20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਗੁਰਦੁਆਰਾ ਸਾਹਿਬਾਨ ਉੱਪਰ ਟਿੱਪਣੀ ਕਰਨ ਸੰਬੰਧੀ ਡਾ. ਕੁਲਵੰਤ ਸਿੰਘ ਧਾਲੀਵਾਲ ਦੀ ਪੁਲਿਸ ਕਮਿਸ਼ਨਰ ਨੂੰ ਦਿੱਤੀ ਸ਼ਿਕਾਇਤ-ਹੌਬੀ <br/>

ਅਜੀਤ ਡੈਸਕ 05-12-2025
ਲੁਧਿਆਣਾ, 4 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਭਾਜਪਾ ਪੰਜਾਬ ਦੇ ਸੀਨੀਅਰ ਆਗੂ ਅਤੇ ਸਟੂਡੈਂਟਸ ਡੈਮੋਕਰੇਟਿਕ ਫੈਡਰੇਸ਼ਨ ਐਸਡੀਐਫ ਜਥੇਬੰਦੀ ਦੇ ਕੌਮੀ ਪ੍ਰਧਾਨ ਸ. ਜਸਪ੍ਰੀਤ ਸਿੰਘ ਹੌਬੀ ਵਲੋਂ ਬੀਤੇ ਦਿਨੀਂ ਪੰਜਾਬ ਦੇ ਐਨਆਰਆਈ ਅਤੇ ਸਮਾਜ ਸੇਵੀ ਡਾ. ਕੁਲਵੰਤ ਸਿੰਘ ਧਾਲੀਵਾਲ ਵਲੋਂ ਗੁਰੂ ਘਰਾਂ 'ਤੇ ਕੀਤੀ ਗਈ ਟਿੱਪਣੀ ਨੂੰ ਲੈ ਕੇ ਪੁਲਿਸ ਨੂੰ ਸ਼ਿਕਾਇਤ ਕੀਤੀ ਗਈ ਹੈ | ਜਿਸ ਵਿਚ ਸ. ਹੌਬੀ ਅਤੇ ਸਮੁੱਚੀ ਟੀਮ ਵਲੋਂ ਗੁਰੂ ਘਰਾਂ ਉੱਪਰ ਟਿੱਪਣੀ ਕਰਨਾ ਅਤੇ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ ਇਕ ਮੰਦਭਾਗੀ ਗੱਲ ਦੱਸਦੇ ਹੋਏ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ ਗਈ | ਸ. ਹੌਬੀ ਨੇ ਮੁੱਖ ਮੰਤਰੀ ਪੰਜਾਬ, ਡੀਜੀਪੀ ਪੰਜਾਬ ਅਤੇ ਪੁਲਿਸ ਕਮਿਸ਼ਨਰ ਨੂੰ ਅਪੀਲ ਕੀਤੀ ਕਿ ਇਸ ਗੰਭੀਰ ਮਸਲੇ 'ਤੇ ਬਣਦੀ ਕਾਰਵਾਈ ਕੀਤੀ ਜਾਵੇ ਤਾਂ ਜੋ ਡਾ. ਧਾਲੀਵਾਲ ਵਲੋਂ ਦੁਬਾਰਾ ਗੁਰਦੁਆਰਾ ਸਾਹਿਬਾਨਾਂ ਅਤੇ ਸਿੱਖ ਕੌਮ ਦੀ ਸ਼ਾਨ ਵਿਚ ਇਹੋ ਜਿਹੀ ਮੰਦਭਾਗੀ ਗੱਲ ਦੁਬਾਰਾ ਕਦੇ ਨਾ ਕੀਤੀ ਜਾਵੇ | ਇਸ ਮੌਕੇ ਟੀਮ ਦੇ ਸੀਨੀਅਰ ਮੈਂਬਰ ਸਾਹਿਬਾਨ ਅਤੇ ਸਾਥੀ ਹਾਜ਼ਰ ਸਨ |

ਪਿਛਲੀ ਖ਼ਬਰ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਕੀਰਤਨ ਸਮਾਗਮ <br/> ਅਗਲੀ ਖ਼ਬਰ ਕਰਮਚਾਰੀ ਰਾਜ ਬੀਮਾ ਨਿਗਮ ਵਲੋਂ ਲੁਧਿਆਣਾ ਲੇਖਾਕਾਰ ਭਲਾਈ ਐਸੋਸੀਏਸ਼ਨ ਦੇ ਸਹਿਯੋਗ ਨਾਲ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।