23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਅਦਾਲਤੀ ਕੰਪਲੈਕਸ ਵਿਚ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਤਿੰਨ ਜ਼ਖਮੀ <br/>

ਅਜੀਤ ਡੈਸਕ 05-12-2025
ਲੁਧਿਆਣਾ, 4 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤੀ ਕੰਪਲੈਕਸ ਵਿਚ ਸਥਿਤੀ ਉਸ ਵਕਤ ਤਨਾਅ ਪੂਰਨ ਬਣ ਗਈ, ਜਦੋਂ ਪੇਸ਼ੀ ਭੁਗਤਣ ਆਏ ਦੋ ਧਿਰਾਂ ਦੇ ਲੋਕ ਆਪਸ ਵਿਚ ਭਿੜ ਗਏ ਅਤੇ ਇਨ੍ਹਾਂ ਵਿਚਾਲੇ ਜ਼ਬਰਦਸਤ ਲੜਾਈ ਹੋ ਗਈ | ਲੜਾਈ ਦੌਰਾਨ ਤਿੰਨ ਵਿਅਕਤੀ ਗੰਭੀਰ ਜ਼ਖਮੀ ਹੋ ਗਏ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਹੈ | ਜਾਣਕਾਰੀ ਅਨੁਸਾਰ ਘਟਨਾ ਅੱਜ ਬਾਅਦ ਦੁਪਹਿਰ ਉਸ ਵਕਤ ਵਾਪਰੀ ਜਦੋਂ ਜਗਰਾਉਂ ਨੇੜੇ ਰਹਿਣ ਵਾਲੇ ਦੋ ਧਿਰਾਂ ਦੇ ਵਿਅਕਤੀ ਅੱਜ ਅਦਾਲਤੀ ਕੰਪਲੈਕਸ ਵਿਚ ਪੇਸ਼ੀ ਭੁਗਤਣ ਆਏ ਸੀ | ਇਸ ਮੌਕੇ ਇਨ੍ਹਾਂ ਦਾ ਆਪਸ ਵਿਚ ਤਕਰਾਰ ਹੋ ਗਿਆ, ਜਦੋਂ ਇਹ ਦੋਵੇਂ ਧਿਰਾਂ ਆਪਸ ਵਿਚ ਭਿੜ ਗਈਆਂ, ਸਿੱਟੇ ਵਜੋਂ ਤਿੰਨ ਵਿਅਕਤੀਆਂ ਦੇ ਜ਼ਖਮੀ ਹੋਣ ਦੀ ਸੂਚਨਾ ਹੈ | ਇਨ•ਾਂ ਜ਼ਖਮੀ ਵਿਅਕਤੀਆਂ ਨੂੰ ਹਸਪਤਾਲ ਲਿਆਂਦਾ ਗਿਆ ਹੈ ਜਿੱਥੇ ਕਿ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ | ਲੜਾਈ ਦੌਰਾਨ ਅਦਾਲਤੀ ਕੰਪਲੈਕਸ ਵਿਚ ਭਗਦੜ ਮੱਚ ਗਈ | ਸੂਚਨਾ ਮਿਲਦਿਆਂ ਪੁਲਿਸ ਸੂਚਿਤ ਅਧਿਕਾਰੀ ਮੌਕੇ 'ਤੇ ਪਹੁੰਚੇ | ਜਾਂਚ ਕਰ ਰਹੀ ਅਧਿਕਾਰੀ ਐਸਐਚਓ ਮਧੂਬਾਲਾ ਨੇ ਦੱਸਿਆ ਕਿ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਦੌਰਾਨ ਜਿਹੜੇ ਵੀ ਤੱਥ ਸਾਹਮਣੇ ਆਉਣਗੇ ਉਸ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ | ਦੇਰ ਸ਼ਾਮ ਤੱਕ ਇਸ ਸਬੰਧੀ ਕੋਈ ਵੀ ਕੇਸ ਦਰਜ ਨਹੀਂ ਕੀਤਾ ਗਿਆ ਸੀ |

ਪਿਛਲੀ ਖ਼ਬਰ ਸਕੈਟਰਡ ਡਾਇੰਗ ਯੂਨਿਟ ਸਨਅਤ ਨੇ ਸਰਕਾਰ ਅੱਗੇ ਰੱਖਿਆ ਆਪਣਾ ਪੱਖ <br/> ਅਗਲੀ ਖ਼ਬਰ ਪ੍ਰਸ਼ਾਸਨ ਵਲੋਂ ਅੰਤਰਰਾਸ਼ਟਰੀ ਪੈਰਾ-ਬੈਡਮਿੰਟਨ ਖਿਡਾਰੀ ਸ਼ਬਾਨਾ ਨੂੰ ਕੀਤਾ ਸਪਾਂਸਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।