22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਨਾਮਜ਼ਦਗੀ ਪੱਤਰ ਦਾਖਲ ਕਰਨ ਜਾ ਰਹੇ ਪਤੀ ਪਤਨੀ 'ਤੇ ਹਮਲਾ, ਦੋਵੇਂ ਜ਼ਖਮੀ <br/>

ਅਜੀਤ ਡੈਸਕ 05-12-2025
ਲੁਧਿਆਣਾ, 4 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਫੋਕਲ ਪੁਆਇੰਟ ਦੇ ਘੇਰੇ ਅੰਦਰ ਪੈਂਦੇ ਇਲਾਕੇ ਪਿੰਡ ਗੋਬਿੰਦਗੜ੍ਹ ਵਿਚ ਬਲਾਕ ਸਮਿਤੀ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਜਾ ਰਹੇ ਪਤੀ ਪਤਨੀ 'ਤੇ ਹਥਿਆਰਬੰਦ ਹਮਲਾਵਰਾਂ ਵਲੋਂ ਹਮਲਾ ਕਰ ਦਿੱਤਾ ਗਿਆ, ਜਿਸ ਦੇ ਸਿੱਟੇ ਵਜੋਂ ਉਹ ਗੰਭੀਰ ਜ਼ਖਮੀ ਹੋ ਗਏ | ਪੁਲਿਸ ਨੇ ਇਸ ਸਬੰਧੀ ਦੋ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਪੁਲਿਸ ਵਲੋਂ ਇਹ ਕਾਰਵਾਈ ਸੁਰਿੰਦਰ ਸਿੰਘ ਪੁੱਤਰ ਹਰੀ ਸਿੰਘ ਵਾਸੀ ਪਿੰਡ ਗੋਬਿੰਦਗੜ੍ਹ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਵਲੋਂ ਦਿਲਦਾਰ ਸਿੰਘ ਪੁੱਤਰ ਯਾਦਵਿੰਦਰ ਸਿੰਘ ਅਤੇ ਹਰਦੀਪ ਸਿੰਘ ਵਾਸੀ ਪਿੰਡ ਗੋਬਿੰਦਗੜ੍ਹ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਬੀਤੇ ਦਿਨ ਇਨੋਵਾ ਕਾਰ 'ਤੇ ਸਵਾਰ ਹੋ ਕੇ ਆਪਣੀ ਪਤਨੀ ਮਨਦੀਪ ਕੌਰ ਨਾਲ ਬਲਾਕ ਸਮਿਤੀ ਦੇ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਜਾ ਰਿਹਾ ਸੀ, ਜਦੋਂ ਉਹ ਗੁਰਦੁਆਰਾ ਸਾਹਿਬ ਨੇੜੇ ਪਹੁੰਚਿਆ ਤਾਂ ਇਹਨਾਂ ਹਮਲਾਵਰਾਂ ਵਲੋਂ ਉਨ੍ਹਾਂ 'ਤੇ ਹਮਲਾ ਕਰ ਦਿੱਤਾ ਅਤੇ ਉਨ੍ਹਾਂ ਦੀ ਕਾਰ ਦੀ ਭੰਨਤੋੜ ਕੀਤੀ | ਕਥਿਤ ਦੋਸ਼ੀਆਂ ਵਲੋਂ ਉਨ੍ਹਾਂ 'ਤੇ ਹਮਲਾ ਕਰ ਦਿੱਤਾ ਅਤੇ ਉਸ ਦਾ ਫ਼ੋਨ ਅਤੇ ਅਮਰੀਕਨ ਡਾਲਰ ਖੋਹ ਕੇ ਫ਼ਰਾਰ ਹੋ ਗਏ | ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਜਾਂਚ ਕਰ ਰਹੇ ਅਧਿਕਾਰੀ ਐਸ.ਐਚ.ਓ. ਦਲਵੀਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਕਥਿਤ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ, ਪਰ ਹਾਲ ਦੀ ਘੜੀ ਕਥਿਤ ਦੋਸ਼ੀ ਫ਼ਰਾਰ ਦੱਸੇ ਜਾਂਦੇ ਹਨ |

ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ-2025- <br> ਗਲਾਡਾ ਦਫ਼ਤਰ ਵਿਖੇ ਜ਼ਿਲ੍ਹਾ ਪ੍ਰੀਸ਼ਦ ਲਈ 130 ਤੇ ਬਲਾਕ ਸੰਮ... ਅਗਲੀ ਖ਼ਬਰ ਬੱਚੀ ਨੂੰ ਅਗਵਾ ਕਰਨ ਦੀ ਕੋਸ਼ਿਸ਼ ਦੇ ਮਾਮਲੇ ਵਿਚ 8 ਖ਼ਿਲਾਫ਼ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।