20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਕੀਰਤਨ ਸਮਾਗਮ <br/>

ਅਜੀਤ ਡੈਸਕ 05-12-2025
ਲੁਧਿਆਣਾ, 4 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਬੀਤੀ ਰਾਤ ਦਸ਼ਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ ਗਿਆ, ਜਿਸ ਵਿਚ ਭਾਈ ਕਵੰਲਦੀਪ ਸਿੰਘ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਅੰਮਿ੍ਤਸਰ ਵਾਲਿਆਂ ਦੇ ਕੀਰਤਨੀ ਜੱਥੇ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਉਨ੍ਹਾਂ ਨੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਕੀਰਤਨ ਸਮਾਗਮ ਨੂੰ ਇੱਕ ਉਪਦੇਸ਼ਕ ਸਮਾਗਮ ਦੱਸਦਿਆਂ ਸਮਾਗਮ ਅੰਦਰ ਜੁੜ ਬੈਠੀਆਂ ਸੰਗਤਾਂ ਨੂੰ ਧਰਮ ਦੇ ਮਾਰਗ ਉਪਰ ਚੱਲਣ, ਬਾਣੀ ਤੇ ਬਾਣੇ ਦੇ ਧਾਰਨੀ ਬਣਨ ਦੀ ਤਾਕੀਦ ਵੀ ਕੀਤੀ | ਇਸ ਦੌਰਾਨ ਪ੍ਰਬੰਧਕਾਂ ਵਲੋਂ ਭਾਈ ਕੰਵਲਦੀਪ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਵੀ ਕੀਤਾ | ਕੀਰਤਨ ਸਮਾਗਮ 'ਚ ਦਸ਼ਮੇਸ਼ ਸੇਵਾ ਸੁਸਾਇਟੀ ਦੇ ਪ੍ਰਮੁੱਖ ਮੈਂਬਰ ਇੰਦਰਬੀਰ ਸਿੰਘ ਬੱਤਰਾ, ਹਰਪਾਲ ਸਿੰਘ ਬੱਤਰਾ, ਰਜਿੰਦਰ ਸਿੰਘ ਡੰਗ, ਭੁਪਿੰਦਰ ਸਿੰਘ ਜੁਨੇਜਾ, ਸਰਬਜੀਤ ਸਿੰਘ ਦਸ਼ਮੇਸ਼ ਪੰਪ ਵਾਲੇ, ਬਲਬੀਰ ਸਿੰਘ ਭਾਟੀਆ, ਹਰਪਾਲ ਸਿੰਘ ਖਾਲਸਾ, ਹਰਮੀਤ ਸਿੰਘ ਡੰਗ, ਗੁਰਬਚਨ ਸਿੰਘ, ਅਤੱਰ ਸਿੰਘ ਮਕੱੜ, ਅਵਤਾਰ ਸਿੰਘ ਮਿੱਢਾ, ਦਵਿੰਦਰ ਸਿੰਘ ਬਿੱਟੂ, ਖੁਸ਼ਹਾਲ ਸਿੰਘ, ਹਰਚਰਨ ਸਿੰਘ ਕਾਲੜਾ, ਕੰਵਲਪ੍ਰੀਤ ਸਿੰਘ ਸੋਢੀ, ਇੰਦਰਜੀਤ ਸਿੰਘ ਛਾਬੜਾ, ਵਿਜੈ ਕੁਮਾਰ ਸੂਦ, ਜੋਗਿੰਦਰ ਸਿੰਘ ਸਲੂਜਾ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

ਪਿਛਲੀ ਖ਼ਬਰ ਕੌਂਸਲਰ ਇਕਬਾਲ ਸਿੰਘ ਸੋਨੂੰ ਡੀਕੋ ਨੇ ਸਫਾਈ ਸੇਵਕਾਂ ਦੀ ਭਰਤੀ 'ਤੇ ਸਵਾਲ ਚੁੱਕਦਿਆਂ ਵਿਜੀਲੈਂਸ ਕੋਲ ਸ਼ਿਕਾਇਤ ਕਰਨ ਦਾ ਕ... ਅਗਲੀ ਖ਼ਬਰ ਗੁਰਦੁਆਰਾ ਸਾਹਿਬਾਨ ਉੱਪਰ ਟਿੱਪਣੀ ਕਰਨ ਸੰਬੰਧੀ ਡਾ. ਕੁਲਵੰਤ ਸਿੰਘ ਧਾਲੀਵਾਲ ਦੀ ਪੁਲਿਸ ਕਮਿਸ਼ਨਰ ਨੂੰ ਦਿੱਤੀ ਸ਼ਿਕਾਇਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।