ਫੁੱਲਾਂਵਾਲ, 4 ਦਸੰਬਰ (ਮਨਜੀਤ ਸਿੰਘ ਦੁੱਗਰੀ)-ਧਾਂਦਰਾ ਸੜਕ ਸਥਿਤ ਸੈਕਰਡ ਸੋਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦੁੱਗਰੀ ਦੀ ਪ੍ਰਤਿਭਾਸ਼ਾਲੀ ਖਿਡਾਰਨ ਕੋਮਲ ਮਿਸ਼ਰਾ ਨੂੰ ਐਫ.ਏ.ਪੀ. ਵਲੋਂ ਨੈਸ਼ਨਲ ਅਵਾਰਡ-ਪ੍ਰਾਈਡ ਆਫ਼ ਇੰਡੀਆ-ਸਪੋਰਟਸ ਅਚੀਵਮੈਂਟ ਅਵਾਰਡ ਨਾਲ ਸਨਮਾਨਿਤ ਕਰਨ ਨਾਲ ਸਕੂਲ ਦਾ ਨਾਮ ਰੌਸ਼ਨ ਕੀਤਾ, ਜਿਸ 'ਤੇ ਚੇਅਰਮੈਨ, ਗੁਰਮੇਲ ਸਿੰਘ ਗਿੱਲ, ਡਾਇਰੈਕਟਰ ਸੁਖਦੀਪ ਗਿੱਲ, ਅਤੇ ਪਿ੍ੰਸੀਪਲ ਸ਼ਿਖਾ ਗਿੱਲ ਨੇ ਕੋਮਲ ਮਿਸ਼ਰਾ ਨੂੰ ਉਸਦੀ ਸ਼ਾਨਦਾਰ ਪ੍ਰਾਪਤੀ 'ਤੇ ਵਧਾਈ ਦਿੱਤੀ ਅਤੇ ਉਸ ਨੰੂ ਭਵਿੱਖ ਵਿਚ ਸਕੂਲ ਅਤੇੇ ਮਾਪਿਆਂ ਦਾ ਨਾਮ ਰੌਸ਼ਨ ਕਰਦੇ ਰਹਿਣ ਲਈ ਉਤਸ਼ਾਹਿਤ ਕੀਤਾ | ਸਕੂਲ ਪ੍ਰਬੰਧਕਾਂ ਨੇ ਉਸਦੇ ਸਮਰਪਣ, ਅਨੁਸ਼ਾਸਨ ਅਤੇ ਉੱਤਮਤਾ ਪ੍ਰਤੀ ਅਟੁੱਟ ਵਚਨਬੱਧਤਾ ਦੀ ਪ੍ਰਸ਼ੰਸਾ ਕੀਤੀ |