23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਪ੍ਰਸ਼ਾਸਨ ਵਲੋਂ ਅੰਤਰਰਾਸ਼ਟਰੀ ਪੈਰਾ-ਬੈਡਮਿੰਟਨ ਖਿਡਾਰੀ ਸ਼ਬਾਨਾ ਨੂੰ ਕੀਤਾ ਸਪਾਂਸਰ <br/>

ਅਜੀਤ ਡੈਸਕ 05-12-2025
ਲੁਧਿਆਣਾ, 4 ਦਸੰਬਰ (ਜਸਵਿੰਦਰ ਸਿੰਘ)-ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਵਿਸ਼ੇਸ਼ ਤੌਰ 'ਤੇ ਅਪਾਹਜ ਐਥਲੀਟਾਂ ਨੂੰ ਸਸ਼ਕਤ ਬਣਾਉਣ ਪ੍ਰਤੀ ਆਪਣੀ ਦਿ੍ੜ੍ਹ ਵਚਨਬੱਧਤਾ ਦੀ ਪੁਸ਼ਟੀ ਕਰਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਨੇ 13 ਤੋਂ 18 ਜਨਵਰੀ, 2026 ਤੱਕ ਹੋਣ ਵਾਲੇ ਸਪਾਈਰੋ ਸਪਾਥਿਸ ਮਿਸਰ ਪੈਰਾ ਬੈਡਮਿੰਟਨ ਇੰਟਰਨੈਸ਼ਨਲ 2026 ਵਿਚ ਅੰਤਰਰਾਸ਼ਟਰੀ ਪੈਰਾ-ਬੈਡਮਿੰਟਨ ਖਿਡਾਰੀ ਸ਼ਬਾਨਾ ਨੂੰ ਸਪਾਂਸਰ ਕੀਤਾ ਹੈ | ਸਪਾਂਸਰਸ਼ਿਪ ਸੌਂਪਦੇ ਹੋਏ ਅਤੇ ਸ਼ੁੱਭਕਾਮਨਾਵਾਂ ਦਿੰਦੇ ਹੋਏ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਵਿਸ਼ਵ ਪੱਧਰ 'ਤੇ ਸ਼ਬਾਨਾ ਦੀਆਂ ਸ਼ਾਨਦਾਰ ਪ੍ਰਾਪਤੀਆਂ ਲਈ ਸ਼ਬਾਨਾ ਦੀ ਸ਼ਲਾਘਾ ਕੀਤੀ | ਉਨ੍ਹਾਂ ਅੱਗੇ ਕਿਹਾ ਕਿ ਸ਼ਬਾਨਾ ਦੇ ਸਮਰਪਣ, ਲਚਕੀਲੇਪਣ ਅਤੇ ਸ਼ਾਨਦਾਰ ਪ੍ਰਦਰਸ਼ਨ ਨੇ ਲੁਧਿਆਣਾ ਅਤੇ ਪੂਰੇ ਦੇਸ਼ ਨੂੰ ਬਹੁਤ ਮਾਣ ਮਹਿਸੂਸ ਕਰਵਾਇਆ ਹੈ |
ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਐਥਲੀਟਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹਾ ਹੈ | ਹਿਮਾਂਸ਼ੂ ਜੈਨ ਨੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਅਤੇ ਖੇਡ ਵਿਭਾਗ ਨੂੰ ਸ਼ਬਾਨਾ ਦੀ ਮਦਦ ਲਈ ਹਰ ਲੋੜੀਂਦੀ ਸਹਾਇਤਾ ਦੇਣ ਦੇ ਨਿਰਦੇਸ਼ ਵੀ ਦਿੱਤੇ | ਸ਼ਬਾਨਾ ਨੇ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਉਨ੍ਹਾਂ ਦੇ ਅਟੁੱਟ ਸਮਰਥਨ ਲਈ ਧੰਨਵਾਦ ਵੀ ਕੀਤਾ |

ਪਿਛਲੀ ਖ਼ਬਰ ਅਦਾਲਤੀ ਕੰਪਲੈਕਸ ਵਿਚ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਤਿੰਨ ਜ਼ਖਮੀ <br/> ਅਗਲੀ ਖ਼ਬਰ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਮੈਮੋਰੀਅਲ ਚੈਰੀਟੇਬਲ ਟਰੱਸਟ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।