16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਬਾਬਾ ਗੁਲਜ਼ਾਰ ਸਿੰਘ ਝਾਂਡੇ ਵਾਲਿਆਂ ਦੀ ਬਰਸੀ ਨੂੰ ਸਮਰਪਿਤ ਚੌਥਾ ਦਸਤਾਰ ਮੁਕਾਬਲਾ ਕਰਵਾਇਆ <br/>

ਅਜੀਤ ਡੈਸਕ 04-12-2025
ਇਆਲੀ/ਥਰੀਕੇ, 3 ਦਸੰਬਰ (ਮਨਜੀਤ ਸਿੰਘ ਦੁੱਗਰੀ)-ਫ਼ਿਰੋਜ਼ਪੁਰ ਰੋਡ ਸਥਿਤ ਰੂਹਾਨੀਅਤ ਦੇ ਕੇਂਦਰ ਗੁਰੂ ਨਾਨਕ ਦਰਬਾਰ ਝਾਂਡੇ ਵਿਖੇ ਬਾਬਾ ਗੁਲਜ਼ਾਰ ਸਿੰਘ ਜੀ ਦੀ 24ਵੀਂ ਬਰਸੀ ਨੂੰ ਸਮਰਪਿਤ ਚੌਥਾ ਦਸਤਾਰ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਜੇਤੂ ਬੱਚਿਆਂ ਨੂੰ ਇਨਾਮ ਦੀ ਵੰਡ ਸੁਆਮੀ ਸੰਤ ਰਾਮਪਾਲ ਸਿੰਘ ਜੀ ਆਪਣੇ ਕਰ ਕਮਲਾ ਨਾਲ ਕੀਤੀ | ਦਸਤਾਰ ਮੁਕਾਬਲਿਆਂ ਵਿਚ ਪਹਿਲਾਂ ਇਨਾਮ ਗਗਨਪ੍ਰੀਤ ਸਿੰਘ ਅੰਮਿ੍ਤਸਰ 11000 ਰੁਪਏ, ਦੂਸਰਾ ਇਨਾਮ ਜਸ਼ਨਪ੍ਰੀਤ ਸਿੰਘ ਮਲੇਰਕੋਟਲਾ 5100 ਰੁਪਏ ਤੀਜਾ ਇਨਾਮ 3100 ਰੁਪਏ ਰਣਵੀਰ ਸਿੰਘ ਨੇ ਪ੍ਰਾਪਤ ਕੀਤਾ ਅਤੇ ਜੱਜ ਸਾਹਿਬਾਨ ਦੀ ਭੂਮਿਕਾ ਗੁਰਪ੍ਰੀਤ ਸਿੰਘ ਸਿੱਧੂ, ਹਨੀ ਮਾਣਕੂ ਅਤੇ ਗੁਰਪ੍ਰੀਤ ਸਿੰਘ ਥਰੀਕੇ ਨਿਭਾਈ | ਇਸ ਮੌਕੇ ਦਸਤਾਰ ਮੁਕਾਬਲੇ ਵਿਚ ਹਿੱਸਾ ਲੈਣ ਵਾਲੇ ਬਾਕੀ ਬੱਚਿਆਂ ਦੀ ਹੌਂਸਲਾ ਅਫਜਾਈ ਕਰਦੇ ਹੋਏ ਉਨ੍ਹਾਂ ਨੂੰ ਸਿਰੋਪਾਉ, ਮੈਡਲ ਅਤੇ ਮਾਇਆ ਨਾਲ ਸੰਤ ਪਰਮਜੋਤ ਸਿੰਘ ਵਲੋਂ ਸਨਮਾਨਿਤ ਕੀਤਾ ਗਿਆ | ਸੁਆਮੀ ਰਾਮਪਾਲ ਸਿੰਘ ਨੇ ਨਵੀਂ ਪੀੜੀ ਦੇ ਬੱਚਿਆਂ ਨੂੰ ਸਿੱਖੀ ਫ਼ਲਸਫ਼ੇ ਨਾਲ ਜੋੜਨ ਲਈ ਮਾਪਿਆਂ ਅਤੇ ਆਪਣੇ ਸੇਵਾਦਾਰਾਂ ਨੂੰ ਕਿਹਾ ਕਿ ਅੱਗੇ ਤੋਂ ਵੱਧ ਤੋਂ ਵੱਧ ਬੱਚਿਆਂ ਨੂੰ ਇਸ ਮੁਕਾਬਲੇ ਲਈ ਪ੍ਰੇਰ ਕੇ ਲਿਆਂਦਾ ਜਾਵੇ ਜਿਸ ਲਈ ਉਨ੍ਹਾਂ ਵਲੋਂ ਵੀ ਇਨਾਮਾਂ ਦੀ ਰਾਸ਼ੀ ਵਿਚ ਵਾਧਾ ਕਰਨ ਦਾ ਐਲਾਨ ਕੀਤਾ ਗਿਆ | ਇਸ ਮੌਕੇ ਸੰਤ ਪਰਮਜੋਤ ਸਿੰਘ, ਭਾਈ ਸੁਖਦੇਵ ਸਿੰਘ, ਪ੍ਰਧਾਨ ਅਜੈਬ ਸਿੰਘ ਨੇ ਦੱਸਿਆ ਕਿ 5 ਦਸੰਬਰ ਦਿਨ ਵੀਰਵਾਰ ਨੂੰ 21 ਸ੍ਰੀ ਅਖੰਡ ਪਾਠਾਂ ਦੇ ਭੋਗ ਸਵੇਰੇ 7.00 ਵਜੇ ਪੈਣਗੇ | ਉਪਰੰਤ 10.00 ਤੋਂ 2.00 ਵਜੇ ਤੱਕ ਸੱਚਖੰਡ ਵਾਸੀ ਬਾਬਾ ਗੁਲਜ਼ਾਰ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ ਹੋਵੇਗਾ, ਜਿਸ ਵਿਚ ਢਾਡੀ ਅਤੇ ਕਵੀਸ਼ਰੀ ਜਥੇ ਸੰਗਤ ਨੂੰ ਗੁਰੂ ਜੱਸ ਸੁਣਾ ਕੇ ਨਿਹਾਲ ਕਰਨਗੇ ਅਤੇ ਸੁਆਮੀ ਸੰਤ ਰਾਮਪਾਲ ਸਿੰਘ ਝਾਂਡੇ ਵਾਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ਼ਬਦ ਦੀ ਵਿਆਖਿਆ ਕਰਨਗੇ | ਇਸ ਮੌਕੇ ਗੁਰਪ੍ਰੀਤ ਸਿੰਘ ਪੈਕ, ਗੁਰਪ੍ਰੀਤ ਸਿੰਘ ਬੱਧਨੀ, ਜਗਮੀਤ ਸਿੰਘ, ਯੁਵਰਾਜ ਸਿੰਘ, ਸਿੰਮੂ ਸਿੰਘ, ਧਰਮਵੀਰ ਸਿੰਘ, ਸੁਖਜਿੰਦਰ ਸਿੰਘ ਦਾਖਾ, ਦਰਸ਼ਨ ਸਿੰਘ ਭਨਹੋੜ ਸੈਕਟਰੀ, ਗੁਰਦਿੱਤ ਸਿੰਘ, ਜੇਈ ਕੁਲਵੰਤ ਸਿੰਘ, ਗੁਰਪ੍ਰੀਤ ਸਿੰਘ ਸੁਖਸ਼ਮ, ਚੰਨਪ੍ਰੀਤ ਸਿੰਘ ਚੰਨੀ, ਪਰਮਜੀਤ ਸਿੰਘ, ਸੁਖਵਿੰਦਰ ਸਿੰਘ ਗਰੇਵਾਲ, ਅੰਮਿ੍ਤਪਾਲ ਸਿੰਘ, ਕੁਲਦੀਪ ਸਿੰਘ, ਇਕਬਾਲ ਸਿੰਘ, ਤੇਜਿੰਦਰ ਸਿੰਘ, ਗੁਰਸੇਵਕ ਸਿੰਘ ਮੁੰਡੀਆਂ, ਮਾਸਟਰ ਕਰਮਜੀਤ, ਬਹਾਦੁਰ ਸਿੰਘ ਮੁੰਡੀਆਂ, ਦਵਿੰਦਰ ਸਿੰਘ ਬਰਾੜ, ਅੱਛਰ ਸਿੰਘ, ਹਰਵੇਲ ਸਿੰਘ ਰਾਮੂਵਾਲੀਆ, ਹਰਜੀਤ ਸਿੰਘ ਖਾੜਾ, ਜਗਦੇਵ ਸਿੰਘ, ਹਰਬੰਸ ਸਿੰਘ, ਗੁਰਜੰਟ ਸਿੰਘ ਰਾਮਗੜ੍ਹ, ਡਾ: ਮੁਕੇਸ਼, ਪ੍ਰੀਤਮ ਸਿੰਘ, ਵਿਜੈ ਕੁਮਾਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ 'ਚਾਹ 'ਤੇ ਚਰਚਾ' ਪ੍ਰੋਗਰਾਮ ਤਹਿਤ ਪਵਨ ਦੀਵਾਨ ਨੇ ਜਵਾਹਰ ਨਗਰ 'ਚ ਕੀਤੀ ਮੀਟਿੰਗ <br/> ਅਗਲੀ ਖ਼ਬਰ ਨੌਜਵਾਨ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ ਪਤਨੀ ਅਤੇ ਉਸਦੇ ਪਰਿਵਾਰਿਕ ਮੈਂਬਰਾਂ ਖ਼ਿਲਾਫ਼ ਕੇਸ ਦਰਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।