11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪੁਰਾਣੀ ਸਬਜ਼ੀ ਮੰਡੀ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਕੱਲ੍ਹ ਤੋਂ <br/>

ਅਜੀਤ ਡੈਸਕ 02-11-2025
ਲੁਧਿਆਣਾ, 1 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪੁਰਾਣੀ ਸਬਜ਼ੀ ਮੰਡੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਵਿਸ਼ੇਸ਼ ਗੁਰਮਤਿ ਸਮਾਗਮ 3 ਨਵੰਬਰ ਸੋਮਵਾਰ ਤੋਂ 5 ਨਵੰਬਰ ਤੱਕ ਕਰਵਾਏ ਜਾ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਸੇਵਾਦਾਰ ਬਾਬਾ ਅਜੀਤ ਸਿੰਘ ਨੇ ਦੱਸਿਆ ਕਿ ਇਹਨਾਂ ਸਮਾਗਮਾਂ ਵਿਚ ਭਾਈ ਹਰਜੋਤ ਸਿੰਘ, ਭਾਈ ਗੁਰਜੀਤ ਸਿੰਘ, ਭਾਈ ਨਵਦੀਪ ਸਿੰਘ, ਗਿਆਨੀ ਸੁਖਵਿੰਦਰ ਸਿੰਘ, ਭਾਈ ਹਰਪ੍ਰੀਤ ਸਿੰਘ ਖਾਲਸਾ, ਭਾਈ ਅਵਤਾਰ ਸਿੰਘ, ਬੀਬੀ ਜਸਲੀਨ ਕÏਰ ਅਤੇ ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਤੋਂ ਇਲਾਵਾ ਕਈ ਹੋਰ ਵਿਦਵਾਨ ਸੰਗਤਾਂ ਦੇ ਰੂਬਰੂ ਹੋਣਗੇ | ਉਨ੍ਹਾਂ ਦੱਸਿਆ ਕਿ 5 ਨਵੰਬਰ ਦਿਨ ਬੁੱਧਵਾਰ ਨੂੰ ਪੰਥ ਪ੍ਰਸਿੱਧ ਵਿਦਵਾਨ ਗਿਆਨੀ ਸੁਖਵਿੰਦਰ ਸਿੰਘ ਹੈੱਡ ਗ੍ਰੰਥੀ ਰਾਤ 11.30 ਤੋਂ 12.00 ਵਜੇ ਤੱਕ ਸੰਗਤਾਂ ਨੂੰ ਕਥਾ ਨਾਲ ਨਿਹਾਲ ਕਰਨਗੇ | ਇਸ ਤੋਂ ਇਲਾਵਾ ਕਥਾ ਦਰਮਿਆਨ ਗੁਰੂ ਮਹਾਰਾਜ 'ਤੇ ਫੁੱਲਾਂ ਦੀ ਵਰਖਾ ਵੀ ਕੀਤੀ ਜਾਵੇਗੀ | ਉਨ੍ਹਾਂ ਸੰਗਤਾਂ ਨੂੰ ਬੇਨਤੀ ਕੀਤੀ ਕਿ ਉਹ ਇਹਨਾਂ ਸਮਾਗਮਾਂ ਵਿਚ ਹੁਮਹੁਮਾ ਕੇ ਪੁੱਜਣ |

ਪਿਛਲੀ ਖ਼ਬਰ ਦੂਨ ਔਕਸਫੋਰਡ ਸਕੂਲ ਠੱਕਰਵਾਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ <br/> ਅਗਲੀ ਖ਼ਬਰ ਅੰਮਿ੍ਤ ਸਾਗਰ ਪਰਿਵਾਰ ਵਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੰਗਰ ਲਗਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।