29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਕੱਤਰ ਚੌਹਾਨ ਦੀ ਅਗਵਾਈ 'ਚ ਕਾਂਗਰਸੀ ਵਰਕਰਾਂ ਨੇ ਦਿਹਾਤੀ ਪ੍ਰਧਾਨ ਮੁੱਲਾਂਪੁਰ ਦਾ ਕੀਤਾ ਸਨਮਾਨ

ਅਜੀਤ ਡੈਸਕ 24-11-2025
ਭਾਮੀਆਂ ਕਲਾਂ/ਲੁਧਿਆਣਾ, 23 ਨਵੰਬਰ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਹਨੇਵਾਲ ਤੋਂ ਸੀਨੀਅਰ ਕਾਂਗਰਸੀ ਆਗੂ ਜੈਮਲ ਸਿੰਘ ਚੌਹਾਨ ਦੀ ਅਗਵਾਈ 'ਚ ਕਾਂਗਰਸੀ ਵਰਕਰਾਂ ਅਤੇ ਸਮਰਥਕਾਂ ਨੇ ਕਾਂਗਰਸ ਪਾਰਟੀ ਵਲੋਂ ਨਵ-ਨਿਯੁਕਤ ਦਿਹਾਤੀ ਪ੍ਰਧਾਨ ਮੇਜਰ ਸਿੰਘ ਮੁੱਲਾਂਪੁਰ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਉਨ੍ਹਾਂ ਦਾ ਸਵਾਗਤ ਕਰਦੇ ਹੋਏ ਉਨ੍ਹਾਂ ਨੂੰ ਵਧਾਈ ਦਿੱਤੀ | ਚੌਹਾਨ ਨੇ ਕਿਹਾ ਕਿ ਮੇਜਰ ਸਿੰਘ ਮੁੱਲਾਂਪੁਰ ਵਲੋਂ ਪਾਰਟੀ ਦੀ ਮਜ਼ਬੂਤੀ ਲਈ ਕੀਤੇ ਗਏ ਕੰਮਾਂ ਨੂੰ ਦੇਖਦੇ ਹੋਏ ਕਾਂਗਰਸ ਹਾਈਕਮਾਂਡ ਵਲੋਂ ਉਨ੍ਹਾਂ ਨੂੰ ਮੁੜ ਦਿਹਾਤੀ ਪ੍ਰਧਾਨ ਬਣਾਉਣਾ ਇਕ ਸ਼ਲਾਘਾ ਯੋਗ ਫੈਸਲਾ ਹੈ | ਇਸ ਨਾਲ ਕਾਂਗਰਸ ਪਾਰਟੀ ਹੋਰ ਮਜ਼ਬੂਤ ਹੋਵੇਗੀ | ਉਨ੍ਹਾਂ ਕਾਂਗਰਸ ਪਾਰਟੀ ਦੀ ਸਮੁੱਚੀ ਹਾਈਕਮਾਂਡ ਅਤੇ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਾਂਗਰਸ ਹਾਈ ਕਮਾਂਡ ਦੇ ਇਸ ਫੈਂਸਲੇ ਦਾ ਹਰ ਇਕ ਕਾਂਗਰਸੀ ਆਗੂ ਅਤੇ ਵਰਕਰ ਵਲੋਂ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ | ਇਸ ਮੌਕੇ ਜੈਮਲ ਸਿੰਘ ਚੌਹਾਨ ਨੇ ਸੂਬੇ ਦੀ ਆਪ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੀ ਵਿਰੋਧਤਾ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਨੂੰ ਆਰਥਿਕ ਪੱਖੋਂ ਅਜਿਹੀ ਸੱਟ ਮਾਰੀ ਹੈ ਕਿ ਪੰਜਾਬ ਨੂੰ ਕਰਜਾਈ ਕਰਕੇ ਰੱਖ ਦਿੱਤਾ ਹੈ, ਜਿਸ ਕਰਕੇ ਸੂਬੇ ਦੇ ਲੋਕ 2027 ਦਾ ਇੰਤਜ਼ਾਰ ਕਰ ਰਹੇ ਹਨ |
ਪਿਛਲੀ ਖ਼ਬਰ ਸਰਕਾਰੀ ਕੰਨਿਆ ਸਕੂਲ ਜਗਰਾਉਂ ਵਿਖੇ ਬਲਾਕ ਪੱਧਰੀ ਅਧਿਆਪਕਾਂ ਦੇ ਮੁਕਾਬਲੇ ਹੋਏ ਅਗਲੀ ਖ਼ਬਰ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕੀਰਤਨ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।