16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

'ਚਾਹ 'ਤੇ ਚਰਚਾ' ਪ੍ਰੋਗਰਾਮ ਤਹਿਤ ਪਵਨ ਦੀਵਾਨ ਨੇ ਜਵਾਹਰ ਨਗਰ 'ਚ ਕੀਤੀ ਮੀਟਿੰਗ <br/>

ਅਜੀਤ ਡੈਸਕ 04-12-2025
ਲੁਧਿਆਣਾ, 3 ਦਸੰਬਰ (ਜਤਿੰਦਰ ਭੰਬੀ)-ਜ਼ਿਲ੍ਹਾ ਕਾਂਗਰਸ ਕਮੇਟੀ ਲੁਧਿਆਣਾ ਸ਼ਹਿਰੀ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਪਵਨ ਦੀਵਾਨ ਵਲੋਂ 'ਚਾਹ 'ਤੇ ਚਰਚਾ' ਪ੍ਰੋਗਰਾਮ ਦੇ ਤਹਿਤ ਜਵਾਹਰ ਨਗਰ ਇਲਾਕੇ ਦੇ ਲੋਕਾਂ ਨਾਲ ਮੀਟਿੰਗ ਕੀਤੀ ਗਈ, ਜੋਕਿ ਰਵਿੰਦਰ ਕੁਮਾਰ ਬਾਵਾ ਵਲੋਂ ਕਰਵਾਈ ਗਈ | ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਪਵਨ ਦੀਵਾਨ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੀਆਂ ਨੀਤੀਆਂ ਤੋਂ ਸਮਾਜ ਦਾ ਹਰ ਵਰਗ ਦੁਖੀ ਹੈ, ਜਿਸ ਨੂੰ ਦੇਖਦੇ ਹੋਏ ਇਲਾਕੇ ਦੇ ਲੋਕਾਂ ਨਾਲ ਇਹ ਮੀਟਿੰਗ ਰੱਖੀ ਗਈ ਹੈ ਤਾਂ ਕਿ ਹਰ ਇਕ ਸਮੱਸਿਆ ਦਾ ਹੱਲ ਕੱਢਿਆ ਜਾ ਸਕੇ | ਉਨ੍ਹਾਂ ਕਾਨੂੰਨ ਅਤੇ ਵਿਵਸਥਾ ਦੀ ਮਾੜੀ ਹਾਲਤ ਨੂੰ ਲੈ ਕੇ ਚਿੰਤਾ ਕਰਦਿਆਂ ਕਿਹਾ ਕਿ ਦਿਨ-ਬ-ਦਿਨ ਵਿਗੜ ਰਹੇ ਹਾਲਾਤ ਨੂੰ ਦੇਖਦੇ ਹੋਏ ਹਰ ਇਕ ਚਿੰਤਤ ਹੈ, ਪਰ ਸਰਕਾਰ ਘੂਕ ਸੁੱਤੀ ਪਈ ਹੈ | ਇਸ ਕਰਕੇ ਲੋਕ ਕਾਂਗਰਸ ਦੀ ਸਰਕਾਰ ਦੀ ਉਡੀਕ 'ਚ ਹਨ | ਉਨ੍ਹਾਂ ਕਿਹਾ ਕਿ ਇਨ੍ਹਾਂ ਮੀਟਿੰਗਾਂ ਦਾ ਸਿਲਸਿਲਾ ਜਾਰੀ ਰਹੇਗਾ, ਜਿਸ ਵਿਚ ਕਾਂਗਰਸੀ ਵਰਕਰਾਂ ਨੂੰ ਸਰਗਰਮ ਕਰਨ ਦੇ ਨਾਲ-ਨਾਲ ਲੋਕਾਂ ਦੇ ਮੁੱਦੇ ਵੀ ਚੁੱਕੇ ਜਾਣਗੇ | ਇਸ ਮੌਕੇ ਰਵਿੰਦਰ ਬਾਵਾ ਤੇ ਉਨ੍ਹਾਂ ਦੇ ਸਾਥੀਆਂ ਵਲੋਂ ਸੀਨੀਅਰ ਕਾਂਗਰਸੀ ਆਗੂ ਦੀਵਾਨ ਨੂੰ ਸਨਮਾਨ ਚਿੰਨ੍ਹ ਭੇਟ ਕਰਕੇ ਉਨ੍ਹਾਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਹੋਰਨਾਂ ਤੋਂ ਇਲਾਵਾ, ਸੀਨੀਅਰ ਕਾਂਗਰਸੀ ਆਗੂ ਇੰਦਰਜੀਤ ਕਪੂਰ, ਗੁਰਦੀਪ ਸਿੰਘ, ਅਰਵਿੰਦ ਗਰੋਵਰ (ਟੀਟੂ), ਸੁਰਜੀਤ ਸਿੰਘ ਸੈਣੀ, ਸ਼ਿੰਦਰਪਾਲ ਸ਼ਰਮਾ, ਗੌਰਵ ਸ਼ਰਮਾ, ਨਰੇਸ਼ ਕੁਮਾਰ, ਰਜਿੰਦਰ ਸਿੰਘ, ਰਣਬੀਰ ਸਿੰਘ, ਰਮਿੰਦਰ ਸਿੰਘ, ਅਮਨ ਹਲਵਾਰਾ, ਅਮੋਲਕ ਸਿੰਘ ਗਿੱਲ, ਰਜਨੀਸ਼ ਸ਼ਰਮਾ, ਸੁਖਵਿੰਦਰ ਸਿੰਘ, ਅਮੀਸ਼ਾ ਸ਼ਰਮਾ ਵੀ ਮੌਜੂਦ ਰਹੇ |

ਪਿਛਲੀ ਖ਼ਬਰ ਗੁਰੂ ਨਾਨਕ ਖਾਲਸਾ ਕਾਲਜ ਵਿਖੇ ਰਾਸ਼ਟਰੀ ਪ੍ਰਦੂਸ਼ਣ ਕੰਟਰੋਲ ਦਿਵਸ ਮਨਾਇਆ ਅਗਲੀ ਖ਼ਬਰ ਬਾਬਾ ਗੁਲਜ਼ਾਰ ਸਿੰਘ ਝਾਂਡੇ ਵਾਲਿਆਂ ਦੀ ਬਰਸੀ ਨੂੰ ਸਮਰਪਿਤ ਚੌਥਾ ਦਸਤਾਰ ਮੁਕਾਬਲਾ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।