ਲੁਧਿਆਣਾ, 4 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਹੈਬੋਵਾਲ ਦੇ ਘੇਰੇ ਅੰਦਰ ਪੈਂਦੇ ਇਲਾਕੇ ਹਕੀਕਤ ਨਗਰ ਵਿਚ ਇਕ ਵਿਅਕਤੀ ਵਲੋਂ ਸ਼ੱਕੀ ਹਾਲਾਤਾਂ ਵਿਚ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖਤ ਰਾਜਕੁਮਾਰ ਵਜੋਂ ਕੀਤੀ ਗਈ ਹੈ, ਉਸ ਦੀ ਉਮਰ 45 ਸਾਲ ਦੇ ਕਰੀਬ ਸੀ | ਰਾਜ ਕੁਮਾਰ ਦੀ ਮਾਂ ਜਦੋਂ ਉਸ ਦੇ ਕਮਰੇ ਵਿਚ ਗਈ ਤਾਂ ਉਸ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ | ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ | ਪੁਲਿਸ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਮਿ੍ਤਕ ਰਾਜਕੁਮਾਰ ਪਿਛਲੇ ਕਾਫ਼ੀ ਸਮੇਂ ਤੋਂ ਪਰੇਸ਼ਾਨ ਸੀ | ਹਾਲ ਦੀ ਘੜੀ ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ | ਪੁਲਿਸ ਮੁਲਾਜ਼ਮਾਂ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ | ਜਾਂਚ ਦੌਰਾਨ ਜਿਹੜੇ ਵੀ ਤੱਥ ਸਾਹਮਣੇ ਆਉਣਗੇ, ਉਸ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ |