12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਲੱਖਾਂ ਰੁਪਏ ਦੀ ਧੋਖਾਧੜੀ ਕਰਨ ਦੇ ਮਾਮਲੇ ਵਿਚ ਬੈਂਕ ਮੈਨੇਜਰ ਤੇ ਉਸ ਦੇ ਸਾਥੀ ਖ਼ਿਲਾਫ਼ ਕੇਸ ਦਰਜ <br/>

ਅਜੀਤ ਡੈਸਕ 02-11-2025
ਲੁਧਿਆਣਾ, 1 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਦਰ ਦੀ ਪੁਲਿਸ ਨੇ ਲੱਖਾਂ ਰੁਪਏ ਦੀ ਧੋਖਾਧੜੀ ਕਰਨ ਦੇ ਮਾਮਲੇ ਵਿਚ ਬੈਂਕ ਮੈਨੇਜਰ ਅਤੇ ਉਸ ਦੇ ਸਾਥੀ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ¢ ਪੁਲਿਸ ਵਲੋਂ ਇਹ ਕਾਰਵਾਈ ਈਸ਼ਰ ਨਗਰ ਦੀ ਰਹਿਣ ਵਾਲੀ ਅਨੀਤਾ ਰਾਣੀ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸੰਬੰਧੀ ਐਚ.ਡੀ.ਐਫ.ਸੀ. ਗਿੱਲ ਬਰਾਂਚ ਦੇ ਮੈਨੇਜਰ ਪ੍ਰਭਜੀਤ ਸਿੰਘ ਅਤੇ ਮੁਲਾਜ਼ਮ ਸਨੀਤ ਧੀਰ ਵਾਸੀ ਟੈਗੋਰ ਨਗਰ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸਨੇ ਬੈਂਕ ਵਿਚ ਸਾਢੇ 9 ਲੱਖ ਰੁਪਏ ਦੀਆਂ ਦੋ ਐਫਡੀਆਂ ਕਰਵਾਈਆਂ ਸੀ | ਉਸਨੇ ਐਫਡੀਆਂ ਤੁੜਵਾ ਕੇ ਬੈਂਕ ਮੈਨੇਜਰ ਨੂੰ ਉਸਦੇ ਖਾਤੇ ਵਿਚ ਰਕਮ ਤਬਦੀਲ ਕਰਨ ਬਾਰੇ ਕਿਹਾ | ਜਦੋਂ ਉਹ ਪੈਸੇ ਲੈਣ ਗਈ ਤਾਂ ਬੈਂਕ ਮੈਨੇਜਰ ਨੇ ਉਸ ਨੂੰ ਖਾਤੇ ਵਿਚੋਂ ਕੰਮ ਨਾ ਹੋਣ ਬਾਰੇ ਦੱਸਿਆ, ਜਿਸ 'ਤੇ ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਦਰਜ ਕਰ ਲਿਆ | ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਕਥਿਤ ਦੋਸ਼ੀਆਂ ਵਲੋਂ ਆਪਸ ਵਿਚ ਮਿਲੀ ਭੁਗਤ ਕਰਕੇ ਉਸ ਦੇ ਖਾਤੇ ਵਿਚੋਂ ਪੈਸੇ ਕਢਵਾਏ ਗਏ ਹਨ | ਪੁਲਿਸ ਵਲੋਂ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਵੀ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ, ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ¢

ਪਿਛਲੀ ਖ਼ਬਰ ਪੱਤਰਕਾਰ 'ਤੇ ਹਮਲਾ ਕਰਨ ਦੇ ਮਾਮਲੇ ਵਿਚ ਕਾਰ ਵਰਕਸ਼ਾਪ ਦੇ ਮਾਲਕਾਂ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਪ੍ਰਵਾਸੀ ਭਾਰਤੀ ਦੀ ਕਰੋੜਾਂ ਰੁਪਏ ਮੁੱਲ ਦੀ ਜਾਇਦਾਦ 'ਤੇ ਨਾਜਾਇਜ਼ ਕਬਜ਼ੇ ਦੀ ਕੋਸ਼ਿਸ਼ ਕਰਨ ਦੇ ਮਾਮਲੇ ਵਿਚ ਕੇਸ ਦਰਜ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।