ਲੁਧਿਆਣਾ, 4 ਦਸੰਬਰ (ਜਸਵਿੰਦਰ ਸਿੰਘ)-ਪੀ.ਏ.ਯੂ. ਦੇ ਕਿ੍ਸ਼ੀ ਵਿਗਿਆਨ ਕੇਂਦਰ ਜਲੰਧਰ ਵਿਖੇ ਫ਼ਸਲ ਵਿਗਿਆਨ ਦੇ ਸਹਾਇਕ ਪ੍ਰੋਫੈਸਰ ਵਜੋਂ ਕਾਰਜ ਕਰ ਰਹੇ ਡਾ. ਪ੍ਰਭਜੀਤ ਕੌਰ ਨੂੰ ਫ਼ਸਲ ਵਿਗਿਆਨ ਦੀ ਭਾਰਤੀ ਸੁਸਾਇਟੀ ਵਲੋਂ ਆਈ ਐੱਸ ਏ ਸਰਵੋਤਮ ਪੇਪਰ ਪੁਰਸਕਾਰ ਨਾਲ ਨਿਵਾਜਿਆ ਗਿਆ ਹੈ ਇਹ ਪੁਰਸਕਾਰ ਉਹਨਾਂ ਨੂੰ ਕਣਕ-ਝੋਨੇ ਦੇ ਫ਼ਸਲੀ ਚੱਕਰ ਉੱਪਰ ਨਾਈਟ੍ਰੋਜਨ ਦੇ ਵੱਖ-ਵੱਖ ਪੱਧਰਾਂ ਦੇ ਆਰਥਿਕ ਅਤੇ ਹੋਰ ਪ੍ਰਭਾਵਾਂ ਦੇ ਵਿਸ਼ਲੇਸ਼ਣ ਤੇ ਆਧਾਰਿਤ ਪੇਪਰ ਲਈ ਪ੍ਰਦਾਨ ਕੀਤਾ ਗਿਆ | ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ, ਨਿਰਦੇਸ਼ਕ ਖੋਜ ਡਾ. ਅਜਮੇਰ ਸਿੰਘ ਢੱਟ, ਨਿਰਦੇਸ਼ਕ ਪਸਾਰ ਸਿੱਖਿਆ ਡਾ. ਮੱਖਣ ਸਿੰਘ ਭੁੱਲਰ, ਡੀਨ ਪੋਸਟ ਗ੍ਰੈਜੂਏਟ ਸਟੱਡੀਜ਼ ਡਾ. ਮਾਨਵਇੰਦਰਾ ਸਿੰਘ ਗਿੱਲ, ਖੇਤੀਬਾੜੀ ਕਾਲਜ ਦੇ ਡੀਨ ਡਾ. ਚਰਨਜੀਤ ਸਿੰਘ ਔਲਖ ਅਤੇ ਫ਼ਸਲ ਵਿਗਿਆਨ ਵਿਭਾਗ ਦੇ ਮੁਖੀ ਡਾ. ਹਰੀ ਰਾਮ ਨੇ ਡਾ. ਪ੍ਰਭਜੀਤ ਕੌਰ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ |