰਜ <br/>

ਅਜੀਤ ਡੈਸਕ 02-11-2025
ਲੁਧਿਆਣਾ, 1 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਪ੍ਰਵਾਸੀ ਭਾਰਤੀ ਦੀ ਕਰੋੜਾਂ ਰੁਪਏ ਮੁੱਲ ਦੀ ਜਾਇਦਾਦ 'ਤੇ ਨਜਾਇਜ਼ ਕਬਜ਼ੇ ਦੀ ਕੋਸ਼ਿਸ਼ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਪ੍ਰਵਾਸੀ ਭਾਰਤੀ ਜਗਤਾਰ ਸਿੰਘ ਚੋਪੜਾ ਦੇ ਰਿਸ਼ਤੇਦਾਰ ਮਾਨਵ ਆਹੂਜਾ ਪੁੱਤਰ ਰਾਜੇਸ਼ ਵਾਸੀ ਹੈਬੋਵਾਲ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸਦੇ ਰਿਸ਼ਤੇਦਾਰ ਜਗਤਾਰ ਸਿੰਘ ਚੋਪੜਾ, ਜੋ ਕਿ ਇੰਗਲੈਂਡ ਵਿਚ ਰਹਿੰਦੇ ਹਨ, ਉਨ੍ਹਾਂ ਨੇ ਵਾਕਿਆ ਪਿੰਡ ਸੇਖੇਵਾਲ ਸਥਿਤ 5 ਹਜ਼ਾਰ ਵਰਗ ਗਜ਼ ਦੀ ਇਕ ਜਾਇਦਾਦ ਲਈ ਉਨ੍ਹਾਂ ਨੂੰ ਅਧਿਕਾਰਤ ਕੀਤਾ ਹੋਇਆ ਹੈ | ਉਸ ਦੱਸਿਆ ਕਿ ਬੀਤੇ ਦਿਨ ਜਦੋਂ ਉਹ ਜਾਇਦਾਦ 'ਤੇ ਗੇੜਾ ਮਾਰਨ ਗਿਆ ਤਾਂ ਕੁੱਝ ਵਿਅਕਤੀ ਵਲੋਂ ਉਥੇ ਨਾਜਾਇਜ਼ ਕਬਜ਼ੇ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ, ਜਿਸ 'ਤੇ ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ | ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ ਹੈ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |

ਪਿਛਲੀ ਖ਼ਬਰ ਲੱਖਾਂ ਰੁਪਏ ਦੀ ਧੋਖਾਧੜੀ ਕਰਨ ਦੇ ਮਾਮਲੇ ਵਿਚ ਬੈਂਕ ਮੈਨੇਜਰ ਤੇ ਉਸ ਦੇ ਸਾਥੀ ਖ਼ਿਲਾਫ਼ ਕੇਸ ਦਰਜ <br/> ਅਗਲੀ ਖ਼ਬਰ ਡੀ.ਐਮ.ਸੀ. ਹਾਰਟ ਇੰਸਟੀਚਿਊਟ ਵਲੋਂ ਬੀ.ਸੀ.ਐਮ. ਆਰੀਆ ਸਕੂਲ ਲਲਤੋਂ ਵਿਖੇ ਹਰੀ-ਭਰੀ ਮੁਹਿੰਮ ਦੀ ਸ਼ੁਰੂਆਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।