22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਕਰੋੜਾਂ ਰੁਪਏ ਮੁੱਲ ਦੀ ਹੈਰੋਇਨ ਸਮੇਤ ਦੋ ਕਾਬੂ <br/>

ਅਜੀਤ ਡੈਸਕ 05-12-2025

ਲੁਧਿਆਣਾ, 4 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਨÏਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 505 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ ਕਰੋੜਾਂ ਰੁਪਏ ਦੱਸੀ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮੀਰ ਵਰਮਾ ਵਧੀਕ ਡਿਪਟੀ ਕਮਿਸ਼ਨਰ ਪੁਲਿਸ ਜ਼ੋਨ 1 ਲੁਧਿਆਣਾ ਅਤੇ ਅਨਿਲ ਕੁਮਾਰ ਭਨੋਟ ਸਹਾਇਕ ਕਮਿਸ਼ਨਰ ਪੁਲਿਸ, ਕੇਂਦਰੀ, ਲੁਧਿਆਣਾ ਨੇ ਦੱਸਿਆ ਕਿ ਇੰਸਪੈਕਟਰ ਜਗਦੀਪ ਸਿੰਘ ਮੁੱਖ ਅਫ਼ਸਰ ਥਾਣਾ ਡਵੀਜ਼ਨ ਨੰਬਰ 3, ਲੁਧਿਆਣਾ ਦੀ ਅਗਵਾਈ ਹੇਠ ਸਹਾਇਕ ਥਾਣੇਦਾਰ ਰਵੀ ਕੁਮਾਰ ਇੰਚਾਰਜ ਚੌਕੀ ਧਰਮਪੁਰਾ, ਲੁਧਿਆਣਾ ਦੀ ਪੁਲਿਸ ਪਾਰਟੀ ਵਲੋਂ 2 ਨਸ਼ਾ ਤਸਕਰ ਮਨੀਸ਼ ਕੁਮਾਰ ਪੁੱਤਰ ਘਨੀਆ ਵਾਸੀ ਜ਼ਿਲ੍ਹਾ ਪ੍ਰਤਾਪਗੜ੍ਹ (ਉਤਰ ਪ੍ਰਦੇਸ਼) ਹਾਲ ਵਾਸੀ ਲੁਧਿਆਣਾ ਅਤੇ ਰਾਹੁਲ ਕੁਮਾਰ ਪੁੱਤਰ ਭੋਲਾ ਪ੍ਰਸ਼ਾਦ ਵਾਸੀ ਜ਼ਿਲ੍ਹਾ ਦੇਵਰੀਆ (ਉਤਰ ਪ੍ਰਦੇਸ਼) ਹਾਲ ਵਾਸੀ ਲੁਧਿਆਣਾ ਤੋਂ 505 ਗ੍ਰਾਮ ਹੈਰੋਇਨ ਬਰਾਮਦ ਹੋਣ 'ਤੇ ਇਹਨਾਂ ਦੋਵਾਂ ਦੋਸ਼ੀਆਂ ਦੇ ਖ਼ਿਲਾਫ਼ ਥਾਣਾ ਡਵੀਜ਼ਨ ਨੰ: 3 ਵਿਚ ਧਾਰਾ 21/61/85 ਐਨ.ਡੀ.ਪੀ.ਐਸ. ਐਕਟ ਤਹਿਤ ਦਰਜ ਕੀਤਾ ਗਿਆ¢ ਕਥਿਤ ਦੋਸ਼ੀ ਮਨੀਸ਼ ਕੁਮਾਰ ਖ਼ਿਲਾਫ਼ ਪਹਿਲਾਂ ਵੀ ਲੁਧਿਆਣਾ ਦੇ ਵੱਖ-ਵੱਖ ਥਾਣਿਆਂ ਵਿਚ ਅਪਰਾਧਿਕ ਮਾਮਲੇ ਦਰਜ ਹਨ¢ ਕਥਿਤ ਦੋਸ਼ੀ ਇਹ ਹੈਰੋਇਨ ਗਿਆਸਪੁਰਾ ਤੋਂ ਲੈ ਕੇ ਆਏ ਸਨ | ਪੁਲਿਸ ਵਲੋਂ ਇਹਨਾਂ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ | ਕਥਿਤ ਦੋਸ਼ੀ ਪਿਛਲੇ ਕਾਫ਼ੀ ਸਮੇਂ ਤੋਂ ਇਸ ਧੰਦੇ ਦੇ ਵਿਚ ਸਨ |

ਪਿਛਲੀ ਖ਼ਬਰ ਐਨ.ਐਸ.ਪੀ.ਐਸ. ਦੀ ਪਿ੍ੰਸੀਪਲ ਹਰਮੀਤ ਕÏਰ ਵੜੈਚ ਰਾਸ਼ਟਰੀ ਪੁਰਸਕਾਰ ਨਾਲ ਸਨਮਾਨਿਤ <br/> ਅਗਲੀ ਖ਼ਬਰ ਸ਼ੱਕੀ ਹਾਲਾਤ 'ਚ ਵਿਅਕਤੀ ਨੇ ਕੀਤੀ ਖੁਦਕੁਸ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।